HOME » NEWS » World

'ਖਾਲਸਾ ਏਡ' ਦੇ ਸੰਸਥਾਪਕ ਰਵਿੰਦਰ ਸਿੰਘ ਕੋਰੋਨਾ ਪਾਜ਼ਿਟਿਵ, ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਹੋਇਆ ਕੋਰੋਨਾ

News18 Punjabi | News18 Punjab
Updated: September 30, 2020, 1:57 PM IST
share image
'ਖਾਲਸਾ ਏਡ' ਦੇ ਸੰਸਥਾਪਕ ਰਵਿੰਦਰ ਸਿੰਘ ਕੋਰੋਨਾ ਪਾਜ਼ਿਟਿਵ, ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਹੋਇਆ ਕੋਰੋਨਾ
'ਖਾਲਸਾ ਏਡ' ਦੇ ਸੰਸਥਾਪਕ ਰਵਿੰਦਰ ਸਿੰਘ ਕੋਰੋਨਾ ਪਾਜ਼ੇਟਿਵ, ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਹੋਇਆ ਕੋਰੋਨਾ

ਟਵੀਟ ਵਿਚ ਉਨਾਂ ਲਿਖਿਆ ਕਿ, 'ਪਿਆਰੇ ਸਾਥੀਓ, ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁਖਾਰ ਦਾ ਸ਼ਿਕਾਰ ਹੋ ਰਿਹਾ ਹਾਂ। ਮੈਂ ਕਦੇ ਇੰਨਾ ਟੁੱਟਿਆ ਮਹਿਸੂਸ ਨਹੀਂ ਕੀਤਾ। ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ.....

  • Share this:
  • Facebook share img
  • Twitter share img
  • Linkedin share img
ਖਾਲਸਾ ਏਡ' ਦੇ ਸੰਸਥਾਪਕ ਰਵਿੰਦਰ ਸਿੰਘ (ਰਵੀ ਸਿੰਘ) ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਅੱਜ (ਮੰਗਲਵਾਰ) ਉਨਾਂ ਨੇ ਖੁਦ ਆਪਣੇ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ। ਟਵੀਟ ਵਿਚ ਉਨਾਂ ਲਿਖਿਆ ਕਿ, 'ਪਿਆਰੇ ਸਾਥੀਓ, ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁਖਾਰ ਦਾ ਸ਼ਿਕਾਰ ਹੋ ਰਿਹਾ ਹਾਂ। ਮੈਂ ਕਦੇ ਇੰਨਾ ਟੁੱਟਿਆ ਮਹਿਸੂਸ ਨਹੀਂ ਕੀਤਾ। ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨਾਂ ਅੱਗੇ ਲਿਖਿਆ ਕਿ ਉਹ ਦਵਾਈ ਲੈ ਰਹੇ ਹਨ ਅਤੇ ਜ਼ਿਆਦਾ ਸਮਾਂ ਆਰਾਮ ਕਰ ਰਹੇ ਹਨ। ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਆਓ ਸਾਰੇ ਰਲਕੇ ਭਗਤ ਪੂਰਨ ਸਿੰਘ ਦੇ ਨਕਸ਼ੇ ਕਦਮਾਂ ਤੇ ਚੱਲਕੇ ਦੀਨ-ਦੁੱਖੀ ਦੀ ਮੱਦਦ ਕਰਨ ਵਾਲੇ ਭਾਈ ਰਵੀ ਸਿੰਘ ਅਤੇ ਉਹਨਾਂ ਦੇ ਪਰਿਵਾਰ ਲਈ ਦੁਆ ਕਰੀਏ। ਪ੍ਰਮਾਤਮਾ ਭਾਈ ਸਹਿਬ ਅਤੇ ਪਰਿਵਾਰ ਨੂੰ ਜਲਦ ਸਿਹਤਯਾਬ ਕਰੇ।



ਖਾਲਸਾ ਏਡ ਇੱਕ ਅੰਤਰਰਾਸ਼ਟਰੀ ਗੈਰ-ਲਾਭਕਾਰੀ ਰਾਹਤ ਸੰਗਠਨ ਹੈ, ਜੋ ਕੁਦਰਤੀ ਆਫਤਾਂ, ਜੰਗੀ ਖੇਤਰਾਂ ਵਿੱਚ ਫਸੇ ਲੋਕਾਂ ਲਈ ਸਭ ਤੋਂ ਅੱਗੇ ਹੋ ਕੇ ਰਾਹਤ ਸਮੱਗਰੀ ਪਹੁੰਚਾਉਂਦਾ ਹੈ ਅਤੇ ਉਨਾਂ ਦੀ ਮਦਦ ਕਰਦਾ ਹੈ।
Published by: Sukhwinder Singh
First published: September 30, 2020, 1:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading