HOME » NEWS » World

Toolkit Case: ਦਿਸ਼ਾ ਰਵੀ ਦੇ ਸਮਰਥਨ 'ਚ ਆਈ ਗ੍ਰੇਟਾ ਥਨਬਰਗ, ਮਨੁੱਖੀ ਅਧਿਕਾਰਾਂ ਦੀ ਕਹੀ ਗੱਲ...

News18 Punjabi | News18 Punjab
Updated: February 20, 2021, 5:05 PM IST
share image
Toolkit Case: ਦਿਸ਼ਾ ਰਵੀ ਦੇ ਸਮਰਥਨ 'ਚ ਆਈ ਗ੍ਰੇਟਾ ਥਨਬਰਗ, ਮਨੁੱਖੀ ਅਧਿਕਾਰਾਂ ਦੀ ਕਹੀ ਗੱਲ...
Toolkit Case: ਦਿਸ਼ਾ ਰਵੀ ਦੇ ਸਮਰਥਨ 'ਚ ਆਈ ਗ੍ਰੇਟਾ ਥਨਬਰਗ, ਮਨੁੱਖੀ ਅਧਿਕਾਰਾਂ ਦੀ ਕਹੀ ਗੱਲ... (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਵਾਤਾਵਰਣ ਐਕਟੀਵਿਸਟ ਗ੍ਰੇਟਾ ਥਨਬਰਗ (Greta Thunberg) ਨੇ ਟੂਲਕਿੱਟ (Toolkit) ਮਾਮਲੇ 'ਚ ਗ੍ਰਿਫਤਾਰ 22 ਸਾਲਾ ਦਿਸ਼ਾ ਰਵੀ (Disha Ravi) ਦਾ ਸਮਰਥਨ ਕੀਤਾ ਹੈ। ਉਸ ਨੇ ਟਵੀਟ ਕਰਕੇ ਕਿਹਾ ਕਿ ਬੋਲਣ ਦੀ ਆਜ਼ਾਦੀ ਅਤੇ ਸ਼ਾਂਤੀਪੂਰਣ ਪ੍ਰਦਰਸ਼ਨ ਸਾਰਿਆਂ ਦਾ ਮਨੁੱਖੀ ਅਧਿਕਾਰ ਹੈ। ਇਸ ਮਨੁੱਖੀ ਅਧਿਕਾਰ 'ਤੇ ਕੋਈ ਬਹਿਸ ਨਹੀਂ ਕੀਤੀ ਜਾ ਸਕਦੀ। ਇਸ ਨੂੰ ਲੋਕਤੰਤਰ ਦਾ ਮੂਲ ਹਿੱਸਾ ਹੋਣਾ ਚਾਹੀਦਾ।

ਦਿਸ਼ਾ ਰਵੀ ਦੇ ਸਮਰਥਨ 'ਚ ਉਤਰੀ ਗ੍ਰੇਟਾ ਥਨਬਰਗ ਨੇ ਸੰਗਠਨ 'ਫਰਾਈਡੇਜ਼ ਫਾਰ ਫਿਊਚਰ ਇੰਡੀਆ' ਦੇ ਉਸ ਟਵੀਟ ਨੂੰ ਕੋਟ ਕੀਤਾ ਜਿਸ ਵਿਚ ਲਿਖਿਆ ਗਿਆ ਹੈ ਕਿ ਫਰਾਈਡੇਜ਼ ਫਾਰ ਫਿਊਚਰ ਇੰਡੀਆ ਕਲਾਈਮੇਟ ਜਸਟਿਸ ਦੇ ਲਈ ਕੌਮਾਂਤਰੀ ਅੰਦੋਲਨ ਦਾ ਇੱਕ ਹਿੱਸਾ ਹੈ।

ਦੱਸ ਦਈਏ ਕਿ ਅਦਾਲਤ ਵਿੱਚ ਦਿੱਲੀ ਪੁਲਿਸ ਨੇ ਕਿਹਾ ਕਿ ਦਿਸ਼ਾ ਰਵੀ ਟੂਲਕਿੱਟ ਤਿਆਰ ਕਰਨ ਤੇ ਉਸ ਨੂੰ ਸਾਂਝਾ ਕਰਨ ਦੇ ਮਾਮਲੇ ਵਿੱਚ ਖ਼ਾਲਿਸਤਾਨੀ ਸਮਰਥਕਾਂ ਦੇ ਸੰਪਰਕ ਵਿੱਚ ਸੀ। ਪੁਲਿਸ ਨੇ ਕਿਹਾ ਕਿ ਭਾਰਤ ਨੂੰ ਬਦਨਾਮ ਕਰਨ, ਕਿਸਾਨਾਂ ਦੇ ਪ੍ਰਦਰਸ਼ਨ ਦੇ ਓਹਲੇ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੌਮਾਂਤਰੀ ਸਾਜ਼ਿਸ਼ ਦੇ ਭਾਰਤੀ ਚੈਪਟਰ ਦਾ ਹਿੱਸਾ ਸੀ।
ਦਿੱਲੀ ਪੁਲਿਸ ਨੇ ਕਿਹਾ ਕਿ ਇਹ ਸਿਰਫ਼ ਟੂਲਕਿੱਟ ਨਹੀਂ ਸੀ ਸਗੋਂ ਅਸਲ ਇਰਾਦਾ ਭਾਰਤ ਨੂੰ ਬਦਨਾਮ ਕਰਨ ਤੇ ਇਥੇ ਅਸ਼ਾਂਤੀ ਪੈਦਾ ਕਰਨ ਦਾ ਸੀ। ਪੁਲਿਸ ਨੇ ਦਿਸ਼ਾ ਰਵੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਅਦਾਲਤ ਨੂੰ ਕਿਹਾ ਕਿ ਦਿਸ਼ਾ ਰਵੀ ਨੇ ਵੱਟਸਐਪ ’ਤੇ ਹੋਈ ਗੱਲਬਾਤ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਸਾਫ਼ ਹੈ ਕਿ ਉਹ ਕਾਨੂੰਨੀ ਕਾਰਵਾਈ ਤੋਂ ਜਾਣੂ ਸੀ।
Published by: Gurwinder Singh
First published: February 20, 2021, 5:05 PM IST
ਹੋਰ ਪੜ੍ਹੋ
ਅਗਲੀ ਖ਼ਬਰ