HOME » NEWS » World

ਕਰਤਾਰਪੁਰ ਲਾਂਘਾ: ਸਿੱਖ ਸ਼ਰਧਾਲੂਆਂ ਦੇ ਦਾਖਲੇ ਲਈ ਪਾਕਿਸਾਤਨ ਨੇ ਰੱਖੀਆਂ ਇਹ ਸ਼ਰਤਾਂ...

Gurwinder Singh | News18 Punjab
Updated: December 29, 2018, 3:24 PM IST
share image
ਕਰਤਾਰਪੁਰ ਲਾਂਘਾ: ਸਿੱਖ ਸ਼ਰਧਾਲੂਆਂ ਦੇ ਦਾਖਲੇ ਲਈ ਪਾਕਿਸਾਤਨ ਨੇ ਰੱਖੀਆਂ ਇਹ ਸ਼ਰਤਾਂ...

  • Share this:
  • Facebook share img
  • Twitter share img
  • Linkedin share img
ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਨੇ ਭਾਰਤ ਨੂੰ ਇਕ ਪ੍ਰਸਤਾਵ ਭੇਜਿਆ ਹੈ। ਇਸ ਪ੍ਰਸਤਾਵ 'ਚ ਪਾਕਿਸਤਾਨ ਨੇ ਭਾਰਤ ਸਾਹਮਣੇ ਕੁਝ ਸ਼ਰਤਾਂ ਰੱਖਦੇ ਹੋਏ ਨਿਯਮ ਤਿਆਰ ਕੀਤੇ ਹਨ ਜਿਨ੍ਹਾਂ 'ਚ ਸ਼ਰਧਾਲੂਆਂ ਦੇ ਦਾਖ਼ਲੇ ਸਬੰਧੀ ਪਾਸਪੋਰਟ ਦੇ ਹੋਰ ਦਸਤਾਵੇਜ਼ ਲਾਜ਼ਮੀ ਹੋਣਗੇ। ਇਸ 'ਚ ਪਾਕਿਸਤਾਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰਤੀ ਦਿਨ ਸਿਰਫ਼ 500 ਸ਼ਰਧਾਲੂਆਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਘੱਟੋ ਘੱਟ ਤਿੰਨ ਦਿਨ ਪਹਿਲਾਂ ਦੀ ਜਾਣਕਾਰੀ ਭਾਰਤ ਸਰਕਾਰ ਪਾਕਿਸਤਾਨ ਨੂੰ ਮੁਹੱਈਆ ਕਰਵਾਏਗੀ ਤਦ ਪਾਕਿਸਤਾਨ ਸਰਕਾਰ ਸ਼ਰਧਾਲੂਆਂ ਨੂੰ ਪਰਮਿਟ ਜਾਰੀ ਕਰੇਗੀ।

ਪਹਿਲੀ ਸ਼ਰਤ ਮੁਤਾਬਕ ਸ਼ਰਧਾਲੂ 15-15 ਜਣਿਆਂ ਦੇ ਜਥੇ ਦੇ ਰੂਪ ਵਿਚ ਪਾਕਿਸਤਾਨ ਦਾਖ਼ਲ ਹੋਣਗੇ। ਦੂਜੀ ਸ਼ਰਤ ਹੈ ਕਿ ਹਰ ਸ਼ਰਧਾਲੂ ਕੋਲ ਭਾਰਤ ਦਾ ਪਾਸਪੋਰਟ, ਆਪਣਾ ਪਛਾਣ ਪੱਤਰ ਅਤੇ ਗੁਰਦੁਆਰਾ ਸਾਹਿਬ ਜਾਣ ਲਈ ਭਾਰਤ ਵੱਲੋਂ ਜਾਰੀ ਕੀਤਾ ਕਲੀਅਰੈਂਸ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਤੋਂ ਘੱਟੋ-ਘੱਟ ਤਿੰਨ ਦਿਨ ਪਹਿਲਾਂ ਭਾਰਤ ਸਰਕਾਰ ਸ਼ਰਧਾਲੂਆਂ ਦੀ ਜਾਣਕਾਰੀ ਤੇ ਕਲੀਅਰੈਂਸ ਸਰਟੀਫਿਕੇਟ ਪਾਕਿਸਤਾਨ ਨੂੰ ਮੁਹੱਈਆ ਕਰਵਾਏਗੀ ਅਤੇ ਪਾਕਿਸਤਾਨ ਸਰਕਾਰ ਸਿਰਫ ਕਰਤਾਰਪੁਰ ਸਾਹਿਬ ਜਾਣ ਲਈ ਹੀ ਸ਼ਰਧਾਲੂਆਂ ਨੂੰ ਪਰਮਿਟ ਜਾਰੀ ਕਰੇਗੀ।

