HOME » NEWS » World

ਪਾਕਿਸਤਾਨ ਨੇ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ 'ਤੇ ਲਾਈ ਪਾਬੰਦੀ

News18 Punjab
Updated: February 21, 2019, 10:41 PM IST
ਪਾਕਿਸਤਾਨ ਨੇ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ 'ਤੇ ਲਾਈ ਪਾਬੰਦੀ

  • Share this:
ਪੁਲਵਾਮਾ ਫਿਦਾਈਨ ਹਮਲੇ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ 'ਤੇ ਪਾਬੰਦੀ ਲਗਾ ਦਿੱਤੀ ਹੈ। ਪਾਕਿਸਤਾਨ ਦੀ ਕੌਮੀ ਸੁਰੱਖਿਆ ਕਮੇਟੀ ਵੱਲੋਂ ਹਾਫ਼ਿਜ਼ ਸਈਦ ਦੀਆਂ ਦੋ ਸੰਸਥਾਵਾਂ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਰੱਖਣ ਦੇ ਆਦੇਸ਼ ਜਾਰੀ ਹੋਏ ਹਨ। ਹਾਫ਼ਿਜ਼ ਸਈਦ ਵੱਲੋਂ ਚਲਾਈ ਜਾਣ ਵਾਲੀ ਜਮਾਤ-ਉਦ-ਦਾਵਾ ਅਤੇ ਇਸ ਦੀ ਚੰਦਾ ਇਕੱਠਾ ਕਰਨ ਵਾਲੀ ਸੰਸਥਾ ਫਲਾਹ-ਇਨਸਾਨੀਅਤ ਫਾਊਂਡੇਸ਼ਨ 'ਤੇ ਸਰਕਾਰ ਨੇ ਰੋਕ ਲਾਉਣ ਦੇ ਹੁਕਮ ਦਿੱਤੇ ਹਨ।

ਪਾਕਿਸਤਾਨ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਵਿੱਚ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਪੁਲਵਾਮਾ ਵਿੱਚ ਬੀਤੀ 14 ਫਰਵਰੀ ਨੂੰ ਹੋਏ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਣ ਮਗਰੋਂ ਪਾਕਿਸਤਾਨ 'ਤੇ ਭਾਰਤ ਦੇ ਕੌਮਾਂਤਰੀ ਪੱਧਰ 'ਤੇ ਦਬਾਅ ਵਧਿਆ ਹੈ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਵੱਲੋਂ ਲਈ ਗਈ ਸੀ ਤੇ ਹਾਫ਼ਿਜ਼ ਸਈਦ ਇਸ ਅੱਤਵਾਦੀ ਜਥੇਬੰਦੀ ਦਾ ਸਿਖਰਲਾ ਲੀਡਰ ਵੀ ਹੈ।
Loading...
First published: February 21, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...