Home /News /international /

Pakistan : ਹਿੰਦੂ ਡਾਕਟਰ ਦੀ ਹੱਤਿਆ ਤੋਂ ਇੱਕ ਦਿਨ ਬਾਅਦ ਸਿੱਖ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ

Pakistan : ਹਿੰਦੂ ਡਾਕਟਰ ਦੀ ਹੱਤਿਆ ਤੋਂ ਇੱਕ ਦਿਨ ਬਾਅਦ ਸਿੱਖ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ

ਪੁਲਿਸ ਨੇ ਦੱਸਿਆ ਕਿ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਕੁਝ ਵਿਅਕਤੀਆਂ ਨੇ ਪੇਸ਼ਾਵਰ ਦੇ ਦੀਰ ਕਾਲੋਨੀ ਇਲਾਕੇ ਵਿੱਚ ਦਿਆਲ ਸਿੰਘ ਨਾਮਕ ਕਾਰੋਬਾਰੀ 'ਤੇ ਗੋਲੀਆਂ ਚਲਾ ਦਿੱਤੀਆਂ।

  • Share this:

ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਸਿੱਖ ਵਪਾਰੀ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਕੁਝ ਵਿਅਕਤੀਆਂ ਨੇ ਪੇਸ਼ਾਵਰ ਦੇ ਦੀਰ ਕਾਲੋਨੀ ਇਲਾਕੇ ਵਿੱਚ ਦਿਆਲ ਸਿੰਘ ਨਾਮਕ ਕਾਰੋਬਾਰੀ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਇਹ ਘਟਨਾ ਕਰਾਚੀ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਹਿੰਦੂ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਬਾਅਦ ਵਾਪਰੀ ਹੈ।


ਪੁਲੀਸ ਨੇ ਮੌਕੇ ਤੋਂ 30 ਬੋਰ ਦੇ ਕਾਰਤੂਸ ਬਰਾਮਦ ਕੀਤੇ ਹਨ। ਦੁਕਾਨ ਤੋਂ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਗਈ ਹੈ ਅਤੇ ਪੁਲਿਸ ਨੇ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ‘ਐਕਸਪ੍ਰੈਸ ਟ੍ਰਿਬਿਊਨ’ ਅਖ਼ਬਾਰ ਦੀ ਖ਼ਬਰ ਮੁਤਾਬਕ ਸਿੰਧ ਸੂਬੇ ਵਿੱਚ ਪਿਛਲੇ ਹਫ਼ਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਦੁਕਾਨਦਾਰਾਂ ‘ਤੇ ‘ਰਮਜ਼ਾਨ ਆਰਡੀਨੈਂਸ ਦੀ ਕਥਿਤ ਉਲੰਘਣਾ’ ਕਰਕੇ ਹਮਲਾ ਕੀਤਾ ਗਿਆ ਸੀ। ਪੇਸ਼ਾਵਰ ਵਿੱਚ ਲਗਭਗ 15,000 ਸਿੱਖ ਰਹਿੰਦੇ ਹਨ। ਜ਼ਿਆਦਾਤਰ ਸੂਬਾਈ ਰਾਜਧਾਨੀ ਪੇਸ਼ਾਵਰ ਦੇ ਜੋਗਨ ਸ਼ਾਹ ਵਿੱਚ ਰਹਿੰਦੇ ਹਨ। ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਬਹੁਤੇ ਮੈਂਬਰ ਵਪਾਰ ਕਰਦੇ ਹਨ, ਜਦਕਿ ਕੁਝ ਦਵਾਈਆਂ ਦੀਆਂ ਦੁਕਾਨਾਂ ਚਲਾਉਂਦੇ ਹਨ। ਪਿਛਲੇ ਸਾਲ ਸਤੰਬਰ ਵਿੱਚ, ਇੱਕ ਪ੍ਰਸਿੱਧ ਸਿੱਖ 'ਹਕੀਮ' (ਯੂਨਾਨੀ ਡਾਕਟਰ) ਨੂੰ ਪਿਸ਼ਾਵਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਉਸਦੇ ਕਲੀਨਿਕ ਦੇ ਅੰਦਰ ਗੋਲੀ ਮਾਰ ਦਿੱਤੀ ਸੀ।

Published by:Ashish Sharma
First published:

Tags: Crime news, Murder, Pakistan