
ਦੱਖਣੀ ਅਫਰੀਕਾ ‘ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਲੱਗਣ ਨਾਲ ਮੌਤ
ਜੋਹਾਨਸਬਰਗ- ਦੱਖਣੀ ਅਫਰੀਕਾ ਵਿੱਚ ਭਾਰਤੀ ਮੂਲ ਦੇ ਇੱਕ ਨੌਜਵਾਨ ਜੋੜੇ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਵਿਆਹ ਸਿਰਫ ਦੋ ਹਫ਼ਤੇ ਪਹਿਲਾਂ ਹੋਇਆ ਸੀ। ਜ਼ਹੀਰ ਸਾਰੰਗ ਅਤੇ ਨਬੀਲਾਹ ਖਾਨ ਦੀਆਂ ਲਾਸ਼ਾਂ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਬਾਥਰੂਮ ਵਿਚੋਂ ਮਿਲੀਆਂ। ਉਸਨੂੰ ਸੋਮਵਾਰ ਨੂੰ ਉਨ੍ਹਾਂ ਨੂੰ ਸੁਪੁਰਦ-ਏ-ਖਾਕ ਕਰ ਦਿੱਤਾ ਗਿਆ। ਇਹ ਮੰਨਿਆ ਜਾਂਦਾ ਹੈ ਕਿ ਟੂੱਟੀ ਨੂੰ ਛੂਹਣ ਕਾਰਨ ਪਹਿਲਾਂ ਪਤਨੀ ਨੂੰ ਕਰੰਟ ਲੱਗਾ ਅਤੇ ਫਿਰ ਜਦੋਂ ਪਤੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਵੀ ਬਿਜਲੀ ਦੇ ਕਾਰਨ ਮੌਤ ਹੋ ਗਈ।
ਪੁਲਿਸ ਬੁਲਾਰੇ ਕੈਪਟਨ ਮਾਵੇਲਾ ਮਸੋਂਡੋ ਨੇ ਦੋਵਾਂ ਦੀ ਮੌਤ ਦੀ ਪੁਸ਼ਟੀ ਕੀਤੀ ਪਰ ਕਿਹਾ ਕਿ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਜੋਹਾਨਸਬਰਗ ਸਿਟੀ ਪਾਵਰ ਦੇ ਵਿੱਚ ਬਿਜਲੀ ਅਥਾਰਟੀ ਨੇ ਵੀ ਇਸ ਮਾਮਲੇ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਹਨ। ਸਥਾਨਕ ਲੋਕਾਂ ਨੇ ਖੇਤਰ ਵਿਚ ਰੋਜ਼ਾਨਾ ਬਿਜਲੀ ਕੱਟਾਂ ਅਤੇ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਵਿਚ ਸਿਟੀ ਪਾਵਰ ਦੀ ਕਥਿਤ ਅਸਮਰਥਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿਟੀ ਪਾਵਰ ਦੇ ਬੁਲਾਰੇ ਈਸੈਕ ਮਾਂਗੇਨਾ ਨੇ ਕਿਹਾ ਕਿ ਸੋਮਵਾਰ ਸਵੇਰ ਤੋਂ ਹੀ ਟੀਮ ਜਾਂਚ ਵਿਚ ਜੁਟੀ ਹੋਈ ਹੈ ਅਤੇ ਜੇਕਰ ਕੁਝ ਠੋਸ ਪਾਇਆ ਗਿਆ ਤਾਂ ਸੂਚਿਤ ਕੀਤਾ ਜਾਵੇਗਾ।
ਸਿਟੀ ਪਾਵਰ ਦੇ ਬੁਲਾਰੇ ਈਸੈਕ ਮਾਂਗੇਨਾ ਨੇ ਕਿਹਾ ਕਿ ਸੋਮਵਾਰ ਸਵੇਰ ਤੋਂ ਹੀ ਟੀਮ ਜਾਂਚ ਵਿਚ ਜੁਟੀ ਹੋਈ ਹੈ ਅਤੇ ਜੇਕਰ ਕੁਝ ਠੋਸ ਪਾਇਆ ਗਿਆ ਤਾਂ ਸੂਚਿਤ ਕੀਤਾ ਜਾਵੇਗਾ। ਇਕ ਗੁਆਂਢੀ ਨੇ ਦੱਸਿਆ ਕਿ ਇਲਾਕੇ ਦੇ ਬਹੁਤ ਸਾਰੇ ਲੋਕਾਂ ਨੇ ਟੂਟੀ ਨੂੰ ਛੂਹਣ ‘ਤੇ ਬਿਜਲੀ ਦੀ ਸ਼ਿਕਾਇਤ ਕੀਤੀ ਹੈ, ਪਰ ਇਸ ਕਾਰਨ ਕਿਸੇ ਦੀ ਮੌਤ ਹੋਣ ਦਾ ਇਹ ਪਹਿਲਾ ਕੇਸ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।