Khalistani's Attack Canadian-Indians in Canada: ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲੇ ਲਗਭਗ 300 ਖਾਲਿਸਤਾਨੀ ਵੱਖਵਾਦੀਆਂ ਨੇ 19 ਮਾਰਚ ਨੂੰ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ 'ਤੇ ਹਮਲਾ ਕੀਤਾ ਜਿਸ ਦੌਰਾਨ 3 ਲੋਕ ਜ਼ਖਮੀ ਹੋ ਗਏ। ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੌਰਾਨ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੈਨੇਡੀਅਨ ਸ਼ਹਿਰ ਸਰੀ ਵਿੱਚ ਇੱਕ ਡਾਇਸਪੋਰਾ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ।
ਫ੍ਰੈਂਡਜ਼ ਆਫ ਇੰਡੀਆ ਐਂਡ ਕੈਨੇਡਾ ਫਾਊਂਡੇਸ਼ਨ ਨੂੰ ਚਲਾਉਣ ਵਾਲੇ ਮਨਿੰਦਰ ਗਿੱਲ ਨੇ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਭਾਰਤੀ ਹਾਈ ਕਮਿਸ਼ਨ ਦੇ ਹੋਰ ਸਟਾਫ ਲਈ ਰਿਸੈਪਸ਼ਨ ਦਾ ਆਯੋਜਨ ਕੀਤਾ ਸੀ। ਪਰ ਭੀੜ ਦੀ ਹਿੰਸਾ ਅਤੇ ਡਿਪਲੋਮੈਟਾਂ ਦੀ ਸੁਰੱਖਿਆ ਦੇ ਡਰ ਕਾਰਨ ਉਨ੍ਹਾਂ ਨੂੰ ਸਮਾਗਮ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਭੀੜ ਤਲਵਾਰਾਂ ਲੈ ਕੇ ਅਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਕਰਦੀ ਗੋਈ ਸਮਾਗਮ ਵਾਲੀ ਥਾਂ 'ਤੇ ਪਹੁੰਚੀ ਅਤੇ ਉਨ੍ਹਾਂ ਨੇ ਭਾਰਤੀ ਭਾਈਚਾਰੇ ਦੇ ਤਿੰਨ ਮੈਂਬਰਾਂ 'ਤੇ ਹਮਲਾ ਕੀਤਾ।
ਮਨਿੰਦਰ ਗਿੱਲ ਨੇ ਦੱਸਿਆ ਕਿ ਕੈਨੇਡੀਅਨ-ਭਾਰਤੀ ਡਾਇਪੋਰਾ ਦੇ ਮੈਂਬਰ ਸੁਰਤੇਜ ਗਿੱਲ ਨੂੰ ਪੁਲਿਸ ਦੇ ਸਾਹਮਣੇ ਹੀ ਖਾਲਿਸਤਾਨੀ ਵੱਖਵਾਦੀਆਂ ਦੁਆਰਾ ਕੁੱਟਿਆ ਗਿਆ ਜਿਸ ਕਾਰਨ ਉਸਦੀ ਪਸਲੀ ਵਿੱਚ ਸੱਟਾਂ ਲੱਗੀਆਂ ਹਨ। ਸਰੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (RCMP) ਦੇ ਅਧਿਕਾਰੀ ਮੌਕੇ 'ਤੇ ਮੌਜੂਦ ਸਨ ਪਰ ਉਹ ਭੀੜ ਵਿਰੁੱਧ ਕੋਈ ਕਾਰਵਾਈ ਕਰਨ ਵਿੱਚ ਅਸਫਲ ਰਹੇ। ਦੱਸਣਯੋਗ ਹੈ ਕਿ ਆਰਸੀਐਮਪੀ ਅਧਿਕਾਰੀਆਂ ਨੇ ਭੀੜ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਮਨਿੰਦਰ ਗਿੱਲ ਨੂੰ ਸਮਾਗਮ ਰੱਦ ਕਰਨ ਲਈ ਮਜਬੂਰ ਕਰ ਦਿੱਤਾ।
ਬ੍ਰਿਟਿਸ਼ ਕੋਲੰਬੀਆ ਦੀ ਸਥਿਤੀ ਅਫਗਾਨਿਸਤਾਨ ਨਾਲੋਂ ਵੀ ਮਾੜੀ ਹੈ। ਪੁਲਿਸ ਨੇ ਖਾਲਿਸਤਾਨੀ ਭੀੜ ਵੱਲੋਂ ਕੀਤੇ ਗਏ ਹਮਲੇ ਵਿੱਚ ਕੁਝ ਨਾ ਕੀਤਾ। ਉਨ੍ਹਾਂ ਦੇ ਸਾਹਮਣੇ ਭਾਰਤੀਆਂ ਨੂੰ ਕੁੱਟਿਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ। ਪੁਲਿਸ ਨੂੰ ਪਤਾ ਸੀ ਕਿ ਖਾਲਿਸਤਾਨੀ ਭੀੜ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕਰੇਗੀ, ”ਮਨਿੰਦਰ ਗਿੱਲ ਨੇ ਸੀਐਨਐਨ-ਨਿਊਜ਼ 18 ਨੂੰ ਦੱਸਿਆ।
