Home /News /international /

Canada : ਭਾਰਤੀ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਲਈ ਹਦਾਇਤਾਂ ਜਾਰੀ

Canada : ਭਾਰਤੀ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਲਈ ਹਦਾਇਤਾਂ ਜਾਰੀ

Canada : ਭਾਰਤੀ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਲਈ ਹਦਾਇਤਾਂ ਜਾਰੀ

Canada : ਭਾਰਤੀ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਲਈ ਹਦਾਇਤਾਂ ਜਾਰੀ

ਓਟਾਵਾ ਸਥਿਤ ਭਾਰਤ ਦੇ ਹਾਈ ਕਮਿਸ਼ਨ ਨੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਇਜ਼ਰੀ ਦੇ ਨਾਲ-ਨਾਲ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਕੈਨੇਡਾ ਵਿੱਚ ਹਨ ਜਾਂ ਦੇਸ਼ ਦਾ ਦੌਰਾ ਕਰਨ ਲਈ ਤਹਿ ਕੀਤੇ ਹਨ। 

  • Share this:
    ਕੈਨੇਡਾ ਦੇ ਓਟਾਵਾ ਵੈਕਸੀਨ ਵਿਰੋਧੀ ਵਿਰੋਧ ਪ੍ਰਦਰਸ਼ਨ ਹੋਰ ਵੀ ਵੱਧਦਾ ਜਾ ਰਿਹਾ ਹੈ, ਓਟਾਵਾ ਸਥਿਤ ਭਾਰਤ ਦੇ ਹਾਈ ਕਮਿਸ਼ਨ ਨੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਇਜ਼ਰੀ ਦੇ ਨਾਲ-ਨਾਲ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਕੈਨੇਡਾ ਵਿੱਚ ਹਨ ਜਾਂ ਦੇਸ਼ ਦਾ ਦੌਰਾ ਕਰਨ ਲਈ ਤਹਿ ਕੀਤੇ ਹਨ।  ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ। ਐਡਵਾਇਜ਼ਰੀ ਵਿੱਚ ਉਥੋਂ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੈਨੇਡਾ 'ਚ ਰਹਿ ਰਹੇ ਭਾਰਤੀਆਂ ਅਤੇ ਖਾਸ ਕਰ ਜਿਹੜੇ ਲੋਕ ਹੋਰ ਕੈਨੇਡਾ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ।



    ਜਾਰੀ ਐਡਵਾਇਜ਼ਰੀ ਵਿੱਚ ਕਿਹਾ ਹੈ ਕਿ ਇੱਥੇ ਆਉਣ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੇਹੱਦ ਸੁਚੇਤ ਤੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੂੰ ਵਿਰੋਧ ਵਾਲੇ ਇਲਾਕਿਆਂ 'ਚ ਜਾਣ ਤੋਂ ਬਚਣਾ ਚਾਹੀਦਾ ਹੈ। ਕਾਬਲੇਗੌਰ ਹੈ ਕਿ ਕੈਨੇਡਾ ਦੀ ਰਾਜਧਾਨੀ ਓਟਾਵਾ ਵਿਖੇ ਟਰੱਕ ਡਰਾਈਵਰਾਂ ਵੱਲੋਂ ਕੋਰੋਨਾ ਵੈਕਸੀਨ ਦੇ ਹੁਕਮਾਂ ਦੇ ਵਿਰੋਧ 'ਚ ਲਗਾਤਾਰ ਵਿਰੋਧ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
    Published by:Ashish Sharma
    First published:

    Tags: Canada, Indian High Commission, Protest march, Vaccination

    ਅਗਲੀ ਖਬਰ