Home /News /international /

ਬ੍ਰਿਟੇਨ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਵਿੱਚ ਪਹਿਲੇ ਨੰਬਰ 'ਤੇ ਹਨ ਭਾਰਤੀ

ਬ੍ਰਿਟੇਨ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਵਿੱਚ ਪਹਿਲੇ ਨੰਬਰ 'ਤੇ ਹਨ ਭਾਰਤੀ

ਭਾਰਤੀ ਵਿਦਿਆਰਥੀਆਂ ਨੇ ਪਹਿਲੀ ਵਾਰ ਚੀਨ ਦੇ ਵਿਦਿਆਰਥੀਆਂ ਨੂੰ ਪਛਾੜਿਆ

ਭਾਰਤੀ ਵਿਦਿਆਰਥੀਆਂ ਨੇ ਪਹਿਲੀ ਵਾਰ ਚੀਨ ਦੇ ਵਿਦਿਆਰਥੀਆਂ ਨੂੰ ਪਛਾੜਿਆ

ਭਾਰਤੀ ਵਿਦਿਆਰਥੀਆਂ ਨੇ ਪਹਿਲੀ ਵਾਰ ਚੀਨ ਦੇ ਵਿਦਿਆਰਥੀਆਂ ਨੂੰ ਪਛਾੜ ਦਿੱਤਾ ਹੈ। ਵੀਰਵਾਰ ਨੂੰ ਜਾਰੀ ਕੀਤੇ ਗਏ ਬ੍ਰਿਟੇਨ ਦੇ ਅਧਿਕਾਰਤ ਇਮੀਗ੍ਰੇਸ਼ਨ ਅੰਕੜਿਆਂ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਅੰਕੜਿਆਂ ਦੇ ਮੁਤਾਬਕ ਬੀਤੇ ਕੁੱਝ ਸਾਲਾਂ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਾ ਦੀ ਗਿਣਤੀ ਵਿੱਚ 273 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਜਿਸ ਦੇ ਨਾਲ ਇਹ ਸਭ ਕੁੱਝ ਸੰਭਵ ਹੋ ਸਕਿਆ ਹੈ। ਆਫਿਸ ਫਾਰ ਨੈਸ਼ਨਲ ਸਟੈਟਿਸਟਿਕਸ ਵੱਲੋਂ ਪੇਸ਼ ਕੀਤੇ ਗਏ ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਹੁਨਰਮੰਦ ਕਾਮਿਆਂ ਦੀ ਸ਼੍ਰੇਣੀ ਵਿੱਚ ਵੀਜ਼ਾ ਹਾਸਲ ਕਰਨ ਵਾਲਿਆਂ ਦੀ ਸੂਚੀ ਵਿੱਚ ਭਾਰਤੀ ਸਭ ਤੋਂ ਸਿਖ਼ਰ 'ਤੇ ਹਨ।

ਹੋਰ ਪੜ੍ਹੋ ...
  • Share this:

    ਬ੍ਰਿਟੇਨ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਭਾਰਤੀ ਵਿਦਿਆਰਥੀਆਂ ਨੇ ਪਹਿਲੀ ਵਾਰ ਚੀਨ ਦੇ ਵਿਦਿਆਰਥੀਆਂ ਨੂੰ ਪਛਾੜ ਦਿੱਤਾ ਹੈ। ਵੀਰਵਾਰ ਨੂੰ ਜਾਰੀ ਕੀਤੇ ਗਏ ਬ੍ਰਿਟੇਨ ਦੇ ਅਧਿਕਾਰਤ ਇਮੀਗ੍ਰੇਸ਼ਨ ਅੰਕੜਿਆਂ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਅੰਕੜਿਆਂ ਦੇ ਮੁਤਾਬਕ ਬੀਤੇ ਕੁੱਝ ਸਾਲਾਂ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਾ ਦੀ ਗਿਣਤੀ ਵਿੱਚ 273 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਜਿਸ ਦੇ ਨਾਲ ਇਹ ਸਭ ਕੁੱਝ ਸੰਭਵ ਹੋ ਸਕਿਆ ਹੈ। ਆਫਿਸ ਫਾਰ ਨੈਸ਼ਨਲ ਸਟੈਟਿਸਟਿਕਸ ਵੱਲੋਂ ਪੇਸ਼ ਕੀਤੇ ਗਏ ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਹੁਨਰਮੰਦ ਕਾਮਿਆਂ ਦੀ ਸ਼੍ਰੇਣੀ ਵਿੱਚ ਵੀਜ਼ਾ ਹਾਸਲ ਕਰਨ ਵਾਲਿਆਂ ਦੀ ਸੂਚੀ ਵਿੱਚ ਭਾਰਤੀ ਸਭ ਤੋਂ ਸਿਖ਼ਰ 'ਤੇ ਹਨ।

    ਇਨ੍ਹਾਂ ਅੰਕੜਿਆਂ ਦੇ ਮੁਤਾਬਕ ਪਿਛਲੇ ਸਾਲ 56,042 ਭਾਰਤੀਆਂ ਨੂੰ ਇਸ ਸ਼੍ਰੇਣੀ ਵਿੱਚ ਵੀਜ਼ਾ ਦਿੱਤਾ ਗਿਆ ਸੀ। ਬ੍ਰਿਟੇਨ ਵਿੱਚ ਸਿਹਤ ਅਤੇ ਮੈਡੀਕਲ ਖੇਤਰ ਨਾਲ ਜੁੜੇ ਪੇਸ਼ੇਵਰਾਂ ਦੀ ਸ਼੍ਰੇਣੀ ਤਹਿਤ ਦਿੱਤੇ ਗਏ ਕੁੱਲ ਵੀਜ਼ਾ ਵਿਚੋਂ ਸਭ ਤੋਂ ਵੱਧ 36 ਫ਼ੀਸਦੀ ਵੀਜ਼ਾ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਦਿੱਤੇ ਗਏ ਹਨ। ਇਹ ਪੇਸ਼ੇਵਰ ਬ੍ਰਿਟੇਨ ਵਿੱਚ ਸਰਕਾਰ ਵੱਲੋਂ ਫੰਡ ਪ੍ਰਾਪਤ ਰਾਸ਼ਟਰੀ ਸਿਹਤ ਸੇਵਾ ਵਿੱਚ ਭਾਰਤੀ ਯੋਗਦਾਨ ਨੂੰ ਮਜ਼ਬੂਤ ਕਰਦੇ ਹਨ। ਅੰਕੜਿਆਂ ਮੁਤਾਬਕ 2019 ਵਿੱਚ ਕੁੱਲ 34,261 ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦਿੱਤਾ ਗਿਆ, ਜਦੋਂਕਿ 2022 ਵਿੱਚ 1,27,731 ਵਿਦਿਆਰਥੀਆਂ ਨੂੰ ਵੀਜ਼ਾ ਦਿੱਤਾ ਗਿਆ।

    Published by:Shiv Kumar
    First published:

    Tags: Britain, China, India, Student, Student visa