Home /News /international /

ਭਾਰਤ ਦੀ ਮੰਗ ਅੱਗੇ ਝੁਕਿਆ ਪਾਕਿਸਤਾਨ, ਅੱਤਵਾਦੀ ਮਸੂਦ ਅਜ਼ਹਰ ਨੂੰ ਗ੍ਰਿਫਤਾਰ ਕਰਨ ਲਈ ਅਫਗਾਨਿਸਤਾਨ ਨੂੰ ਲਿਖੀ ਚਿੱਠੀ

ਭਾਰਤ ਦੀ ਮੰਗ ਅੱਗੇ ਝੁਕਿਆ ਪਾਕਿਸਤਾਨ, ਅੱਤਵਾਦੀ ਮਸੂਦ ਅਜ਼ਹਰ ਨੂੰ ਗ੍ਰਿਫਤਾਰ ਕਰਨ ਲਈ ਅਫਗਾਨਿਸਤਾਨ ਨੂੰ ਲਿਖੀ ਚਿੱਠੀ

ਭਾਰਤ ਦੀ ਮੰਗ ਅੱਗੇ ਝੁਕਿਆ ਪਾਕਿਸਤਾਨ, ਅੱਤਵਾਦੀ ਮਸੂਦ ਅਜ਼ਹਰ ਨੂੰ ਗ੍ਰਿਫਤਾਰ ਕਰਨ ਲਈ ਲਿਖੀ ਚਿੱਠੀ

ਭਾਰਤ ਦੀ ਮੰਗ ਅੱਗੇ ਝੁਕਿਆ ਪਾਕਿਸਤਾਨ, ਅੱਤਵਾਦੀ ਮਸੂਦ ਅਜ਼ਹਰ ਨੂੰ ਗ੍ਰਿਫਤਾਰ ਕਰਨ ਲਈ ਲਿਖੀ ਚਿੱਠੀ

ਪੱਛਮੀ ਦੇਸ਼ਾਂ ਦੇ ਦਬਾਅ ਤੋਂ ਬਾਅਦ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਐਲਾਨੇ ਗਏ ਅਜ਼ਹਰ ਖਿਲਾਫ ਕਾਰਵਾਈ ਲਈ ਪੱਤਰ ਲਿਖਿਆ ਹੈ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਅਤੇ ਬਦਨਾਮ ਅੱਤਵਾਦੀ ਮਸੂਦ ਅਜ਼ਹਰ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਲ ਸੰਪਰਕ ਕੀਤਾ ਹੈ।

ਹੋਰ ਪੜ੍ਹੋ ...
  • Share this:

    ਪੱਛਮੀ ਦੇਸ਼ਾਂ ਦੇ ਦਬਾਅ ਤੋਂ ਬਾਅਦ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਐਲਾਨੇ ਗਏ ਅਜ਼ਹਰ ਖਿਲਾਫ ਕਾਰਵਾਈ ਲਈ ਪੱਤਰ ਲਿਖਿਆ ਹੈ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਅਤੇ ਬਦਨਾਮ ਅੱਤਵਾਦੀ ਮਸੂਦ ਅਜ਼ਹਰ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਲ ਸੰਪਰਕ ਕੀਤਾ ਹੈ। ਗੰਭੀਰ ਆਰਥਿਕ ਹਾਲਾਤਾਂ 'ਚੋਂ ਗੁਜ਼ਰ ਰਹੇ ਪਾਕਿਸਤਾਨ ਨੇ ਕੌਮਾਂਤਰੀ ਦਬਾਅ ਤੋਂ ਬਾਅਦ ਤਾਲਿਬਾਨ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਦੇ ਅਧਿਕਾਰੀਆਂ ਨੂੰ ਅਜ਼ਹਰ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ ਕਿਹਾ ਹੈ।

    ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪਾਕਿਸਤਾਨੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਜ਼ਹਰ ਅਫਗਾਨਿਸਤਾਨ ਵਿੱਚ ਕਿਤੇ ਲੁਕਿਆ ਹੋਇਆ ਹੈ। ਪੱਤਰ 'ਚ ਅੱਗੇ ਕਿਹਾ ਗਿਆ ਹੈ ਕਿ ਅਜ਼ਹਰ ਦੇ ਨਾਂਗਰਹਾਰ ਸੂਬੇ ਜਾਂ ਅਫਗਾਨਿਸਤਾਨ ਦੇ ਕੁਨਾਰ ਸੂਬੇ 'ਚ ਲੁਕੇ ਹੋਣ ਦੀ ਜ਼ਿਆਦਾ ਸੰਭਾਵਨਾ ਹੈ। ਹਾਲਾਂਕਿ, ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਅਜ਼ਹਰ ਅਗਸਤ 2021 ਵਿੱਚ ਕਾਬੁਲ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਅਫਗਾਨਿਸਤਾਨ ਗਿਆ ਸੀ। ਦੱਸ ਦੇਈਏ ਕਿ ਤਰਨਾਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਸਥਾਪਨਾ ਅੱਤਵਾਦੀ ਮਸੂਦ ਅਜ਼ਹਰ ਦੁਆਰਾ ਕੀਤੀ ਗਈ ਸੀ।

    ਜਿਕਰਯੋਗ ਹੈ ਕਿ ਇਸ ਸਾਲ ਦੀ ਸ਼ੁਰੂਆਤ 'ਚ ਪੱਛਮੀ ਦੇਸ਼ਾਂ ਨੇ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੂੰ ਅਜ਼ਹਰ, ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਅਤੇ ਲਸ਼ਕਰ ਦੇ ਸੰਚਾਲਕ ਸਾਜਿਦ ਮੀਰ ਸਮੇਤ 30 ਪ੍ਰਮੁੱਖ ਅੱਤਵਾਦੀ ਨੇਤਾਵਾਂ 'ਤੇ ਕਾਰਵਾਈ ਕਰਨ ਲਈ ਕਿਹਾ ਸੀ। ਭਾਰਤ ਦੀ ਬੈਠਕ ਨੇ ਸੱਦੇ ਦਾ ਸਮਰਥਨ ਕੀਤਾ ਸੀ। ਜਿਸ ਤੋਂ ਬਾਅਦ ਇਸ ਸਾਲ ਦੇ ਸ਼ੁਰੂ ਵਿੱਚ, ਅਧਿਕਾਰੀਆਂ ਨੇ ਸਾਜਿਦ ਮੀਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਨ ਤੋਂ ਪਹਿਲਾਂ, ਪਾਕਿਸਤਾਨ ਨੇ ਮਹੀਨਿਆਂ ਤੱਕ ਦਲੀਲ ਦਿੱਤੀ ਕਿ ਲਸ਼ਕਰ ਦੇ ਕਾਰਕੁਨ ਦੀ ਮੌਤ ਹੋ ਗਈ ਹੈ।

    ਮੀਰ ਨੂੰ ਬਾਅਦ ਵਿਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦਾ ਮੈਂਬਰ ਹੋਣ, ਸਮੂਹ ਲਈ ਫੰਡ ਇਕੱਠਾ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਵਾਉਣ ਲਈ ਪਾਕਿਸਤਾਨ ਦੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।

    Published by:Drishti Gupta
    First published:

    Tags: India, Pakistan, Terrorist, World