ਉੱਤਰੀ ਕੋਰੀਆ 'ਚ ਰਹੱਸਮਈ ਬੁਖਾਰ ਨਾਲ 42 ਮੌਤਾਂ, 8 ਲੱਖ ਤੋਂ ਵੱਧ ਬਿਮਾਰ

(ਫਾਇਲ ਫੋਟੋ)

 • Share this:
  ਕੋਰੋਨਵਾਇਰਸ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਸੰਘਰਸ਼ ਕਰ ਰਹੇ ਉੱਤਰੀ ਕੋਰੀਆ ਵਿੱਚ ਰਹੱਸਮਈ ਬੁਖਾਰ ਨੇ 15 ਹੋਰ ਲੋਕਾਂ ਦੀ ਜਾਨ ਲੈ ਲਈ ਹੈ ਅਤੇ ਲੱਖਾਂ ਲੋਕ ਬਿਮਾਰ ਹੋ ਗਏ ਹਨ। ਦੇਸ਼ 'ਚ ਬੁਖਾਰ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 42 ਹੋ ਗਈ ਹੈ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ।

  ਦੋ ਸਾਲਾਂ ਤੋਂ ਵੱਧ ਸਮੇਂ ਤੱਕ ਕੋਰੋਨਾ ਵਾਇਰਸ ਤੋਂ ਬਚੇ ਰਹਿਣ ਦਾ ਦਾਅਵਾ ਕਰਨ ਵਾਲੇ ਉੱਤਰੀ ਕੋਰੀਆ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿੱਚ ਕੋਵਿਡ ਸੰਕਰਮਿਤ ਲੋਕ ਮਿਲੇ ਹਨ। ਉਦੋਂ ਤੋਂ ਪੂਰੇ ਦੇਸ਼ ਵਿਚ ਰਹੱਸਮਈ ਬੁਖਾਰ ਫੈਲ ਗਿਆ ਹੈ। ਹਾਲਾਂਕਿ, ਅਜੇ ਤੱਕ ਇਹ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਇਸ ਵਿੱਚ ਕੋਵਿਡ -19 ਦੇ ਕਿੰਨੇ ਮਾਮਲੇ ਹਨ।

  ਕੁਝ ਮਾਹਰ ਕਹਿੰਦੇ ਹਨ ਕਿ ਉੱਤਰੀ ਕੋਰੀਆ ਕੋਲ ਵੱਡੀ ਗਿਣਤੀ ਵਿੱਚ ਸ਼ੱਕੀ COVID-19 ਮਰੀਜ਼ਾਂ ਦੀ ਜਾਂਚ ਕਰਨ ਲਈ ਲੋੜੀਂਦੀ ਡਾਇਗਨੌਸਟਿਕ ਕਿੱਟਾਂ ਦੀ ਘਾਟ ਹੈ। ਐਤਵਾਰ ਨੂੰ 15 ਮੌਤਾਂ ਦਰਜ ਹੋਣ ਨਾਲ ਦੇਸ਼ ਵਿੱਚ ਬੁਖਾਰ ਕਾਰਨ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਸਰਕਾਰੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ ਕਿ ਦੇਸ਼ ਵਿੱਚ ਫਲੂ ਦੇ ਲੱਛਣਾਂ ਵਾਲੇ 2,96,180 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦੀ ਗਿਣਤੀ 820,620 ਹੋ ਗਈ ਹੈ।

  ਕੇਸੀਐਨਏ ਨਿਊਜ਼ ਏਜੰਸੀ ਨੇ ਕਿਹਾ ਕਿ ਅਪ੍ਰੈਲ ਦੇ ਅੰਤ ਤੋਂ ਦੇਸ਼ ਵਿੱਚ ਬੁਖਾਰ ਨਾਲ ਬਿਮਾਰ 2 ਲੱਖ 80 ਹਜ਼ਾਰ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਬੁਖਾਰ ਕਾਰਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਸੀਐਨਏ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੀ ਸ਼ਨੀਵਾਰ ਤੜਕੇ ਬੈਠਕ ਹੋਈ ਸੀ, ਜਿਸ ਵਿੱਚ ਰਾਸ਼ਟਰਪਤੀ ਕਿਮ ਜੋਂਗ ਉਨ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਇਹ ਬਿਮਾਰੀ ਦੇਸ਼ ਦੀ ਸਥਾਪਨਾ ਤੋਂ ਬਾਅਦ ਸਭ ਤੋਂ ਵੱਡੀ ਆਫ਼ਤ ਬਣ ਕੇ ਉੱਭਰੀ ਹੈ, ਪਰ ਇਸ ਨੂੰ ਰੋਕਿਆ ਜਾ ਸਕਦਾ ਹੈ।

  ਫਿਲਹਾਲ ਇਸ ਰਹੱਸਮਈ ਬੁਖਾਰ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਇਹ ਸ਼ੱਕ ਹੈ ਕਿ ਬੁਖਾਰ ਦੇ ਪਿੱਛੇ ਮੁੱਖ ਕਾਰਨ ਕੋਰੋਨਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਵੀਰਵਾਰ ਨੂੰ ਰਾਸ਼ਟਰੀ ਤਾਲਾਬੰਦੀ ਦਾ ਆਦੇਸ਼ ਦੇਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਐਂਟੀ-ਵਾਇਰਸ ਕਮਾਂਡ ਸੈਂਟਰ ਦਾ ਦੌਰਾ ਕੀਤਾ।
  Published by:Gurwinder Singh
  First published: