Home /News /international /

ਪਾਕਿ ਦੇ ਸਾਬਕਾ PM ਇਮਰਾਨ ਖਾਨ ਨੂੰ ਕੀਤਾ ਜਾਵੇਗਾ ਗ੍ਰਿਫਤਾਰ, ਘਰ ਦੇ ਬਾਹਰ ਪੁਲਿਸ ਤਾਇਨਾਤ: ਗ੍ਰਹਿ ਮੰਤਰੀ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵੱਧਣ ਵਾਲੀਆਂ ਹਨ। ਸ਼ਾਹਬਾਜ਼ ਸ਼ਰੀਫ਼ ਸਰਕਾਰ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਹੈ ਕਿ ਇਮਰਾਨ ਖਾਨ (Imran Khan) ਦੀ ਤਿੰਨ ਹਫਤਿਆਂ ਦੀ ਟਰਾਂਜ਼ਿਟ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਮਰਾਨ ਖਾਨ ਦੇ ਬਨੀ ਗਾਲਾ ਸਥਿਤ ਘਰ ਦੇ ਬਾਹਰ ਵੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਦੇਖਣਾ ਹੋਵੇਗਾ ਕਿ ਇਸ ਸੰਕਟ ਤੋਂ ਬਚਣ ਲਈ ਇਮਰਾਨ ਖਾਨ ਕੀ ਕਦਮ ਚੁੱਕਦੇ ਹਨ।

ਹੋਰ ਪੜ੍ਹੋ ...
 • Share this:

  ਇਨ੍ਹਾਂ ਦੋਸ਼ਾਂ ਦਾ ਕਰ ਰਹੇ ਸਾਹਮਣਾ

  ਨਿਊਜ਼ ਏਜੰਸੀ ਏਐਨਆਈ ਨੇ ਪਾਕਿਸਤਾਨੀ ਮੀਡੀਆ ਪੋਰਟਲ 'ਦਿ ਨਿਊਜ਼' ਦੇ ਹਵਾਲੇ ਨਾਲ ਕਿਹਾ ਕਿ ਇਮਰਾਨ ਖਾਨ ਦੰਗੇ, ਦੇਸ਼ਧ੍ਰੋਹ, ਅਰਾਜਕਤਾ ਫੈਲਾਉਣ ਅਤੇ ਹਥਿਆਰਬੰਦ ਹਮਲਿਆਂ ਸਮੇਤ ਦੋ ਦਰਜਨ ਤੋਂ ਵੱਧ ਮਾਮਲਿਆਂ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। 2 ਜੂਨ ਨੂੰ ਪੇਸ਼ਾਵਰ ਹਾਈ ਕੋਰਟ ਨੇ 50,000 ਰੁਪਏ ਦੀ ਜ਼ਮਾਨਤ 'ਤੇ ਇਮਰਾਨ ਖਾਨ ਨੂੰ ਤਿੰਨ ਹਫ਼ਤਿਆਂ ਲਈ ਟਰਾਂਜ਼ਿਟ ਜ਼ਮਾਨਤ ਦਿੱਤੀ ਸੀ। ਇਹ ਜ਼ਮਾਨਤ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਇਸਲਾਮਾਬਾਦ ਮਾਰਚ ਤੋਂ ਪਹਿਲਾਂ ਅਦਾਲਤ ਨੇ ਦਿੱਤੀ ਹੈ।

