HOME » NEWS » World

ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਜਾਇਦਾਦ ਦਾ ਵੇਰਵਾ ਨਾ ਦੇਣ 'ਤੇ 154 ਸਾਂਸਦ-ਵਿਧਾਇਕ ਮੁਅੱਤਲ

News18 Punjabi | News18 Punjab
Updated: January 19, 2021, 6:26 PM IST
share image
ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਜਾਇਦਾਦ ਦਾ ਵੇਰਵਾ ਨਾ ਦੇਣ 'ਤੇ 154 ਸਾਂਸਦ-ਵਿਧਾਇਕ ਮੁਅੱਤਲ
ਪਾਕਿ ਚੋਣ ਕਮਿਸ਼ਨ ਵੱਲੋਂ ਜਾਇਦਾਦ ਦਾ ਵੇਰਵਾ ਨਾ ਦੇਣ 'ਤੇ 154 ਸਾਂਸਦ-ਵਿਧਾਇਕ ਮੁਅੱਤਲ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਪਾਕਿਸਤਾਨ ਦੇ ਚੋਣ ਕਮਿਸ਼ਨ (Election Commission of Pakistan, ECP) ਨੇ ਜਾਇਦਾਦ ਦਾ ਵੇਰਵਾ ਦੇਣ ਵਿਚ ਅਸਫਲ ਰਹਿਣ ਕਾਰਨ ਸੈਨੇਟ ਅਤੇ ਸੂਬਾਈ ਵਿਧਾਨ ਸਭਾਵਾਂ ਦੇ 154 ਮੈਂਬਰਾਂ ਦੀ ਮੈਂਬਰਸ਼ਿੱਪ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਮੈਂਬਰਾਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੀ ਜਾਇਦਾਦ ਬਾਰੇ ਪੂਰੀ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜਦੋਂ ਤੱਕ ਉਹ ਅਜਿਹਾ ਨਹੀਂ ਕਰਦੇ, ਉਨ੍ਹਾਂ ਨੂੰ ਮੁਅੱਤਲ ਮੰਨਿਆ ਜਾਵੇਗਾ।

ਮੁਅੱਤਲ ਕੀਤੇ ਸੰਸਦ ਮੈਂਬਰਾਂ ਵਿਚ ਇਮਰਾਨ ਖ਼ਾਨ ਦੇ ਕਈ ਮੰਤਰੀ ਵੀ ਸ਼ਾਮਲ ਹਨ। ਡਾਨ ਅਖਬਾਰ ਦੇ ਅਨੁਸਾਰ, ਇਹ 154 ਸੰਸਦ ਮੈਂਬਰ ਅਤੇ ਵਿਧਾਇਕ ਉਦੋਂ ਤਕ ਮੁਅੱਤਲ ਰਹਿਣਗੇ ਜਦੋਂ ਤੱਕ ਉਹ ਆਪਣੀ ਜਾਇਦਾਦ ਦਾ ਸਾਲਾਨਾ ਬਿਊਰਾ ਜਮ੍ਹਾ ਨਹੀਂ ਕਰਦੇ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅਜਿਹੀ ਸਖਤ ਕਾਰਵਾਈ ਕੀਤੀ ਹੈ।

ਪਾਕਿਸਤਾਨੀ ਅਖਬਾਰ ਦੇ ਅਨੁਸਾਰ, ਪਾਕਿਸਤਾਨ ਵਿੱਚ ਚੋਣ ਕਮਿਸ਼ਨ ਹਰ ਸਾਲ ਅਜਿਹੀ ਅਣਗਹਿਲੀ ਕਰਨ ਉਤੇ ਕਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਮੈਂਬਰਸ਼ਿਪ ਅਸਥਾਈ ਤੌਰ ਉਤੇ ਮੁਅੱਤਲ ਕਰਦਾ ਹੈ। ਜਿਨ੍ਹਾਂ ਪਾਕਿਸਤਾਨੀ ਸੰਸਦ ਮੈਂਬਰ, ਵਿਧਾਇਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਅੰਤਰ-ਸੂਬਾਈ ਤਾਲਮੇਲ ਮੰਤਰੀ ਫਹਿਮੀਦਾ ਮਿਰਜ਼ਾ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਅਤੇ ਸਮੁੰਦਰੀ ਮਾਮਲਿਆਂ ਬਾਰੇ ਮੰਤਰੀ ਹੈਦਰ ਜ਼ੈਦੀ ਸ਼ਾਮਲ ਹਨ।
ਪਾਕਿਸਤਾਨ ਵਿਚ ਇਕ ਨਿਯਮ ਹੈ ਕਿ ਹਰ ਸਾਲ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਆਪਣੀ ਆਮਦਨੀ ਜਾਂ ਜਾਇਦਾਦ ਦੇ ਵੇਰਵੇ ਜਮ੍ਹਾ ਕਰਾਉਣੇ ਪੈਣਗੇ। ਸੰਸਦ ਮੈਂਬਰਾਂ ਦੇ ਵਿਧਾਇਕਾਂ ਨੂੰ ਹਰ ਸਾਲ ਦਸੰਬਰ ਮਹੀਨੇ ਵਿੱਚ ਇਹ ਕਰਨਾ ਪੈਂਦਾ ਹੈ।
Published by: Gurwinder Singh
First published: January 19, 2021, 6:24 PM IST
ਹੋਰ ਪੜ੍ਹੋ
ਅਗਲੀ ਖ਼ਬਰ