ਲਾਂਘਾ ਸਵੇਰੇ ਅੱਠ ਤੋਂ ਸ਼ਾਮੀਂ ਪੰਜ ਵਜੇ ਤਕ ਖੋਲ੍ਹਿਆ ਜਾਏਗਾ। ਪਾਕਿਸਤਾਨ ਹਰ ਰੋਜ਼ 500 ਸ਼ਰਧਾਲੂਆਂ ਨੂੰ ਸਿਰਫ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਲਈ ਹੀ ਪਰਮਿਟ ਜਾਰੀ ਕਰੇਗਾ। ਪਾਕਿਸਤਾਨ ਸਰਕਾਰ ਕੋਲ ਕਿਸੇ ਵੀ ਸ਼ਰਧਾਲੂ ਦੀ ਐਂਟਰੀ ’ਤੇ ਰੋਕ ਲਾਉਣ ਜਾਂ ਦਰਸ਼ਨਾਂ ਲਈ ਦਿੱਤਾ ਸਮਾਂ ਘੱਟ ਕਰਨ ਦਾ ਹੱਕ ਹੋਏਗਾ। ਲਾਂਘੇ ਦਾ ਸਮਝੌਤਾ ਕਿਸੇ ਵੀ ਸਮੇਂ ਸੋਧਿਆ ਜਾਂ ਬਦਲਿਆ ਜਾ ਸਕਦਾ ਹੈ। ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਬਾਰੇ ਕਿਸੇ ਤਰ੍ਹਾਂ ਦਾ ਝਗੜਾ ਹੋਣ ’ਤੇ ਮਾਮਲਾ ਕੂਟਨੀਤਿਕ ਸਰੋਤਾਂ ਰਾਹੀਂ ਹੱਲ ਕੀਤਾ ਜਾਏਗਾ। ਇਸ ਤੋਂ ਇਲਾਵਾ ਲਾਂਘੇ ਨੂੰ ਕਿਸੇ ਵੀ ਸਮੇਂ ਬੰਦ ਕਰਨ ਦੀ ਵੀ ਸਿਫਾਰਸ਼ ਕੀਤੀ ਗਈ ਹੈ। ਦੋਵੇਂ ਮੁਲਕ ਇੱਕ ਮਹੀਨਾਂ ਪਹਿਲਾਂ ਨੋਟਿਸ ਦੇ ਕੇ ਕਿਸੇ ਵੀ ਸਮੇਂ ਲਾਂਘਾ ਬੰਦ ਕਰ ਸਕਦੇ ਹਨ।
ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਨੇ ਭਾਰਤ ਨੂੰ ਇਕ ਪ੍ਰਸਤਾਵ ਭੇਜਿਆ


ਇਨ੍ਹਾਂ ਸ਼ਰਤਾਂ ਵਿਚ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਦਾਖ਼ਲੇ ਸਬੰਧੀ ਨਿਯਮ ਤੇ ਲੋੜੀਂਦੇ ਦਸਤਾਵੇਜ਼ ਅਤੇ ਹੋਰ ਜਾਣਕਾਰੀ ਸ਼ਾਮਲ ਹੈ। ਪਾਕਿਸਤਾਨ ਨੇ ਸਹਿਮਤੀ ਲਈ ਇਹ ਇਕਰਾਰਨਾਮਾ ਭਾਰਤ ਸਰਕਾਰ ਨੂੰ ਭੇਜ ਦਿੱਤਾ ਹੈ। ਸਿਫਾਰਸ਼ਾਂ ਮੁਤਾਬਕ ਦੋਵਾਂ ਮੁਲਕ ਸ਼ਰਧਾਲੂਆਂ ਲਈ ਆਪੋ-ਆਪਣੇ ਪਾਸੇ ਸੁਵਿਧਾ ਕੇਂਦਰ ਤੇ ਸੁਰੱਖਿਆ ਚੈੱਕ ਪੋਸਟਾਂ ਤੇ ਬੀਮਾ ਸਰਟੀਫਿਕੇਟ ਦੀ ਸਹੂਲਤ ਮਹੱਈਆ ਕਰਵਾਉਣਗੇ। ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵਿਸ਼ੇਸ਼ ਪਰਮਿਟ ਜਾਰੀ ਕੀਤਾ ਜਾਵੇਗਾ। ਪਰ ਇਸ ਸਬੰਧੀ ਪਾਕਿਸਤਾਨ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਪਾਕਿਸਤਾਨ ਨੇ ਇਹ ਵੀ ਸ਼ਰਤ ਰੱਖੀ ਹੈ ਕਿ ਜੋ ਵੀ ਭਾਰਤੀ ਨਾਗਰਿਕ ਉਨ੍ਹਾਂ ਦੀ ਧਰਤੀ ਭਾਵ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਉਨ੍ਹਾਂ ਦੇ ਦੇਸ਼ ਆਵੇਗਾ, ਉਸ ਨੂੰ ਪਾਕਿਸਤਾਨ ਦੇ ਕਾਨੂੰਨ ਦੀ ਪਾਲਨਾ ਕਰਨੀ ਲਾਜ਼ਮੀ ਹੋਵੇਗੀ।

ਪਾਕਿਸਤਾਨ ਦੇ ਕਾਨੂੰਨ ਦੀ ਪਾਲਨਾ ਕਰਨੀ ਲਾਜ਼ਮੀ ਹੋਵੇਗੀ।


ਪਾਕਿਸਤਾਨ ਦੇ ਕਾਨੂੰਨ ਦੀ ਪਾਲਨਾ ਕਰਨੀ ਲਾਜ਼ਮੀ ਹੋਵੇਗੀ।


 

 
First published: December 29, 2018, 3:24 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading