HOME » NEWS » World

ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ 8 ਅਰਬ ਤੋਂ ਵੱਧ ਦਾ ਨੁਕਸਾਨ

News18 Punjab
Updated: July 20, 2019, 12:48 PM IST
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ 8 ਅਰਬ ਤੋਂ ਵੱਧ ਦਾ ਨੁਕਸਾਨ

  • Share this:
ਭਾਰਤ ਵੱਲੋਂ ਬਾਲਾਕੋਟ 'ਤੇ ਕੀਤੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਆਪਣੇ ਹਵਾਈ ਖੇਤਰ ਭਾਰਤ ਲਈ ਬੰਦ ਕਰਨ ਕਰਕੇ ਪਾਕਿ ਨੂੰ 8 ਅਰਬ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ਸਰਵਰ ਖ਼ਾਨ ਨੇ ਸਿਵਲ ਐਵੀਏਸ਼ਨ ਅਥਾਰਟੀ ਦੇ ਮੁੱਖ ਦਫ਼ਤਰ 'ਚ ਦੱਸਿਆ ਕਿ ਹਵਾਈ ਖੇਤਰ ਬੰਦ ਕਰਨ ਕਰਕੇ ਅਥਾਰਟੀ ਨੂੰ ਲਗਭਗ 8.5 ਅਰਬ ਰੁਪਏ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਪਾਕਿ ਦੇ ਹਵਾਬਾਜ਼ੀ ਉਦਯੋਗ ਲਈ ਬਹੁਤ ਵੱਡਾ ਨੁਕਸਾਨ ਹੈ। ਹਾਲਾਂਕਿ ਇਸ ਦੀ ਤੁਲਨਾ 'ਚ ਭਾਰਤ ਨੂੰ ਪਾਕਿਸਤਾਨ ਨਾਲੋਂ ਜ਼ਿਆਦਾ ਨੁਕਸਾਨ ਹੋਇਆ ਹੈ, ਪਰ ਹੁਣ ਦੋਵਾਂ ਪਾਸਿਆਂ ਵੱਲੋਂ ਹਮਦਰਦੀ ਦੀ ਜ਼ਰੂਰਤ ਹੈ। ਮੰਤਰੀ ਗ਼ੁਲਾਮ ਸਰਵਰ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਕੌਮਾਂਤਰੀ ਪੱਧਰ ਦੇ ਅਨੁਕੂਲ ਬਣਾਉਣ ਲਈ ਹਵਾਬਾਜ਼ੀ ਨੀਤੀ 2019 ਤਹਿਤ ਉਨ੍ਹਾਂ ਨੂੰ ਆਧੁਨਿਕ ਸਾਜ਼ੋ-ਸਾਮਾਨ ਤੇ ਸਕੈਨਰਾਂ ਨਾਲ ਲੈਸ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਲਾਕੋਟ ਸਰਜੀਕਲ ਸਟ੍ਰਾਈਕ ਤੋਂ ਬਾਅਦ 26 ਫਰਵਰੀ ਤੋਂ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਭਾਰਤੀ ਜਹਾਜ਼ਾਂ ਲਈ ਬੰਦ ਕਰ ਦਿੱਤਾ ਸੀ। ਇਸ ਨਾਲ ਹਵਾਈ ਯਾਤਰੀਆਂ ਲਈ ਦੂਰੀ ਤੇ ਯਾਤਰਾ ਦਾ ਸਮਾਂ ਵਧ ਗਿਆ ਤੇ ਏਅਰਲਾਈਨਾਂ ਨੂੰ ਈਂਧਨ ਲਈ ਜ਼ਿਆਦਾ ਖ਼ਰਚ ਕਰਨਾ ਪਿਆ। ਪਾਕਿਸਤਾਨ ਨੇ ਪਿਛਲੇ ਮੰਗਲਵਾਰ ਦੀ ਸਵੇਰ ਹੀ ਬਿਨਾਂ ਕਿਸੇ ਸ਼ਰਤ ਦੇ ਸਾਰੀਆਂ ਸਿਵਲ ਉਡਾਣਾਂ ਲਈ ਆਪਣੇ ਹਵਾਈ ਖੇਤਰ ਖੋਲ੍ਹ ਦਿੱਤਾ। ਪਿਛਲੇ ਬੁੱਧਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਨੂੰ ਦੱਸਿਆ ਸੀ ਕਿ ਪਾਕਿ ਹਵਾਈ ਖੇਤਰ ਬੰਦ ਹੋਣ ਨਾਲ ਏਅਰ ਇੰਡੀਆ ਨੂੰ ਚਾਰ ਮਹੀਨੇ 'ਚ 430 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
 
First published: July 20, 2019
ਹੋਰ ਪੜ੍ਹੋ
ਅਗਲੀ ਖ਼ਬਰ