Home /News /international /

ਇੱਕ ਵਾਰ ਫਿਰ ਭੂਚਾਲ ਦੇ ਨਾਲ ਹਿੱਲੀ ਇੰਡੋਨੇਸ਼ੀਆ ਦੀ ਧਰਤੀ, 46 ਲੋਕਾਂ ਦੀ ਮੌਤ 700 ਤੋਂ ਵੱਧ ਜ਼ਖਮੀਂ

ਇੱਕ ਵਾਰ ਫਿਰ ਭੂਚਾਲ ਦੇ ਨਾਲ ਹਿੱਲੀ ਇੰਡੋਨੇਸ਼ੀਆ ਦੀ ਧਰਤੀ, 46 ਲੋਕਾਂ ਦੀ ਮੌਤ 700 ਤੋਂ ਵੱਧ ਜ਼ਖਮੀਂ

 ਇੰਡੋਨੇਸ਼ੀਆ 'ਚ ਆਇਆ ਭੂਚਾਲ, ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿੱਕਲੇ ਲੋਕ

ਇੰਡੋਨੇਸ਼ੀਆ 'ਚ ਆਇਆ ਭੂਚਾਲ, ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿੱਕਲੇ ਲੋਕ

ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿੱਚ 5.6 ਤੀਬਰਤਾ ਦਾ ਜ਼ਬਰਦਸਤ ਭੂਚਾਲ ਦੇ ਝਟਕੇ ਗੱਲੇ ਹਨ। ਇਸ ਦੌਰਾਨ 46 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਅਤੇ 700 ਤੋਂ ਜ਼ਿਆਦਾ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ ।ਸਿਆੰਜੂਰ ਦੇ ਪ੍ਰਸ਼ਾਸਨ ਦੇ ਮੁਖੀ ਹਰਮਨ ਸੁਹਰਮਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਖਬਰ ਮਿਲੀ ਹੈ ਕਿ ਸਿਰਫ ਇੱਕ ਹਸਪਤਾਲ ਦੇ ਵਿੱਚ 46 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ । ਜਦਕਿ 700 ਤੋਂ ਵੱਧ ਜ਼ਖਮੀ ਲੋਕਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
 • Share this:

  ਬੀਤੇ ਕਈ ਦਿਨਾਂ ਤੋਂ ਭੂਚਲ ਆਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਭਾਰਤ ਦੇ ਨਾਲ-ਨਾਲ ਗੁਆਂਢੀ ਮੁਲਕਾਂ ਵਿੱਚ ਵੀ ਭੂਚਾਲ ਆਉਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹੁਣ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿੱਚ 5.6 ਤੀਬਰਤਾ ਦਾ ਜ਼ਬਰਦਸਤ ਭੂਚਾਲ ਦੇ ਝਟਕੇ ਗੱਲੇ ਹਨ। ਇਸ ਦੌਰਾਨ 46 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਅਤੇ 700 ਤੋਂ ਜ਼ਿਆਦਾ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ ।ਸਿਆੰਜੂਰ ਦੇ ਪ੍ਰਸ਼ਾਸਨ ਦੇ ਮੁਖੀ ਹਰਮਨ ਸੁਹਰਮਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਖਬਰ ਮਿਲੀ ਹੈ ਕਿ ਸਿਰਫ ਇੱਕ ਹਸਪਤਾਲ ਦੇ ਵਿੱਚ 46 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ । ਜਦਕਿ 700 ਤੋਂ ਵੱਧ ਜ਼ਖਮੀ ਲੋਕਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਭੂਚਾਲ ਦੇ ਕਾਰਨ ਡਿੱਗੀਆਂ ਇਮਾਰਤਾਂ ਦੇ ਵਿੱਚ ਲੋਕ ਫਸ ਗਏ ਹਨ ਜਿਸ ਕਾਰਨ ਜ਼ਿਆਦਾ ਲੋਕ ਜ਼ਖਮੀ ਹੋਏ ਹਨ ।ਇਸ ਦੌਰਾਨ ਜ਼ਖਮੀ ਲੋਕਾਂ ਦੀ ਹਾਾਲਤ ਜ਼ਿਆਦਾ ਖਰਾਬ ਹੋਣ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

  ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਦੇ ਮੁਤਾਬਕ ਕਿ ਸੋਮਵਾਰ ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਦੇ ਵਿੱਚ 5.6 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਦੇ ਸਿਆਨਜੂਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਦੱਸੀ ਜਾ ਰਹੀ ਹੈ। ਜਕਾਰਤਾ ਵਿੱਚ ਭੂਚਾਲ ਆਉਣ ਤੋਂ ਬਾਅਦ ਲੋਕ ਕਾਫੀ ਡਰੇ ਹੋਏ ਹਨ ।ਜਦੋਂ ਭੂਚਾਲ ਦੇ ਝਟਕੇ ਲੱਗੇ ਤਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਦਫਤਰ ਛੱਡ ਕੇ ਬਾਹਰ ਆ ਗਏ ।ਭੂਚਾਲ ਦੇ ਝਟਕਿਆਂ ਕਾਰਨ ਇਮਾਰਤਾਂ ਹਿੱਲਦੀਆਂ ਹੋਈਆਂ ਨਜ਼ਰ ਆਈਆਂ।

  ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਇਸ ਤੋਂ ਪਹਿਲਾਂ ਪੱਛਮੀ ਇੰਡੋਨੇਸ਼ੀਆ ਦੇ ਵਿੱਚ ਰਾਤ ਦੇ ਸਮੇਂ ਨੂੰ ਜ਼ਬਰਦਸਤ ਭੂਚਾਲ ਆਇਆ ਸੀ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

  Published by:Shiv Kumar
  First published:

  Tags: Building collapse, Earthquake, Indonesia