ਭਾਰਤੀਆਂ ਨੂੰ ਇਸ ਦੇਸ਼ ’ਚ ਜਾਣ ਲਈ ਵੀਜ਼ਾ ਲੈਣ ਦੀ ਲੋੜ ਨਹੀਂ

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੇ ਕਿਹਾ ਹੈ ਕਿ ਬ੍ਰਾਜ਼ੀਲ (Brazil) ਆਉਣ ਲਈ ਭਾਰਤ ਦੇ ਲੋਕਾਂ ਨੂੰ ਵੀਜ਼ੇ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਭਾਰਤ ਤੋਂ ਇਲਾਵਾ ਚੀਨ ਨੂੰ ਵੀ ਦੱਖਣੀ ਅਮਰੀਕਾ (South America) ਦੇ ਸਭ ਤੋਂ ਵੱਡੇ ਦੇਸ਼ ਆਉਣ ਦੀ ਆਗਿਆ ਦਿੱਤੀ ਗਈ ਹੈ। ਬ੍ਰਾਜ਼ੀਲ ਦੱਖਣੀ ਅਮਰੀਕਾ ਅਤੇ ਲਾਤੀਨੀ ਅਮਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ।

ਭਾਰਤੀਆਂ ਨੂੰ ਇਸ ਦੇਸ਼ ’ਚ ਜਾਣ ਲਈ ਵੀਜ਼ਾ ਲੈਣ ਦੀ ਲੋੜ ਨਹੀਂ

  • Share this:
    ਰਿਯੋ-ਡੀ-ਜਨੇਰਿਯੋ – ਦੁਨੀਆਂ ਦੇ ਪੰਜਵੇ ਸਭ ਤੋਂ ਵੱਡੇ ਦੇਸ਼ ਬ੍ਰਾਜੀਲ (Brazil) ਨੇ ਦੀਵਾਲੀ ਤੋਂ ਪਹਿਲਾਂ ਭਾਰਤੀ ਨੂੰ ਵੱਡਾ ਤੋਹਫਾ ਦਿੱਤਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੇ ਕਿਹਾ ਹੈ ਕਿ ਬ੍ਰਾਜ਼ੀਲ (Brazil) ਆਉਣ ਲਈ ਭਾਰਤ ਦੇ ਲੋਕਾਂ ਨੂੰ ਵੀਜ਼ੇ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਭਾਰਤ ਤੋਂ ਇਲਾਵਾ ਚੀਨ ਨੂੰ ਵੀ ਦੱਖਣੀ ਅਮਰੀਕਾ (South America) ਦੇ ਸਭ ਤੋਂ ਵੱਡੇ ਦੇਸ਼ ਆਉਣ ਦੀ ਆਗਿਆ ਦਿੱਤੀ ਗਈ ਹੈ। ਬ੍ਰਾਜ਼ੀਲ ਦੱਖਣੀ ਅਮਰੀਕਾ ਅਤੇ ਲਾਤੀਨੀ ਅਮਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ। ਬੋਲਸੋਨਾਰੋ ਇਸ ਸਾਲ ਸੱਤਾ ਵਿੱਚ ਆਏ ਹਨ। ਉਨ੍ਹਾਂ ਦੇਸ਼ ਵਿੱਚ ਕਾਰੋਬਾਰ ਵਧਾਉਣ ਲਈ ਕਈ ਦੇਸ਼ਾਂ ਨੂੰ ਵੀਜ਼ਾ ਛੋਟ ਦਿੱਤੀ ਹੈ।

    ਹੁਣ ਤੱਕ ਬ੍ਰਾਜ਼ੀਲ ਦਾ ਵੀਜ਼ਾ ਤਿਆਰ ਕਰਨ ਵਿੱਚ 10 ਤੋਂ 15 ਦਿਨ ਲੱਗਦੇ ਸੀ। ਵਰਕ ਵੀਜ਼ਾ 7 ਤੋਂ 10 ਦਿਨਾਂ ਵਿਚ ਬਣਾਇਆ ਗਿਆ ਸੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਬ੍ਰਾਜ਼ੀਲ ਨੇ ਅਮਰੀਕਾ, ਕੈਨੇਡਾ, ਜਾਪਾਨ ਅਤੇ ਆਸਟਰੇਲੀਆ ਦੇ ਸੈਲਾਨੀਆਂ ਅਤੇ ਕਾਰੋਬਾਰੀਆਂ ਨੂੰ ਵੀਜ਼ਾ ਛੋਟ ਦਿੱਤੀ ਸੀ। ਹਾਲਾਂਕਿ, ਇਨ੍ਹਾਂ ਦੇਸ਼ਾਂ ਵਿੱਚ ਬ੍ਰਾਜ਼ੀਲ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਅਜਿਹੀ ਛੋਟ ਨਹੀਂ ਦਿੱਤੀ ਗਈ ਹੈ।

    ਮਹੱਤਵਪੂਰਨ ਗੱਲ ਇਹ ਹੈ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਸਖਤ ਫੈਸਲੇ ਲੈਣ ਲਈ ਜਾਣੇ ਜਾਂਦੇ ਹਨ। ਉਹ ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣ ਦੇ ਵਾਅਦਿਆਂ ਕਰਕੇ ਜਿੱਤੇ ਹਨ। ਇਸ ਚੋਣ ਵਿਚ ਉਸ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਹਾਲਾਂਕਿ, ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨਸਲਵਾਦੀ, ਸਮਲਿੰਗੀ ਵਿਰੋਧੀ ਅਤੇ ਔਰਤਾਂ ਵਿਰੋਧੀ ਟਿਪਣੀਆਂ ਲਈ ਜਾਣਿਆ ਜਾਂਦਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਸੀਲੀਆ ਵਿੱਚ 13-14 ਨਵੰਬਰ ਨੂੰ ਬ੍ਰਿਕਸ ਸੰਮੇਲਨ ਵਿੱਚ ਮੁਲਾਕਾਤ ਕਰਨਗੇ।
    First published: