Home /News /international /

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਨਿਯੁਕਤ ਕੀਤਾ

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਨਿਯੁਕਤ ਕੀਤਾ

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਨਿਯੁਕਤ

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਨਿਯੁਕਤ

ਪਾਕਿਸਤਾਨ ਦੀ ਸੰਘੀ ਸਰਕਾਰ ਨੇ ਇਤਿਹਾਸਕ ਕਰਤਾਰਪੁਰ ਲਾਂਘੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਨੂੰ ਨਿਯੁਕਤੀ ਕੀਤੀ ਹੈ। ਦਰਅਸਲ ਚਾਰ ਕਿਲੋਮੀਟਰ ਲੰਬਾ ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਵਿਸ਼ਰਾਮ ਸਥਾਨ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਪੰਜਾਬ ਸੂਬੇ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।

ਹੋਰ ਪੜ੍ਹੋ ...
  • Share this:

ਸਿੱਖ ਸ਼ਰਧਾਲੂਆਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਸੰਗਤ ਦੇ ਦਰਸ਼ਨਾਂ ਦੇ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਜਾਵੇ । ਹੁਣ ਪਾਕਿਸਤਾਨ ਦੀ ਸੰਘੀ ਸਰਕਾਰ ਨੇ ਇਤਿਹਾਸਕ ਕਰਤਾਰਪੁਰ ਲਾਂਘੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਨੂੰ ਨਿਯੁਕਤੀ ਕੀਤੀ ਹੈ। ਦਰਅਸਲ ਚਾਰ ਕਿਲੋਮੀਟਰ ਲੰਬਾ ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਵਿਸ਼ਰਾਮ ਸਥਾਨ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਪੰਜਾਬ ਸੂਬੇ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।

ਇਸ ਲਾਂਘੇ ਰਾਹੀਂ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ੇ ਦੇ ਪਾਕਿਸਤਾਨ ਵਿੱਚ ਸਥਿਤ ਆਪਣੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਪਵਿੱਤਰ ਸਥਾਨਾਂ ਦੀ ਦੇਖ਼ਭਾਲ ਕਰਨ ਵਾਲੀ ਸੰਘੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਨੇ ਬੁੱਧਵਾਰ ਨੂੰ 3 ਮਹੀਨਿਆਂ ਲਈ ਕਰਤਾਰਪੁਰ ਲਾਂਘੇ ਦੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਨਿਯੁਕਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੇ ਮੁਤਾਬਕ ਈਟੀਪੀਬੀ ਦੇ ਵਧੀਕ ਸਕੱਤਰ ਸਨਾਉੱਲਾ ਖਾਨ ਨੂੰ 3 ਮਹੀਨਿਆਂ ਲਈ 'ਆਰਜ਼ੀ ਵਿਵਸਥਾ' ਤਹਿਤ ਕਰਤਾਰਪੁਰ ਲਾਂਘੇ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਸੀਈਓ ਦਾ ਚਾਰਜ ਸੌਂਪਿਆ ਗਿਆ ਹੈ।

Published by:Shiv Kumar
First published:

Tags: Gurdwara Kartarpur Sahib, India, Pakistan