ਇਟਲੀ ਤੋਂ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ।ਜਿੱਥੇ ਵਿਚੈਂਸਾ ਨੇੜਲੇ ਸ਼ਹਿਰ ਮੋਤੇਕੀਉ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ 6 ਸਾਲ ਦੀ ਛੋਟੀ ਜਿਹੀ ਨੰਨੀ ਬੱਚੀ ਸਹਿਜ ਕੌਰ ਰੱਬ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਬੀਤੇ ਵੀਰਵਾਰ ਇਹ ਬੱਚੀ ਇੱਕ ਸਵਕ ਹਾਦਸੇ ਵਿੱਚ ਜ਼ਖ਼ਮੀ ਹੋ ਗਈ ਸੀ।ਇਹ ਹਾਦਸਾ ਉਸ ਵੇਲੇ ਵਾਪਰਿਆ ਦੀ ਜਦੋਂ ਉਸ ਦੀ ਮਾਤਾ ਸਤਵੀਰ ਕੌਰ ਆਪ ਨੂੰ ਕਾਰ ਚਲਾ ਰਹੀ ਸੀ।ਉਸ ਵੇਲੇ ਅਚਾਨਕ ਹੀ ਬੱਚੀ ਦੀ ਸੀਟ ਬੈਲਟ ਖੁੱਲ੍ਹ ਗਈ ਸੀ ਜਿਸ ਨੂੰ ਦੇਖ ਕੇ ਉਸ ਦੀ ਮਾਂ ਦਾ ਧਿਆਨ ਬੱਚੀ ਵੱਲ ਗਿਆ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖਤ ਵਿੱਚ ਸਿੱਧੇ ਰੂਪ ਵਿੱਚ ਜਾ ਟਕਰਾਈ ਅਤੇ ਬੱਚੀ ਸਹਿਜ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਸੀ।
ਦਰਅਸਲ ਬੀਤੇ ਦਿਨ ਇਸ ਬੱਚੀ ਵੈਰੋਨਾ ਨੇ ਬੋਰਗੋ ਤਰੈਨਤੋ ਹਸਪਤਾਲ ਵਿੱਚ ਦਮ ਤੋੜ ਦਿੱਤਾ।ਹਲਾਂਕਿ ਇਸ ਹਾਦਸੇ ਵਿੱਚ ਬੱਚੀ ਦੀ ਮਾਤਾ ਸਤਵੀਰ ਨੂੰ ਵੀ ਕਾਫੀ ਜਿਆਦਾ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਦੀ ਬਾਂਹ ਵੀ ਟੁੱਟ ਗਈ ਹੈ। ਤੁਹਾਨੂੰ ਦਸ ਦਈਏ ਕਿ ਬੱਚੀ ਦੇ ਪਿਤਾ ਅਮਰਜੀਤ ਸਿੰਘ ਗੋਪੀ ਜਲੰਧਰ ਜ਼ਿਲ੍ਹੇ ਦੇ ਪਿੰਡ ਸਰਾਏ ਖ਼ਾਸ ਨਾਲ ਸਬੰਧਿਤ ਹਨ ਅਤੇ ਇਹ ਪਰਿਵਾਰ ਪਿਛਲੇ ਕੁੱਝ ਸਾਲਾਂ ਤੋਂ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਤਰੀਸ਼ਨੋ ਵਿੱਚ ਰਹਿ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Death, Girl, Italy, Punjab, Road accident