ਅਫਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਹੋਰ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਹਰ ਦਿਨ ਨਿੱਤ ਨਵਾਂ ਕਾਨੂੰਨ ਜਾਰੀ ਕੀਤਾ ਜਾ ਰਿਹਾ ਹੈ। ਹੁਣ ਤਾਲਿਬਾਨ ਨੇ ਅਫਗਾਨਿਸਤਾਨ 'ਚ ਇਸਲਾਮਿਕ ਕਾਨੂੰਨ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ ਦਾ ਨਵਾਂ ਹੁਕਮ ਜਾਰੀ ਕਰ ਦਿੱਤਾ ਹੈ। ਅਫਗਾਨਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਨੂੰ ਲੈ ਕੇ ਵਧਦੀ ਚਿੰਤਾ ਦੇ ਵਿਚਾਲੇ ਤਾਲਿਬਾਨ ਦੇ ਸੁਪਰੀਮ ਨੇਤਾ ਮੌਲਵੀ ਹੇਬਤੁੱਲਾ ਅਖੁੰਦਜ਼ਾਦਾ ਨੇ ਜੱਜਾਂ ਨੂੰ ਇਸਲਾਮਿਕ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸਲਾਮਿਕ ਸਮੂਹ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਤਾਲਿਬਾਨ ਨੇਤਾ ਨੇ ਪੂਰੇ ਦੇਸ਼ ਦੇ ਵਿੱਚ ਇਸਲਾਮਿਕ ਕਾਨੂੰਨ ਦੇ ਸਾਰੇ ਪਹਿਲੂਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਰਸਮੀ ਤੌਰ 'ਤੇ ਹੁਕਮ ਜਾਰੀ ਕੀਤਾ ਹੈ।
ਚੋਰਾਂ, ਅਗਵਾਕਾਰਾਂ ਅਤੇ ਗੱਦਾਰਾਂ ਦੇ ਕੇਸਾਂ ਦੀ ਵੀ ਜਾਂਚ
ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿmuslimਤਾਲਿਬਾਨ ਦੇ ਬੁਲਾਰੇ ਯੂਸਫ ਅਹਿਮਦੀ ਨੇ ਟੋਲੋਨਿਊਜ਼ ਨੂੰ ਜਾਣਕਾਰੀ ਦਿੱਤੀ ਕਿ ਜੋ ਲੋਕ ਕਤਲ, ਅਗਵਾ ਅਤੇ ਚੋਰੀ ਦੇ ਕੇਸਾਂ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਇਸ ਲਈ ਸਜ਼ਾ ਮਿਲਣੀ ਚਾਹੀਦੀ ਹੈ।
ਔਰਤਾਂ ਅਤੇ ਲੜਕੀਆਂ 'ਤੇ ਲਗਾਈਆਂ ਕਈ ਪਾਬੰਦੀਆਂ
ਤੁਹਾਨੂੰ ਦੱਸ ਦਈਏ ਕਿ ਤਾਲਿਬਾਨ ਨੇ ਅਗਸਤ 2021 ਵਿੱਚ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਅਤੇ ਬੁਨਿਆਦੀ ਅਧਿਕਾਰਾਂ ਨੂੰ ਬੁਰੀ ਤਰ੍ਹਾਂ ਨਾਲ ਸੀਮਤ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰ ਦਿੱਤਾ ਸੀ। ਇਸ ਦੌਰਾਨ ਔਰਤਾਂ ਅਤੇ ਲੜਕੀਆਂ 'ਤੇ ਕਈ ਪਾਬੰਦੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਪੜ੍ਹਾਈ ਕਰਨ, ਕੰਮ 'ਤੇ ਜਾਣ ਅਤੇ ਪਾਰਕ ਜਾਂ ਮੇਲੇ 'ਤੇ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇੱਥੇ ਔਰਤਾਂ ਨੂੰ ਇਕੱਲੇ ਸਫ਼ਰ ਕਰਨ ਦਾ ਵੀ ਅਧਿਕਾਰ ਨਹੀਂ ਹੈ।
ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਇਆ ਹੈ ਬਦਲਾਅ
ਤਾਲਿਬਾਨ ਨੇ ਅਗਸਤ 2021 ਵਿੱਚ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਤਾਲਿਬਾਨ ਨੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਖਾਸ ਤੌਰ 'ਤੇ ਔਰਤਾਂ ਅਤੇ ਲੜਕੀਆਂ 'ਤੇ ਜ਼ਿਆਦਾ ਪਾਬੰਦੀਆਂ ਲਗਾਈਆਂ ਗਈਆਂ ਹਨ। ਇੱਥੇ ਔਰਤਾਂ ਨੂੰ ਸਕੂਲ ਵਿੱਚ ਪੜ੍ਹਨ ਦੇ ਲਈ ਵੀ ਨਹੀਂ ਜਾਣ ਦਿੱਤਾ ਜਾਂਦਾ। ਉਨ੍ਹਾਂ ਨੂੰ ਕੰਮ ਵੀ ਕਰਨ ਦੀ ਇਜਾਜ਼ਤ ਨਹੀਂ ਹੈ । ਹਰ ਤਰ੍ਹਾਂ ਨਾਲ ਔਰਤਾਂ 'ਤੇ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ ਅਜਿਹੇ ਕਾਨੂੰਨਾਂ ਦੇ ਖ਼ਿਲਾਫ਼ ਵਿਰੋਧ ਕਰਨ ਦੀ ਵੀ ਔਰਤਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਂਦੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afghanistan, Law, Muslim, Taliban, Women