17 Killed in Pakistan Bus-Truck Accident: ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਵੀਰਵਾਰ ਨੂੰ ਇਕ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਪਿਸ਼ਾਵਰ ਤੋਂ ਕਰੀਬ 40 ਕਿਲੋਮੀਟਰ ਦੱਖਣ-ਪੱਛਮ 'ਚ ਇੰਡਸ ਹਾਈਵੇ 'ਤੇ ਕੋਹਾਟ ਨੇੜੇ ਵਾਪਰਿਆ।
ਪੁਲਿਸ ਮੁਤਾਬਕ ਇਸ ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਅਤੇ ਮ੍ਰਿਤਕਾਂ ਨੂੰ ਜ਼ਿਲਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਮੁਤਾਬਕ ਹਾਦਸਾ ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਗਵਰਨਰ ਹਾਜੀ ਗੁਲਾਮ ਅਲੀ ਅਤੇ ਕਾਰਜਕਾਰੀ ਮੁੱਖ ਮੰਤਰੀ ਆਜ਼ਮ ਖਾਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਬਚਾਅ ਅਧਿਕਾਰੀ ਰਹਿਮਤ ਉੱਲਾ ਨੇ ਕਿਹਾ, ''ਅਸੀਂ ਸਾਰੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਕੋਹਾਟ ਦੇ ਹਸਪਤਾਲ ਪਹੁੰਚਾਇਆ ਹੈ।'' ਟੀਵੀ ਫੁਟੇਜ 'ਚ ਤਬਾਹ ਹੋਈ ਬੱਸ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਬਲੋਚਿਸਤਾਨ ਸੂਬੇ 'ਚ ਇਕ ਯਾਤਰੀ ਬੱਸ ਖੰਭੇ ਨਾਲ ਟਕਰਾ ਕੇ ਪੁਲ ਤੋਂ ਡਿੱਗ ਗਈ, ਜਿਸ 'ਚ ਅੱਗ ਲੱਗ ਗਈ ਅਤੇ 40 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਵਿੱਚ ਮਾੜੇ ਸੜਕੀ ਢਾਂਚੇ ਅਤੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਅਜਿਹੇ ਘਾਤਕ ਸੜਕ ਹਾਦਸੇ ਆਮ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Pakistan news, Road accident, World news