ਕਾਹਿਰਾ: World news: ਮਿਸਰ ਦੀ ਰਾਜਧਾਨੀ ਕਾਹਿਰਾ (Cairo) 'ਚ ਐਤਵਾਰ ਨੂੰ ਇਕ ਕਾਪਟਿਕ ਚਰਚ 'ਚ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ ਹੋ (41 killed in Fire) ਗਈ ਅਤੇ 55 ਹੋਰ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਫਪੀ ਨੇ ਚਰਚ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਚਰਚ ਨੇ ਮਰਨ ਵਾਲਿਆਂ ਲਈ ਸਿਹਤ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਗ ਇਮਬਾਬਾ ਦੇ ਸੰਘਣੀ ਆਬਾਦੀ ਵਾਲੇ ਖੇਤਰ ਅਬੂ ਸੇਫੀਨ ਚਰਚ ਤੋਂ ਸ਼ੁਰੂ ਹੋਈ।
ਚਰਚ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ ਹੈ, ਜਦਕਿ ਐਂਬੂਲੈਂਸਾਂ ਨੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ।
ਰਾਸ਼ਟਰਪਤੀ ਦਫਤਰ ਨੇ ਕਿਹਾ ਕਿ ਰਾਸ਼ਟਰਪਤੀ ਅਬਦੁਲ ਫਤਿਹ ਅਲ-ਸੀਸੀ ਨੇ ਕਾਪਟਿਕ ਕ੍ਰਿਸ਼ਚੀਅਨ ਪੋਪ ਤਾਵਦਰੋਸ-II ਨਾਲ ਫੋਨ 'ਤੇ ਗੱਲ ਕੀਤੀ ਅਤੇ ਸੰਵੇਦਨਾ ਦੀ ਪੇਸ਼ਕਸ਼ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Church, Fire incident, World news