Home /News /international /

ਚੀਨ 'ਚ ਲਗਾਤਾਰ ਵਧ ਰਹੀ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ,ਵਿਸ਼ਵ ਸਿਹਤ ਸੰਗਠਨ ਨੇ ਪੇਸ਼ ਕੀਤੇ ਅੰਕੜੇ

ਚੀਨ 'ਚ ਲਗਾਤਾਰ ਵਧ ਰਹੀ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ,ਵਿਸ਼ਵ ਸਿਹਤ ਸੰਗਠਨ ਨੇ ਪੇਸ਼ ਕੀਤੇ ਅੰਕੜੇ

 ਚੀਨ 'ਚ ਦੋ ਹਫਤੇ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਰਿਕਾਰਡ ਵਾਧਾ

ਚੀਨ 'ਚ ਦੋ ਹਫਤੇ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਰਿਕਾਰਡ ਵਾਧਾ

ਚੀਨ ਦੇ ਵਿੱਚ ਕੋਰੋਨਾ ਮਹਾਮਾਰੀ ਕਾਬੂ ਤੋਂ ਬਾਹਰ ਹੋ ਗਈ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਮੰਨਿਆ ਸੀ ਕਿ ਕੋਰੋਨਾ ਅਜੇ ਵੀ ਦੇਸ਼ ਦੇ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ।ਹਾਲਾਂਕਿ ਇਸ ਸਭ ਦੇ ਬਾਵਜੂਦ ਚੀਨ ਦੇ ਵੱਲੋਂ ਕੋਰੋਨਾ ਨੂੰ ਲੈ ਕੇ ਸਹੀ ਅੰਕੜੇ ਨਹੀਂ ਦਿੱਤੇ ਜਾ ਰਹੇ। ਪਰ ਦੂਜੇ ਪਾਸੇ ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਨੇ ਇਸ ਦਾ ਪਰਦਾਫਾਸ਼ ਕੀਤਾ ਹੈ।

ਹੋਰ ਪੜ੍ਹੋ ...
  • Share this:

ਚੀਨ ਦੇ ਵਿੱਚ ਲਗਾਤਾਰ ਬਹੁਤ ਤੇਜ਼ ਰਫਤਾਰ ਦੇ ਨਾਲ ਕੋਰੋਨਾ ਦਾ ਸੰਕਰਮਣ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਚੀਨ ਦੇ ਵਿੱਚ ਕੋਰੋਨਾ ਮਹਾਮਾਰੀ ਕਾਬੂ ਤੋਂ ਬਾਹਰ ਹੋ ਗਈ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਮੰਨਿਆ ਸੀ ਕਿ ਕੋਰੋਨਾ ਅਜੇ ਵੀ ਦੇਸ਼ ਦੇ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ।ਹਾਲਾਂਕਿ ਇਸ ਸਭ ਦੇ ਬਾਵਜੂਦ ਚੀਨ ਦੇ ਵੱਲੋਂ ਕੋਰੋਨਾ ਨੂੰ ਲੈ ਕੇ ਸਹੀ ਅੰਕੜੇ ਨਹੀਂ ਦਿੱਤੇ ਜਾ ਰਹੇ। ਪਰ ਦੂਜੇ ਪਾਸੇ ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਨੇ ਇਸ ਦਾ ਪਰਦਾਫਾਸ਼ ਕੀਤਾ ਹੈ।

ਵਿਸ਼ਵ ਸਿਹਤ ਸੰਗਠਨ ਦੀ ਹਫਤਾਵਾਰੀ ਰਿਪੋਰਟ ਦੇ ਮੁਤਾਬਕ ਚੀਨ ਦੇ ਵਿੱਚ ਇੱਕ ਹਫਤੇ ਦੇ ਦੌਰਾਨ ਕੋਰੋਨਾ ਸੰਕ੍ਰਮਣ ਦੇ ਨਵੇਂ ਮਾਮਲਿਆਂ ਦੇ ਵਿੱਚ ਕਰੀਬ 50 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਰਿਪੋਰਟ 'ਚ ਇਹ ਦੱਸਿਆ ਗਿਆ ਹੈ ਕਿ 26 ਦਸੰਬਰ ਤੋਂ 1 ਜਨਵਰੀ ਤੱਕ ਕੋਰੋਨਾ ਦੇ 2.18 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 12 ਤੋਂ 18 ਦਸੰਬਰ ਤੱਕ 1.47 ਲੱਖ ਨਵੇਂ ਮਾਮਲੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਹਿਸਾਬ ਦੇ ਨਾਲ ਚੀਨ ਦੇ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 48 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ।

