ਕੀਵ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਨੂੰ ਦੂਤਾਵਾਸ ਨੇ ਇਸ ਸਬੰਧ 'ਚ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਭਾਰਤੀ ਨਾਗਰਿਕਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਅਸਥਾਈ ਤੌਰ 'ਤੇ ਯੂਕਰੇਨ ਛੱਡਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਸਮੇਤ ਕਈ ਦੇਸ਼ ਆਪਣੇ ਡਿਪਲੋਮੈਟਾਂ ਨੂੰ ਯੂਕਰੇਨ ਛੱਡਣ ਲਈ ਕਹਿ ਚੁੱਕੇ ਹਨ।
ਦੂਤਾਵਾਸ ਦੁਆਰਾ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, "ਯੂਕਰੇਨ ਵਿੱਚ ਮੌਜੂਦਾ ਸਥਿਤੀ ਦੀ ਅਨਿਸ਼ਚਿਤਤਾ ਦੇ ਮੱਦੇਨਜ਼ਰ ਇਥੇ ਰਹਿਣ ਵਾਲੇ ਭਾਰਤੀ ਨਾਗਰਿਕ, ਖਾਸ ਤੌਰ 'ਤੇ ਵਿਦਿਆਰਥੀ ਅਸਥਾਈ ਤੌਰ 'ਤੇ ਇਹ ਮੁਲਕ ਛੱਡਣ ਬਾਰੇ ਵਿਚਾਰ ਕਰ ਸਕਦੇ ਹਨ।"
ਭਾਰਤੀ ਨਾਗਰਿਕਾਂ ਨੂੰ ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯੂਕਰੇਨ ਅਤੇ ਯੂਕਰੇਨ ਦੇ ਅੰਦਰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ।
ਇਸ ਵਿੱਚ ਅੱਗੇ ਕਿਹਾ ਗਿਆ ਹੈ, 'ਭਾਰਤੀ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਯੂਕਰੇਨ ਵਿੱਚ ਆਪਣੀ ਮੌਜੂਦਗੀ ਬਾਰੇ ਦੂਤਾਵਾਸ ਨੂੰ ਸੂਚਿਤ ਕਰਨ, ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ। ਯੂਕਰੇਨ ਵਿੱਚ ਭਾਰਤੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਵਾਂਗ ਕੰਮ ਕਰੇਗੀ।਼
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।