ਗਿੱਲ ਨੇ ਅੱਗੇ ਕਿਹਾ “ਕਈ ਹੋਰ ਲੋਕ ਵੀ ਜ਼ਖਮੀ ਹੋਏ ਹਨ। ਪੁਲਿਸ ਨੇ ਪਹਿਲਾਂ ਸਾਨੂੰ ਭਰੋਸਾ ਦਿੱਤਾ ਸੀ ਕਿ ਅਸੀਂ ਸਮਾਗਮ ਕਰਵਾ ਸਕਦੇ ਹਾਂ ਅਤੇ ਉਹ ਸੁਰੱਖਿਆ ਪ੍ਰਦਾਨ ਕਰਨਗੇ ਪਰ ਬਾਅਦ ਵਿੱਚ ਉਨ੍ਹਾਂ ਨੇ ਹੀ ਸਾਨੂੰ ਸਮਾਗਮ ਰੱਦ ਕਰਨ ਲਈ ਮਜਬੂਰ ਕਰ ਦਿੱਤਾ। ਉਹ ਭਾਰਤੀ ਹਾਈ ਕਮਿਸ਼ਨ ਦੇ ਕਿਸੇ ਵੀ ਮੈਂਬਰ 'ਤੇ ਹਮਲਾ ਕਰਨਗੇ।" ਇਹ ਪ੍ਰਦਰਸ਼ਨ ਪੰਜ ਘੰਟੇ ਤੋਂ ਵੱਧ ਚੱਲਿਆ ਅਤੇ ਰਾਤ 9 ਵਜੇ ਦੇ ਕਰੀਬ ਸਮਾਪਤ ਹੋਇਆ।
ਗਿੱਲ ਨੇ ਕਿਹਾ ਕਿ ਉਸ ਨੇ ਅਤੇ ਹੋਰ ਪ੍ਰਬੰਧਕਾਂ ਨੇ ਸੰਜੇ ਵਰਮਾ ਨੂੰ ਘਟਨਾ ਵਾਲੀ ਥਾਂ 'ਤੇ ਨਾ ਪਹੁੰਚਣ ਦੀ ਅਪੀਲ ਕੀਤੀ ਕਿਉਂਕਿ ਇਹ ਉਸ ਲਈ ਸੁਰੱਖਿਅਤ ਨਹੀਂ ਹੈ। ਉਸਨੇ ਇਹ ਵੀ ਕਿਹਾ ਕਿ ਅਖੌਤੀ ਪ੍ਰਦਰਸ਼ਨਕਾਰੀ ਸੰਜੇ ਵਰਮਾ ਸਮੇਤ ਭਾਰਤੀ ਡਿਪਲੋਮੈਟਾਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਖਾਲਿਸਤਾਨੀ ਵੱਖਵਾਦੀ ਨੇਤਾ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ, ਕੈਨੇਡਾ ਵਿੱਚ ਖਾਲਿਸਤਾਨੀ ਤੱਤਾਂ ਨੇ ਉਹਨਾਂ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਵਿਘਨ ਪਾਉਣ ਲਈ ਆਨਲਾਈਨ ਧਮਕੀਆਂ ਭੇਜੀਆਂ ਹਨ ਜਿਨ੍ਹਾਂ ਵਿੱਚ ਭਾਰਤੀ ਡਿਪਲੋਮੈਟਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਦੇਖੋ ਖਾਲਿਸਤਾਨੀਆਂ ਦਾ ਪੱਤਰਕਾਰ 'ਤੇ ਹਮਲਾ
https://twitter.com/itssamonline/status/1637967413227708416?s=20
ਇਸ ਹਮਲੇ ਦੇ ਨਾਲ ਇਕ ਵੀਡੀਓ ਟਵਿੱਟਰ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਕੈਨੇਡੀਅਨ-ਭਾਰਤੀ ਪੱਤਰਕਾਰ ਸਮੀਰ ਕੌਸ਼ਲ ਨੂੰ ਭਜਾਇਆ ਜਾ ਰਿਹਾ ਹੈ ਅਤੇ ਖਾਲਿਸਤਾਨੀ ਭੀੜ ਦੇ ਮੈਂਬਰ ਉਸ ਦਾ ਅਪਮਾਨ ਕਰਦੇ ਹਨ ਅਤੇ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ।
ਕੌਸ਼ਲ ਨੇ ਟਵਿੱਟਰ ਤੇ ਲਿਖਿਆ - “ਮੈਂ ਓਟਾਵਾ ਭਾਰਤੀ ਹਾਈ ਕਮਿਸ਼ਨਰ ਦੇ ਦੌਰੇ ਨੂੰ ਕਵਰ ਕਰਨ ਲਈ ਸਰੀ (ਬ੍ਰਿਟਿਸ਼ ਕੋਲੰਬੀਆ) ਵਿੱਚ ਸੀ, ਜਿੱਥੇ ਇੱਕ ਖਾਲਿਸਤਾਨ ਪੱਖੀ ਗਰੁੱਪ ਨੇ ਕੈਨੇਡੀਅਨ ਮੀਡੀਆ ਨਾਲ ਅਜਿਹਾ ਵਿਵਹਾਰ ਕੀਤਾ। ਆਪਣੇ ਪੰਜਾਬੀ ਬੋਲਣ ਵਾਲੇ ਦੋਸਤਾਂ ਜਾਂ ਸਹਿਕਰਮੀਆਂ ਨੂੰ ਪੁੱਛੋ ਕਿ ਉਹ ਇੱਥੇ ਕਿਹੜੇ ਅਪਮਾਨਜਨਕ ਅਤੇ ਸ਼ਰਮਨਾਕ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ।"
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Canada news, Punjab