ਸ਼ੁੱਕਰਵਾਰ ਨੂੰ ਪੇਰੂ ਦੀ ਰਾਜਧਾਨੀ ਲੀਮਾ ਦੇ ਹਵਾਈ ਅੱਡੇ 'ਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਰਨਵੇਅ 'ਤੇ ਫਾਇਰ ਬ੍ਰਿਗੇਡ ਦਾ ਇੱਕ ਟਰੱਕ ਜਹਾਜ਼ ਨਾਲ ਟਕਰਾ ਗਿਆ।ਇਸ ਹਾਦਸੇ ਦੇ ਵਿੱਚ ਟਰੱਕ ਵਿੱੱਚ ਸਵਾਰ ਦੋ ਫਾਇਰ ਕਰਮੀਆਂ ਦੀ ਮੌਤ ਹੋ ਗਈ। ਤੁਹਾਨੂੰ ਦਸ ਦਈਏ ਕਿ ਟੱਕਰ ਨਾਲ ਟਕਰਾਉਣ ਤੋਂ ਬਾਅਦ ਜਹਾਜ਼ 'ਚ ਅੱਗ ਲੱਗ ਗਈ ਪਰ ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ 'ਚ ਸਵਾਰ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਸਾਰੇ ਹੀ ਯਾਤਰੀ ਸੁਰੱਖਿਅਤ ਹਨ।
And another video shows the collision more clearly. #LA2213 https://t.co/LvqYOIkQwb
— Flightradar24 (@flightradar24) November 18, 2022
ਤੁਹਾਨੂੰ ਦੱਸਦੇ ਹਾਂ ਕਿ ਆਖਰ ਕਿਵੇਂ ਵਾਪਰਿਆ ਇਹ ਹਾਦਸਾ ?
ਦਰਅਸਲ ਐੱਲਏਟੀਏਐੱਮ ਏਅਰਲਾਈਨਜ਼ ਦੀ ਇੱਕ ਉਡਾਣ ਲੀਮਾ ਦੇ ਜੋਰਜ ਸ਼ਾਵੇਜ਼ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣ ਭਰ ਰਹੀ ਸੀ। ਉਦੋਂ ਹੀ ਰਨਵੇ 'ਤੇ ਸਾਹਮਣੇ ਤੋਂ ਇੱਕ ਟਰੱਕ ਆ ਰਿਹਾ ਸੀ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦੋਵਾਂ 'ਚ ਕਾਫੀ ਦੂਰੀ ਸੀ। ਜਹਾਜ਼ ਦੇ ਨੇੜੇ ਆਉਂਦੇ ਹੀ ਟਰੱੱਕ ਡਰਾਈਵਰ ਨੇ ਭੱੱਜਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ।ਇਸ ਦੌਰਾਨ ਜਹਾਜ਼ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਜਹਾਜ਼ ਦਾ ਇੱਕ ਵਿੰਗ ਜ਼ਮੀਨ ਤੋਂ ਖਿਸਕ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਜਹਾਜ਼ ਵਿੱਚ 102 ਯਾਤਰੀ ਅਤੇ 6 ਕਰੂ ਮੈਂਬਰ ਸਵਾਰ ਸਨ।
ਕੁਝ ਸਮੇਂ ਲਈ ਬੰਦ ਰਿਹਾ ਹਵਾਈ ਅੱਡਾ
ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱੱਸਿਆ ਕਿ ਹਾਦਸੇ ਤੋਂ ਬਾਅਦ ਹਵਾਈ ਅੱੱਡੇ ਦਾ ਸਾਰਾ ਸੰਚਾਲਨ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਕਿਸੇ ਵੀ ਯਾਤਰੀ ਨੂੰ ਸੱੱਟ ਨਹੀਂ ਲੱਗੀ।ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱੱਸਿਆ ਕਿ ਹਾਦਸੇ ਤੋਂ ਬਾਅਦ ਅਸੀਂ ਤੁਰੰਤ ਕਾਰਵਾਈ ਕੀਤੀ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।