Home /News /international /

Pakistan: ਇਮਰਾਨ ਖਾਨ ਨੂੰ ਵੱਡੀ ਰਾਹਤ, ਇਸਲਾਮਾਬਾਦ HC ਨੇ ਅੱਤਵਾਦ ਵਿਰੋਧੀ ਧਾਰਾਵਾਂ ਹਟਾਉਣ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੰਦੇ ਹੋਏ ਇੱਕ ਅਦਾਲਤ ਨੇ ਉਨ੍ਹਾਂ ਦੇ ਖਿਲਾਫ ਵਿਵਾਦਿਤ ਟਿੱਪਣੀ ਕਰਨ ਦੇ ਲਈ ਅੱਤਵਾਦ ਦੇ ਦੋਸ਼ਾਂ ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ। ਸੋਮਵਾਰ ਨੂੰ ਇਮਰਾਨ ਖਾਨ ਦੇ ਵਕੀਲ ਫੈਜ਼ਲ ਚੌਧਰੀ ਨੇ ਅਦਾਲਤ ਦੇ ਹੁਕਮਾਂ ਦੀ ਜਾਣਕਾਰੀ ਦਿੱਤੀ ਹੈ।

ਹੋਰ ਪੜ੍ਹੋ ...
 • Share this:

  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੰਦੇ ਹੋਏ ਇੱਕ ਅਦਾਲਤ ਨੇ ਉਨ੍ਹਾਂ ਦੇ ਖਿਲਾਫ ਵਿਵਾਦਿਤ ਟਿੱਪਣੀ ਕਰਨ ਦੇ ਲਈ ਅੱਤਵਾਦ ਦੇ ਦੋਸ਼ਾਂ ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ। ਸੋਮਵਾਰ ਨੂੰ ਇਮਰਾਨ ਖਾਨ ਦੇ ਵਕੀਲ ਫੈਜ਼ਲ ਚੌਧਰੀ ਨੇ ਅਦਾਲਤ ਦੇ ਹੁਕਮਾਂ ਦੀ ਜਾਣਕਾਰੀ ਦਿੱਤੀ ਹੈ।

  ਫੈਜ਼ਲ ਚੌਧਰੀ ਨੇ ਕਿਹਾ ਕਿ ਅਦਾਲਤ ਨੇ ਕਿਹਾ ਹੈ ਕਿ ਖਾਨ ਦੇ ਕਥਿਤ ਅਪਰਾਧ ਅੱਤਵਾਦੀ ਗਤੀਵਿਧੀਆਂ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਨੇ ਕਿਹਾ ਕਿ ਇਹ ਧਾਰਾਵਾਂ ਇਮਰਾਨ ਖਾਨ ਦੇ ਉਸ ਬਿਆਨ ਨਾਲ ਸਬੰਧਤ ਹਨ, ਜਿਸ ਵਿਚ ਉਨ੍ਹਾਂ ਨੇ ਦੇਸ਼ਧ੍ਰੋਹ ਦੇ ਇਕ ਮਾਮਲੇ ਵਿਚ ਆਪਣੇ ਇਕ ਕਰੀਬੀ ਸਹਿਯੋਗੀ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਪੁਲਿਸ ਅਤੇ ਨਿਆਂਇਕ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਨੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੇਬਾ ਚੌਧਰੀ ਨੂੰ ਵਿਸ਼ੇਸ਼ ਤੌਰ ’ਤੇ ਬੁਲਾਇਆ ਸੀ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ "ਕਾਰਵਾਈ ਕਰਨ ਲਈ ਤਿਆਰ" ਹੋਣਾ ਚਾਹੀਦਾ ਹੈ।

  ਦੱਸ ਦੇਈਏ ਕਿ ਇਸ ਬਿਆਨ ਦੇ ਕੁਝ ਘੰਟਿਆਂ ਬਾਅਦ ਇਮਰਾਨ ਖ਼ਾਨ ਖ਼ਿਲਾਫ਼ ਪੁਲਿਸ, ਨਿਆਂਪਾਲਿਕਾ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਧਮਕਾਉਣ ਦੇ ਦੋਸ਼ ਹੇਠ ਅੱਤਵਾਦ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਪਿਛਲੇ ਹਫ਼ਤੇ ਇਸ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਖਾਨ ਦੀ ਜ਼ਮਾਨਤ ਦੀ ਮਿਆਦ 20 ਸਤੰਬਰ ਤੱਕ ਵਧਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਜਾਂਚ ਲਈ ਇਸਲਾਮਾਬਾਦ ਪੁਲਿਸ ਦੀ ਸਾਂਝੀ ਜਾਂਚ ਟੀਮ (ਜੇਆਈਟੀ) ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਇਮਰਾਨ ਖਾਨ ਬੁੱਧਵਾਰ ਨੂੰ ਪੁੱਛਗਿੱਛ ਲਈ ਜੇਆਈਟੀ ਦੇ ਸਾਹਮਣੇ ਪੇਸ਼ ਹੋਏ।

  Published by:Drishti Gupta
  First published:

  Tags: Imran Khan, Pakistan, Pakistan government