ਪਾਕਿਸਤਾਨ ਵਿਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ

News18 Punjab
Updated: July 14, 2019, 12:30 PM IST
ਪਾਕਿਸਤਾਨ ਵਿਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ
News18 Punjab
Updated: July 14, 2019, 12:30 PM IST
ਪਾਕਿਸਤਾਨ ਵਿਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਨਨਕਾਣਾ ਸਾਹਿਬ ’ਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਯੂਨੀਵਰਸਿਟੀ ਦਾ ਨੀਂਹ ਪੱਥਰ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਰੱਖਿਆ। ਦਸ ਏਕੜ ਤੋਂ ਵੱਧ ਰਕਬੇ ’ਚ ਫੈਲੀ ਇਸ ਯੂਨੀਵਰਸਿਟੀ ਦੀ ਉਸਾਰੀ ’ਤੇ 258 ਕਰੋੜ ਰੁਪਏ ਖਰਚੇ ਜਾਣਗੇ।

ਪੰਜਾਬ ਸਰਕਾਰ ਦੇ ਅਧਿਕਾਰੀ ਨੇ ਦੱਸਿਆ ਕਿ ਕਾਨੂੰਨੀ ਅਮਲ ਮੁਕੰਮਲ ਹੋਣ ਮਗਰੋਂ ਯੂਨੀਵਰਸਿਟੀ ਦੀ ਉਸਾਰੀ ਆਰੰਭ ਕਰਵਾ ਦਿੱਤੀ ਜਾਵੇਗੀ। ਉਸ ਨੇ ਕਿਹਾ ਕਿ ਪ੍ਰਾਜੈਕਟ ’ਤੇ ਕੰਮ ਛੇਤੀ ਸ਼ੁਰੂ ਹੋ ਜਾਵੇਗਾ ਕਿਉਂਕਿ ਨਨਕਾਣਾ ਸਾਹਿਬ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਬ੍ਰਿਗੇਡੀਅਰ (ਸੇਵਾਮੁਕਤ) ਇਜਾਜ਼ ਸ਼ਾਹ ਦੇ ਹਲਕੇ ’ਚ ਪੈਂਦਾ ਹੈ।ਅਧਿਕਾਰੀ ਮੁਤਾਬਕ ਬ੍ਰਿਗੇਡੀਅਰ ਸ਼ਾਹ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਜ਼ਾਰਤ ’ਚ ਤਾਕਤਵਰ ਮੰਤਰੀ ਹਨ ਅਤੇ ਉਨ੍ਹਾਂ ਦੇ ਸੱਦੇ ’ਤੇ ਹੀ ਪੰਜਾਬ ਦੇ ਮੁੱਖ ਮੰਤਰੀ ਬੁਜ਼ਦਾਰ ਨੇ ਨਨਕਾਣਾ ਸਾਹਿਬ ਆ ਕੇ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ।

ਉਨ੍ਹਾਂ ਕਿਹਾ,‘‘ਨਨਕਾਣਾ ਸਾਹਿਬ ’ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਸਥਾਪਨਾ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ ਜਿਸ ਤਹਿਤ ਨਨਕਾਣਾ ਸਾਹਿਬ ਅਤੇ ਨਾਲ ਲਗਦੇ ਹੋਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾਵੇਗੀ। ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਨਨਕਾਣਾ ਸਾਹਿਬ ’ਚ ਗੁਰੂ ਨਾਨਕ ਦੇਵ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ।
First published: July 14, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...