Home /News /international /

ਡੋਨਾਲਡ ਟਰੰਪ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਿੰਦੂ ਭਾਈਚਾਰੇ ਦੀ ਤਾਰੀਫ਼

ਡੋਨਾਲਡ ਟਰੰਪ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਿੰਦੂ ਭਾਈਚਾਰੇ ਦੀ ਤਾਰੀਫ਼

ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਿੰਦੂ ਭਾਈਚਾਰੇ ਦੀ ਕੀਤੀ ਸਿਫਤ

ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਿੰਦੂ ਭਾਈਚਾਰੇ ਦੀ ਕੀਤੀ ਸਿਫਤ

ਡੋਨਾਲਡ ਟਰੰਪ ਨੇ ਭਾਰਤ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ।ਟਰੰਪ ਨੇ ਇਹ ਵਾਅਦਾ ਕੀਤਾ ਹੈ ਕਿ ਉਹ ਜੇ 2024 ਦੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਦੇ ਹਨ ਤਾਂ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧਾਂ ਨੂੰ ਹੋਰ ਉਚਾਈ 'ਤੇ ਲਿਜਾਇਆ ਜਾ ਸਕਦਾ ਹੈ।ਤੁਹਾਨੂੰ ਦਸ ਦਈਏ ਕਿ ਡੋਨਾਲਡ ਟਰੰਪ ਨੇ ਇਹ ਬਿਆਨ ਰਿਪਬਲਿਕਨ ਹਿੰਦੂ ਗੱਠਜੋੜ ਵੱਲੋਂ ਫਲੋਰੀਡਾ ਦੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਦਿੱਤਾ ਹੈ।

ਹੋਰ ਪੜ੍ਹੋ ...
  • Share this:

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ।ਟਰੰਪ ਨੇ ਇਹ ਵਾਅਦਾ ਕੀਤਾ ਹੈ ਕਿ ਉਹ ਜੇ 2024 ਦੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਦੇ ਹਨ ਤਾਂ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧਾਂ ਨੂੰ ਹੋਰ ਉਚਾਈ 'ਤੇ ਲਿਜਾਇਆ ਜਾ ਸਕਦਾ ਹੈ।ਤੁਹਾਨੂੰ ਦਸ ਦਈਏ ਕਿ ਡੋਨਾਲਡ ਟਰੰਪ ਨੇ ਇਹ ਬਿਆਨ ਰਿਪਬਲਿਕਨ ਹਿੰਦੂ ਗੱਠਜੋੜ ਵੱਲੋਂ ਫਲੋਰੀਡਾ ਦੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਦਿੱਤਾ ਹੈ।

ਡੋਨਾਲਡ ਟਰੰਪ ਦਾ ਦਾਅਵਾ,ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਨਾਲ ਹਨ ਚੰਗੇ ਸਬੰਧ

ਦਰਅਸਲ ਡੋਨਾਲਡ ਟਰੰਪ ਨੇ ਆਪਣੀ ਰਿਹਾਇਸ਼ ਵਿਖੇ ਤਕਰੀਬਨ 200 ਭਾਰਤੀ-ਅਮਰੀਕੀ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਕਿਹਾ ਕਿ ਮੇਰੇ ਹਿੰਦੂਆਂ,ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਵਧੀਆ ਸਬੰਧ ਹਨ।ਇਸ ਦੇ ਨਾਲ ਹੀ ਡੋਨਾਲਡ ਟਰੰਪ ਨੇ ਇਹ ਵੀ ਕਿਹਾ ਕਿ ਜੇ ਉਹ ਅਗਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਦੇ ਹਨ ਤਾਂ ਉਹ ਰਿਪਬਲਿਕਨ ਹਿੰਦੂ ਕੁਲੀਸ਼ਨ ਦੇ ਸੰਸਥਾਪਕ ਸ਼ਲਭ ਕੁਮਾਰ ਨੂੰ ਭਾਰਤ ਵਿੱਚ ਅਮਰੀਕਾ ਦਾ ਰਾਜਦੂਤ ਨਿਯੁਕਤ ਕਰ ਦੇਣਗੇ।

ਟਰੰਪ ਨੇ ਕਿਹਾ ਕਿ ਪਿਛਲੀਆਂ ਚੋਣਾਂ 'ਹਿੰਦੂਆਂ ਦਾ ਮਿਲਿਆ ਸੀ ਸਮਰਥਨ

ਡੋਨਾਲਡ ਟਰੰਪ ਨੇ ਕਿਹਾ ਕਿ ਰਾਸ਼ਟਰਪਤੀ ਚੋਣ ਲਈ ਉਨ੍ਹਾਂ ਦੇ ਨਾਮ ਦਾ ਫਿਲਹਾਲ ਹਾਲੇ ਤੱਕ ਐਲਾਨ ਨਹੀਂ ਹੋਇਆ,ਪਰ ਜੇ ਉਹ ਚੋਣ ਲੜਦੇ ਹਨ ਅਤੇ ਜਿੱਤ ਹਾਸਲ ਕਰਦੇ ਹਨ ਤਾਂ ਉਹ ਭਾਰਤੀ ਭਾਈਚਾਰੇ ਨਾਲ ਕੀਤੇ ਆਪਣੇ ਵਾਅਦੇ ਨੂੰ ਜ਼ਰੂਰ ਪੂਰਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਪਿਛਲੀਆਂ ਚੋਣਾਂ ਵਿੱਚ ਵੀ ਹਿੰਦੂਆਂ ਨੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ ਸੀ।ਇਸ ਦੇ ਨਾਲ ਹੀ ਟਰੰਪ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਨੂੰ 2016 ਵਿੱਚ ਹਿੰਦੂ ਭਾਈਚਾਰੇ ਦਾ ਸਮਰਥਨ ਨਾ ਮਿਲਿਆ ਹੁੰਦਾ ਤਾਂ ਉਹ ਚੋਣਾਂ ਵਿੱਚ ਜਿੱਤ ਹਾਸਲ ਨਹੀਂ ਕਰ ਸਕਦੇ ਸਨ। ਡੋਨਾਲਲਡ ਟਰੰਪ ਨੇ ਇਹ ਪ੍ਰਣ ਕੀਤਾ ਕਿ ਜੇ ਉਹ 2024 ਵਿੱਚ ਰਾਸ਼ਟਰਪਤੀ ਚੋਣ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਮੁੜ ਅਗਲੇ ਪੱੱਰ ਤੱਕ ਲੈ ਜਾਣਗੇ ਜਿਸ ਦੇ ਲਈ ਉਹ ਆਪਣੀ ਪੂਰੀ ਵਾਹ ਲਗਾ ਦੇਣਗੇ।

Published by:Shiv Kumar
First published:

Tags: Donal Trump, Election, Hindu, Narendra modi, President, Prime Minister, USA