ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਹਨ। ਇੰਨਾ ਹੀ ਨਹੀਂ, ਉਸ ਨੇ ਆਪਣੇ ਸਾਬਕਾ ਪਤੀ ਇਮਰਾਨ ਖ਼ਾਨ ਨੂੰ ਸਵਾਲ ਕੀਤਾ ਕਿ ਅਰਥਵਿਵਸਥਾ ਆਪਣੇ ਸਭ ਤੋਂ ਬੁਰੇ ਦੌਰ ਵਿਚੋਂ ਲੰਘ ਰਹੀ ਹੈ।
ਰੇਹਮ ਖ਼ਾਨ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿਚ ਉਹ ਆਪਣੀ ਇਹ ਗੱਲ ਆਖ ਰਹੀ ਹੈ। ਵੀਡੀਓ ਵਿਚ ਰੇਹਮ ਨੇ ਆਖਿਆ- ਅੱਜ ਲੋਕ ਮੋਦੀ ਸਰਕਾਰ ਨੂੰ ਕਿਉਂ ਪਸੰਦ ਕਰਦੇ ਹਨ ਤੇ ਜਿਆਦਾਤਰ ਦੇਸ਼ ਕਿਉਂ ਉਨ੍ਹਾਂ ਨਾਲ ਰਿਸ਼ਤੇ ਖ਼ਰਾਬ ਨਹੀਂ ਕਰਨਾ ਚਾਹੁੰਦੇ। ਕਿਉਂਕਿ ਉਨ੍ਹਾਂ ਨੇ ਅਰਥਵਿਵਸਥਾ ਨੂੰ ਮਜ਼ਬੂਤੀ ਬਖ਼ਸ਼ੀ ਹੈ। ਸਾਊਦੀ ਵਿਚ ਨਿਵੇਸ਼ ਕੀਤਾ ਹੈ। ਯੂਕੇ ਉਨ੍ਹਾਂ ਦੇ ਨਾਲ ਹੈ।
ਅਮਰੀਕਾ ਦੀ ਉਨ੍ਹਾਂ ਵਿਚ ਦਿਲਚਸਪੀ ਹੈ। ਜਿਥੇ ਮੋਦੀ ਜਾਂਦੇ ਹਨ, ਉਨ੍ਹਾਂ ਨੂੰ ਇੱਜ਼ਤ ਮਿਲਦੀ ਹੈ। ਰੇਹਮ ਨੇ ਆਖਿਆ ਕਿ ਮੋਦੀ ਨੂੰ ਯੂਏਈ ਵਿਚ ਅਵਾਰਡ ਮਿਲਿਆ ਤਾਂ ਤੁਹਾਨੂੰ ਤਕਲੀਫ਼ ਹੋ ਰਹੀ ਹੈ। ਤੁਸੀਂ ਭੀਖ ਮੰਗਦੇ ਫਿਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Imran Khan, Narendra modi