ਬੀਤੇ ਕੁੱਝ ਦਿਨਾਂ ਤੋਂ ਭਾਰਤ ਸਮੇਤ ਜਾਪਾਨ-ਨੇਪਾਲ ਅਤੇ ਆਲੇ-ਦੁਆਕੇ ਦੇ ਗੁਆਂਢੀ ਦੇਸ਼ਾਂ ਦੇ ਵਿੱਚ ਭੂਚਾਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਜਾ ਰਹੀਆਂ ਹਨ।ਸੋਮਵਾਰ ਨੂੰ ਹੁਣ ਇੱਕ ਵੱਰ ਫਿਰ ਤੋਂ ਜਾਪਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ।ਧਰਤੀ ਦੇ ਇਸ ਤਰ੍ਹਾਂ ਹਿੱਲਣ ਦੇ ਨਾਲ ਸਥਾਨਕ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਹੈ।ਜੇ ਗੱਲ ਕਰੀਏ ਇਸ ਭੂਚਾਲ ਦੇ ਰਿਕਟਰ ਪੈਮਾਨੇ ਦੀ ਤਾਂ ਇਸ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇਹ ਭੂਚਾਲ ਦੁਪਹਿਰ ਕਰੀਬ 1:38 ਵਜੇ ਟੋਬਾ ਦੇ ਦੱਖਣ-ਪੂਰਬ ਤੋਂ 84 ਕਿਲੋਮੀਟਰ ਦੂਰ ਦੱਖਣ ਵਿੱਚ ਆਇਆ। ਇਸ ਪੁਸ਼ਟੀ ਸੰਯੁਕਤ ਰਾਜ ਦੇ ਭੂ-ਵਿਗਿਆਨ ਸਰਵੇਖਣ ਨੇ ਕੀਤੀ ਹੈ।
ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੇਪਾਲ 'ਚ 5.4 ਤੀਬਰਤਾ ਦਾ ਭੂਚਾਲ ਆਇਆ ਸੀ ਜਿਸ ਕਾਰਨ ਦਿੱਲੀ ਅਤੇ ਐੱਨ.ਸੀ.ਆਰ. ਤੋਂ ਲੈ ਕੇ ਉੱਤਰਾਖੰਡ ਤੱਕ ਇਸ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਭੂਚਾਲ ਉੱਤਰਾਖੰਡ ਦੇ ਪਿਥੌਰਾਗੜ੍ਹ ਤੋਂ 101 ਕਿਲੋਮੀਟਰ ਪੂਰਬ-ਦੱਖਣ ਪੂਰਬ 'ਚ ਆਇਆ ਸੀ। ਨੇਪਾਲ ਦੇ ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਦੇ ਮੁਤਾਬਕ ਭੂਚਾਲ 29.28 ਡਿਗਰੀ ਉੱਤਰ ਅਕਸ਼ਾਂਸ਼ ਅਤੇ 81.20 ਡਿਗਰੀ ਪੂਰਬ ਵਿੱਚ ਬਝਾਂਗ ਜ਼ਿਲ੍ਹੇ ਦੇ ਪਾਟਾਦੇਬਲ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਕੇਂਦਰਿਤ ਸੀ।
ਤੁਹਾਨੂੰ ਇਹ ਦੱਸ ਦਈਏ ਕਿ ਨੇਪਾਲ ਵਿੱਚ ਇੱਕ ਹਫ਼ਤੇ ਵਿੱਚ ਇਹ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਰ ਰਾਹਤ ਦੀ ਗੱਲ ਇਹ ਹੈ ਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।ਇਹ ਭੂਚਾਲ ਕਾਠਮੰਡੂ ਤੋਂ 460 ਕਿਲੋਮੀਟਰ ਪੱਛਮ 'ਚ ਸਥਿਤ ਬਝਾਂਗ ਜ਼ਿਲੇ 'ਚ ਸ਼ਾਮ 7.57 'ਤੇ ਆਇਆ, ਜਿਸ ਕਾਰਨ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿੱਕਲ ਆਏ ਸਨ। ਭੂਚਾਲ ਦੇ ਝਟਕੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਬਿਜਨੌਰ, ਮੁਜ਼ੱਫਰਨਗਰ ਅਤੇ ਸ਼ਾਮਲੀ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Earthquake, India, India nepal, Japan, Nepal