  ਦਿ ਨਿਊਜ਼ ਮੁਤਾਬਕ ਮੰਤਰੀ ਸਨਾਉੱਲਾ ਨੇ ਕਿਹਾ ਹੈ ਕਿ ਇਮਰਾਨ ਖਾਨ ਦੋ ਦਰਜਨ ਤੋਂ ਵੱਧ ਮਾਮਲਿਆਂ ਵਿੱਚ ਮੁਲਜ਼ਮ ਹਨ। ਇਮਰਾਨ ਦੀ ਬਨੀ ਗਾਲਾ ਰਿਹਾਇਸ਼ ਦੇ ਬਾਹਰ ਸੁਰੱਖਿਆ ਅਧਿਕਾਰੀ ਤਾਇਨਾਤ ਹਨ। ਅਦਾਲਤ ਵੱਲੋਂ ਦਿੱਤੀ ਗਈ ਸੁਰੱਖਿਆ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸਨਾਉੱਲਾ ਨੇ ਕਿਹਾ ਕਿ ਲੋਕਤਾਂਤਰਿਕ ਸਮਾਜ ਵਿੱਚ ਉਹ ਵਿਅਕਤੀ ਸਿਆਸੀ ਪਾਰਟੀ ਦਾ ਮੁਖੀ ਕਿਵੇਂ ਬਣ ਸਕਦਾ ਹੈ, ਜੋ ਲੋਕਾਂ ਨੂੰ ਭੜਕਾਉਂਦਾ ਹੋਵੇ ਅਤੇ ਜਿਸ ਨੇ ਆਪਣੇ ਵਿਰੋਧੀਆਂ ਨੂੰ ਰਾਸ਼ਟਰ ਵਿਰੋਧੀ ਕਹਿ ਕੇ ਨੈਤਿਕ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਤਿਆਗ ਕੀਤਾ ਹੋਵੇ।

  ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਇਮਰਾਨ ਖਾਨ ਦਾ ਇਸਲਾਮਾਬਾਦ 'ਚ ਸਵਾਗਤ ਕਰਦੇ ਹਨ। ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸੁਰੱਖਿਆ ਦਿੱਤੀ ਜਾ ਰਹੀ ਹੈ। ਸ਼ਨੀਵਾਰ ਦੇਰ ਰਾਤ, ਇਸਲਾਮਾਬਾਦ ਪੁਲਿਸ ਨੇ ਕਿਹਾ ਕਿ ਇਮਰਾਨ ਖਾਨ ਦੇ ਪੇਸ਼ਾਵਰ ਤੋਂ ਇਸਲਾਮਾਬਾਦ ਪਰਤਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਬਨੀ ਗਾਲਾ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੂਰੇ ਇਲਾਕੇ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਧਾਰਾ 144 ਲਗਾਈ ਗਈ ਹੈ।

  ਇਸ ਤੋਂ ਪਹਿਲਾਂ ਮੀਡੀਆ 'ਚ ਇਮਰਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੀਆਂ ਅਫਵਾਹਾਂ ਆਈਆਂ ਸਨ। ਇਮਰਾਨ ਦੇ ਭਤੀਜੇ ਹਸਨ ਨਿਆਜ਼ੀ ਨੇ ਕਿਹਾ ਸੀ ਕਿ ਜੇਕਰ ਪੀਟੀਆਈ ਮੁਖੀ ਨੂੰ ਕੁਝ ਹੁੰਦਾ ਹੈ ਤਾਂ ਇਸ ਨੂੰ ਪਾਕਿਸਤਾਨ 'ਤੇ ਹਮਲਾ ਮੰਨਿਆ ਜਾਵੇਗਾ। ਇਸਦਾ ਪ੍ਰਤੀਕਰਮ ਹਮਲਾਵਰ ਹੋਵੇਗਾ, ਇੱਥੋਂ ਤੱਕ ਕਿ ਹੈਂਡਲਰ ਵੀ ਪਛਤਾਉਣਗੇ। ਹਾਲ ਹੀ 'ਚ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਇਮਰਾਨ ਖਾਨ ਦੀ ਸੁਰੱਖਿਆ ਵਾਪਸ ਲੈ ਲਈ ਹੈ।
  Published by:rupinderkaursab
  First published:

  Tags: Imran Khan, Islamabad, Pakistan, Pakistan government

  ਅਗਲੀ ਖਬਰ