ਅਮਰੀਕਾ ਦੇ ਵਿੱਚ ਇੱਕ ਭਾਰਤੀ ਮੂਲ ਦੀ ਵਿਦਿਆਥਣ ਦੀ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ । ਦਰਅਸਲ ਅਮਰੀਕਾ ਦੇ ਸਾਊਥ ਲੇਕ ਯੂਨੀਅਨ ਵਿੱਚ ਸੀਏਟਲ ਪੁਲਿਸ ਦੇ ਗਸ਼ਤ ਕਰਨ ਵਾਲੇ ਵਾਹਨ ਦੀ ਲਪੇਟ ਵਿੱਚ ਆਉਣ ਦੇ ਕਾਰਨ ਭਾਰਤੀ ਮੂਲ ਦੀ 23 ਸਾਲਾ ਕੁੜੀ ਦੀ ਦਰਦਨਾਕ ਮੌਤ ਹੋ ਗਈ । ਸੀਏਟਲ ਪੁਲਿਸ ਵਿਭਾਗ ਨੇ ਇੱਕ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਦਰਅਸਲ ਸੋਮਵਾਰ ਦੀ ਰਾਤ ਨੂੰ ਪੁਲਿਸ ਦੇ ਗਸ਼ਤ ਕਰਨ ਵਾਲੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਪੀੜਤ ਕੁੜੀ ਨੂੰ ਗੰਭੀਰ ਹਾਲਤ ਦੇ ਵਿੱਚ ਹਾਰਬਰਵਿਊ ਮੈਡੀਕਲ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ ਹੈ।
ਇਸ ਘਟਨਾ ਸਬੰਧੀ ਦਿ ਸੀਏਟਲ ਟਾਈਮਜ਼ ਦੀ ਰਿਪੋਰਟ ਮੁਤਾਬਕ ਕਿੰਗ ਕਾਉਂਟੀ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਨੇ ਕੁੜੀ ਦੀ ਪਛਾਣ ਜਾਹਨਵੀ ਕੰਦੂਲਾ ਦੇ ਤੌਰ ’ਤੇ ਕੀਤੀ ਕੀਤੀ ਹੈ। ਕਿੰਗ ਕਾਉਂਟੀ ਦੇ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਦੇ ਮੁਤਾਬਕ ਕੁੜੀ ਦੀ ਮੌਤ ਹੋਣ ਦਾ ਕਾਰਨ ਕਈ ਸੱਟਾਂ ਲੱਗਣਾ ਦੱਸੀਆਂ ਜਾ ਰਹੀਆਂ ਹਨ।
ਜਾਨ੍ਹਵੀ ਕੰਦੂਲਾ ਨਾਮ ਦੀ ਇਹ ਲੁੜੀ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੀ ਰਹਿਣ ਵਾਲੀ ਸੀ। ਦਿ ਸੀਏਟਲ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਉਹ ਸਾਊਥ ਲੇਕ ਯੂਨੀਅਨ ਵਿੱਚ ਨੌਰਥ-ਈਸਟਰਨ ਯੂਨੀਵਰਸਿਟੀ ਕੈਂਪਸ ਦੀ ਵਿਦਿਆਰਥਣ ਸੀ ਅਤੇ ਇਸ ਸਾਲ ਦਸੰਬਰ ਮਹੀਨੇ ਦੇ ਵਿੱਚ ਉਸ ਨੂੰ ਸੂਚਨਾ ਪ੍ਰਣਾਲੀ ਵਿੱਚ ਮਾਸਟਰ ਦੀ ਡਿਗਰੀ ਮਿਲਣ ਵਾਲੀ ਸੀ।ਪਰ ਉਸ ਤੋਂ ਪਹਿਲਾਂ ਹੀ ਉਸ ਦੀ ਸੜਕ ਹਾਦਸੇ ਦੇ ਵਿੱਚ ਮੌਤ ਹੋ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।