HOME » NEWS » World

ਕੈਲੀਫੋਰਨੀਆ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ, ਭਾਰਤ ਨੇ ਕੀਤੀ ਨਰਾਜ਼ਗੀ ਜ਼ਾਹਰ

News18 Punjabi | News18 Punjab
Updated: January 30, 2021, 2:32 PM IST
share image
ਕੈਲੀਫੋਰਨੀਆ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ, ਭਾਰਤ ਨੇ ਕੀਤੀ ਨਰਾਜ਼ਗੀ ਜ਼ਾਹਰ
ਫੋਟੋ- (ਟਵਿੱਟਰ- @__GRNY__)

ਕੈਲੀਫੋਰਨੀਆ ਦੇ ਡੇਵਿਸ ਸਿਟੀ ਦੇ ਸੈਂਟਰਲ ਪਾਰਕ ਵਿੱਚ 28 ਜਨਵਰੀ ਨੂੰ ਅਣਪਛਾਤੇ ਲੋਕਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ।

  • Share this:
  • Facebook share img
  • Twitter share img
  • Linkedin share img
ਕੈਲੀਫੋਰਨੀਆ- ਕੈਲੀਫੋਰਨੀਆ ਦੇ ਡੇਵਿਸ ਸਿਟੀ ਦੇ ਸੈਂਟਰਲ ਪਾਰਕ ਵਿੱਚ ਅਣਪਛਾਤੇ ਲੋਕਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ। ਇਹ ਘਟਨਾ 28 ਜਨਵਰੀ ਨੂੰ ਵਾਪਰੀ ਸੀ। ਦੱਸ ਦੇਈਏ ਕਿ ਇਸ ਬੁੱਤ ਨੂੰ ਸਾਲ 2016 ਵਿੱਚ ਡੇਵਿਸ ਸ਼ਹਿਰ ਨੂੰ ਭਾਰਤ ਸਰਕਾਰ ਨੇ ਤੋਹਫੇ ਵਿੱਚ ਦਿੱਤਾ ਸੀ। ਭਾਰਤ ਸਰਕਾਰ ਨੇ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ।

ਵਾਸ਼ਿੰਗਟਨ ਡੀਸੀ ਵਿੱਚ ਭਾਰਤ ਦੀ ਅੰਬੈਂਸੀ  ਨੇ ਇਸ ਮਾਮਲੇ ਦੀ ਪੂਰੀ ਡੂੰਘਾਈ ਦੀ ਮੰਗ ਅਤੇ ਇਸ ਘਿਨਾਉਣੇ ਕੰਮ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਵੀ ਕੀਤੀ। ਸੈਨ ਫਰਾਂਸਿਸਕੋ ਵਿਚਲੇ ਭਾਰਤ ਦੇ ਕੌਂਸਲੇਟ ਜਨਰਲ ਨੇ ਵੀ ਡੇਵਿਸ ਸ਼ਹਿਰ ਅਤੇ ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਸਾਹਮਣੇ ਵੱਖਰੇ ਤੌਰ 'ਤੇ ਇਹ ਮਾਮਲਾ ਚੁੱਕਿਆ ਹੈ, ਜਿਸ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਦੂਜੇ ਪਾਸੇ ਡੇਵਿਸ ਦੇ ਮੇਅਰ ਨੇ ਇਸ ਘਟਨਾ ‘ਤੇ ਡੂੰਘੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਿਨਾਉਣੇ ਕੰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਯੂਐਸ ਦੇ ਵਿਦੇਸ਼ ਵਿਭਾਗ ਨੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਭੰਨਤੋੜ ਦੀ ਕਾਰਵਾਈ ਮਨਜ਼ੂਰ ਨਹੀਂ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਜ਼ਾ ਦਿੱਤੀ ਜਾਵੇਗੀ।
Published by: Ashish Sharma
First published: January 30, 2021, 12:37 PM IST
ਹੋਰ ਪੜ੍ਹੋ
ਅਗਲੀ ਖ਼ਬਰ