ਇਸ ਦੇ ਨਾਲ ਹੀ ਚੀਨ ਦੇ ਵਿੱਚ ਕੋਰੋਨਾ ਸੰਕ੍ਰਮਣ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੇ ਜੋ ਅੰਕੜੇ ਪੇਸ਼ ਕੀਤੇ ਜਾ ਰਹੇ ਹਨ ਉਹ ਵੀ ਬਹੁਤ ਘੱਟ ਹਨ।ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਦੇ ਮੁਤਾਬਕ 26 ਦਸੰਬਰ ਤੋਂ 1 ਜਨਵਰੀ ਤੱਕ ਚੀਨ ਦੇ ਵਿੱਚ ਕੋਰੋਨਾ ਕਾਰਨ 648 ਮੌਤਾਂ ਹੋ ਚੁੱਕੀਆਂ ਹਨ।

ਇਸ ਤੋਂ ਇਲਾਵਾ ਚੀਨ ਦੇ ਹਸਪਤਾਲਾਂ ਦੇ ਵਿੱਚ ਦਾਖਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੀ 48 ਫੀਸਦੀ ਵਧ ਗਈ ਹੈ। ਪਿਛਲੇ ਹਫ਼ਤੇ ਚੀਨ ਦੇ ਹਸਪਤਾਲਾਂ ਦੇ ਵਿੱਚ 22,500 ਨਵੇਂ ਮਰੀਜ਼ ਭਰਤੀ ਹੋਏ ਸਨ।ਨਵੇਂ ਸਾਲ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ 'ਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੰਨਿਆ ਸੀ ਕਿ ਉਨ੍ਹਾਂ ਦੇ ਲਈ ਕੋਰੋਨਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।ਸ਼ੀ ਜਿਨਪਿੰਗ ਨੇ ਕਿਹਾ ਸੀ ਕਿ ਅਸੀਂ ਕੋਰੋਨਾ ਦੇ ਖਿਲਾਫ ਲੜਾਈ ਵਿੱਚ ਇੱਕ ਨਵੇਂ ਪੜਾਅ ਵਿੱਚ ਦਾਖਲ ਹੋਏ ਹਾਂ ਅਤੇ ਇਹ ਅਜੇ ਵੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ।ਹਾਲਾਂਕਿ ਇਸ ਦੌਰਾਨ ਸ਼ੀ ਜਿਨਪਿੰਗ ਨੇ ਆਪਣੀ ਕੋਵਿਡ ਨੀਤੀ ਦੀ ਵੀ ਤਾਰੀਫ ਕੀਤੀ। ਉਨ੍ਹਾਂ ਕਿਹਾ ਸੀ ਕਿ ਕੋਵਿਡ ਦੀ ਸ਼ੁਰੂਆਤ ਤੋਂ ਹੀ ਅਸੀਂ ਆਪਣੇ ਲੋਕਾਂ ਅਤੇ ਉਨ੍ਹਾਂ ਦੇ ਜੀਵਨ ਨੂੰ ਸਿਖਰ 'ਤੇ ਰੱਖਿਆ ਹੈ। ਵਿਿਗਆਨ 'ਤੇ ਆਧਾਰਿਤ ਨੀਤੀ ਅਪਣਾਈ ਅਤੇ ਜਾਨਾਂ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ।

ਚੀਨ ਦੇ ਵਿੱਚ ਜਿੱਥੇ ਇਨਫੈਕਸ਼ਨ ਤੇਜ਼ੀ ਨਾਲ ਵੱਧ ਰਿਹਾ ਹੈ ਉਥੇ ਹੀ ਇਸ ਦੇ ਬਾਵਜੂਦ ਚੀਨ ਦੇ ਵਿੱਚ ਸਾਰੀਆਂ ਪਾਬੰਦੀਆਂ ਹਟਾਈਆਂ ਜਾ ਰਹੀਆਂ ਹਨ। ਚੀਨ ਵਿੱਚ 8 ਜਨਵਰੀ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਕੁਆਰੰਟੀਨ ਜ਼ਰੂਰੀ ਨਹੀਂ ਹੋਵੇਗਾ। ਇਸ ਤੋਂ ਪਹਿਲਾਂ, ਤਿੰਨ ਸਾਲਾਂ ਲਈ, ਚੀਨ ਆਉਣ ਵਾਲੇ ਯਾਤਰੀਆਂ ਨੂੰ ਦੋ ਹਫ਼ਤਿਆਂ ਲਈ ਕੁਆਰੰਟੀਨ ਵਿੱਚ ਰਹਿਣਾ ਪੈਂਦਾ ਸੀ। ਹਾਲ ਹੀ ਦੇ ਵਿੱਚ ਇੱਕ ਯੂਐਸ ਖੋਜ ਸੰਸਥਾ ਨੇ ਆਪਣੀ ਰਿਪੋਰਟ ਦੇ ਵਿੱਚ ਦਾਅਵਾ ਕੀਤਾ ਸੀ ਕਿ 2023 ਵਿੱਚ ਚੀਨ ਵਿੱਚ ਕੋਰੋਨਾ ਧਮਾਕਾ ਹੋ ਸਕਦਾ ਹੈ ਅਤੇ ਅਗਲੇ ਸਾਲ 10 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਸਕਦੀ ਹੈ।

Published by:Shiv Kumar
First published:

Tags: Ccoronavirus, China, Corona vaccine, Who