ਟਵਿੱਟਰ ਦੇ ਨਵੇਂ ਮਾਲਕ ਐਲੋਨ ਮਸਕ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਗਲਤ ਜਾਣਕਾਰੀ ਨਾਲ ਲੜਨ ਵਾਲੀਆਂ ਟੀਮਾਂ ਲਈ ਹੋਰ ਕਟੌਤੀ ਕੀਤੀ ਜਾ ਰਹੈ ਹੈ। ਪਿਛਲੇ ਹਫਤੇ ਦੇ ਅਖੀਰ ਵਿੱਚ ਇੱਕ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਊਟਸੋਰਸ ਕੀਤੇ ਗਏ ਇੱਕ 'ਸੰਚਾਲਕ' ਨੂੰ ਪਤਾ ਲੱਗਾ ਕਿ ਉਸ ਨੂੰ ਨੌਕਰੀ ਤੋਂ ਬਾਹਰ ਕਰ ਦਿੱਤਾ ਹੈ।
ਟਵਿੱਟਰ ਅਤੇ ਹੋਰ ਵੱਡੇ ਸੋਸ਼ਲ ਮੀਡੀਆ ਪਲੇਟਫਾਰਮ 'ਠੇਕੇਦਾਰਾਂ' 'ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ ਜਿਨ੍ਹਾਂ ਨੇ ਨਫ਼ਰਤ ਭਰੇ ਭਾਸ਼ਣ ਨੂੰ ਕੰਟਰੋਲ ਕਰਨ ਅਤੇ ਨੁਕਸਾਨਦੇਹ ਸਮੱਗਰੀ ਦੇ ਵਿਰੁੱਧ ਨਿਯਮਾਂ ਨੂੰ ਲਾਗੂ ਕਰਨ ਲਈ ਆਊਟਸੋਰਸ ਕੀਤਾ ਹੈ। ਟਵਿੱਟਰ ਨੇ ਹੁਣ ਅਜਿਹੀ ਸਮੱਗਰੀ ਦੀ ਨਿਗਰਾਨੀ ਕਰਨ ਵਾਲੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ 4 ਨਵੰਬਰ ਨੂੰ ਟਵਿੱਟਰ ਨੇ ਆਪਣੇ ਸਥਾਈ ਕਰਮਚਾਰੀਆਂ ਨੂੰ ਇੱਕ ਈ-ਮੇਲ ਭੇਜੀ ਸੀ ਜਿਸ ਵਿੱਚ ਉਨ੍ਹਾਂ ਨੇ ਬਰਖਾਸਤਗੀ ਬਾਰੇ ਜਾਣਕਾਰੀ ਦਿੱਤੀ ਸੀ। ਹੁਣ ਮਸਕ ਨੇ ਕੰਟਰੈਕਟ ਵਰਕਰਾਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਠੇਕੇਦਾਰ ਮੇਲਿਸਾ ਇੰਗਲ ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਟਵਿੱਟਰ ਨਾਲ ਕੰਮ ਕਰ ਰਹੀ ਹੈ।ਸ਼ਨੀਵਾਰ ਨੂੰ ਬਰਖਾਸਤ ਕੀਤੇ ਗਏ ਕੁੱਝ ਲੋਕਾਂ ਵਿੱਚੋਂ ਇੱਕ ਹੈ। ਮੇਲਿਸਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੂੰ ਛਾਂਟਣ ਨਾਲ ਟਵਿੱਟਰ ਦੀ ਸਥਿਤੀ ਵਿਗੜਨ ਦੀ ਉਮੀਦ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: America, Elon Musk, Employees, Layoffs, Muskmelon, Tweet, Twitter