
ਅਫ਼ਗਾਨਿਸਤਾਨ 'ਚ ਤਾਲਿਬਾਨ ਨੇ ਇਤਿਹਾਸਕ ਗੁਰਦੁਆਰੇ ਤੋਂ ਜਬਰੀ ਹਟਾਇਆ ਨਿਸ਼ਾਨ ਸਾਹਿਬ
ਅਫ਼ਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਪੇਕਟਿਆ ਸੂਬੇ ਦੇ ਚਮਕਨੀ ਇਲਾਕੇ ਵਿੱਚ ਗੁਰਦੁਆਰਾ ਥਾਲਾ ਸਾਹਿਬ ਦੀ ਛੱਤ ਤੋਂ ਨਿਸ਼ਾਨ ਸਾਹਿਬ ਹਟਾਇਆ ਹੈ। ਇਹ ਗੁਰਦੁਆਰਾ ਪਵਿੱਤਰ ਸਥਾਨ ਹੈ ਅਤੇ ਦੁਨੀਆ ਭਰ ਦੇ ਸਿੱਖਾਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਲਈ ਭਾਵਨਾਤਮਕ ਲਗਾਵ ਹੈ। ਇਤਿਹਾਸਕ ਤੱਥਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਨੇ ਉਕਤ ਸਥਾਨ ਦਾ ਦੌਰਾ ਕੀਤਾ ਸੀ।
ਅਫਗਾਨਿਸਤਾਨ ਵਿੱਚ ਤਾਲਿਬਾਨ ਮੁੜ ਤੋਂ ਪੈਰ ਫੈਲਾਉਣ ਲੱਗਾ ਹੈ । ਪਹਿਲਾਂ ਤਾਲਿਬਾਨੀ ਅੱਤਵਾਦੀ ਗੁਰਦੁਆਰੇ ਦੇ ਸੇਵਾਦਾਰ ਨੂੰ ਧਮਕੀਆਂ ਦਿੰਦੇ ਰਹੇ, ਫਿਰ ਨਿਸ਼ਾਨ ਸਾਹਿਬ ਨੂੰ ਜ਼ਬਰਦਸਤੀ ਹਟਾ ਦਿੱਤਾ ਗਿਆ। ਤਾਲਿਬਾਨ ਨੇ ਪੇਕਟਿਆ ਸੂਬੇ ਦੇ ਚਮਕਨੀ ਇਲਾਕੇ ਦੇ ਗੁਰਦੁਆਰਾ ਥਾਲਾ ਸਾਹਿਬ ਤੋਂ ਨਿਸ਼ਾਨ ਸਾਹਿਬ ਨੂੰ ਜ਼ਬਰਦਸਤੀ ਹਟਾਇਆ ਗਿਆ। ਤਾਲਿਬਾਨੀ ਅੱਤਵਾਦੀ ਗੁਰਦੁਆਰੇ ਦੇ ਸੇਵਾਦਾਰ ਨੂੰ ਧਮਕੀਆਂ ਦਿੰਦੇ ਰਹੇ, ਫਿਰ ਜ਼ਬਰਦਸਤੀ ਨਿਸ਼ਾਨ ਸਾਹਿਬ ਉਤਾਰ ਦਿੱਤਾ।
ਇੱਕ ਅਫਗਾਨੀ ਨਾਗਰਿਕ ਨਿਦਾਨ ਸਿੰਘ ਸਚਦੇਵਾ ਨੂੰ ਪਿਛਲੇ ਸਾਲ ਅੱਤਵਾਦੀਆਂ ਨੇ ਉਸੇ ਗੁਰਦੁਆਰਾ ਸਾਹਿਬ ਤੋਂ ਅਗਵਾ ਕਰ ਲਿਆ ਸੀ ਅਤੇ ਉਸਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ। ਇੱਕ ਅਫਗਾਨ ਮੂਲ ਦੇ ਹਿੰਦੂ ਸਿੱਖ ਅਤੇ ਕਮਿਊਨਿਟੀ ਮਾਮਲਿਆਂ ਦੀ ਦੇਖਭਾਲ ਕਰ ਰਹੇ ਚਰਨ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਨੇ ਕਿਹਾ ਕਿ “ਅਤਿਵਾਦੀਆਂ ਦੇ ਇਸ ਘਿਣਾਉਣੇ ਕਦਮ ਦੀ ਅਸੀਂ ਸਖਤ ਨਿੰਦਾ ਕਰਦੇ ਹਾਂ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਵਿਆਪੀ ਭਾਈਚਾਰੇ ਅਤੇ ਸ਼ਾਂਤੀ ਦੇ ਸੰਦੇਸ਼ਵਾਹਕ ਵਜੋਂ ਜਾਣੇ ਜਾਂਦੇ ਹਨ। ਅਫਗਾਨਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੀ ਉੱਚਤਮ ਪੱਧਰ 'ਤੇ ਸੰਭਾਲ ਕੀਤੀ ਜਾਵੇ।”
ਪਿਛਲੇ ਕੁਝ ਦਿਨਾਂ ਤੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਦਹਿਸ਼ਤ ਵਧੀ ਹੈ। ਤਾਲਿਬਾਨ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਵਿੱਚ ਕਵੀ, ਲੇਖਕ, ਕਾਮੇਡੀਅਨ ਸ਼ਾਮਲ ਹਨ। ਇੰਨਾ ਹੀ ਨਹੀਂ, ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦਾ ਵੀ ਤਾਲਿਬਾਨ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਤਾਲਿਬਾਨ ਨੇ ਹਾਲਾਂਕਿ ਦਾਨਿਸ਼ ਸਿੱਦੀਕੀ ਦੀ ਹੱਤਿਆ ਤੋਂ ਇਨਕਾਰ ਕੀਤਾ ਹੈ।
ਅਮਰੀਕੀ ਫ਼ੌਜਾਂ ਨੂੰ ਸਤੰਬਰ ਤੱਕ ਅਫ਼ਗਾਨਿਸਤਾਨ ਤੋਂ ਪੂਰੀ ਤਰ੍ਹਾਂ ਵਾਪਸ ਬੁਲਾ ਲਿਆ ਜਾਣਾ ਹੈ। ਇਸ ਕਾਰਨ ਤਾਲਿਬਾਨ ਨੇ ਇੱਕ ਵਾਰ ਫਿਰ ਸਿਰ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਇਸ ਸਾਲ ਮਈ ਤੋਂ ਹੁਣ ਤੱਕ, ਉਸਨੇ ਅਫਗਾਨਿਸਤਾਨ ਦੇ ਪੇਂਡੂ ਖੇਤਰਾਂ ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ. ਇੰਨਾ ਹੀ ਨਹੀਂ, ਹੁਣ ਤਾਲਿਬਾਨ ਨੇ ਸੂਬਿਆਂ ਦੀ ਰਾਜਧਾਨੀਆਂ 'ਤੇ ਵੀ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।