ਪੇਸ਼ਾਵਰ- ਪਾਕਿਸਤਾਨ (Pakistan) ਦੇ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ (Peshawar) ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇੱਕ ਮਸਜਿਦ ਵਿੱਚ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 56 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀ ਮੁਹੰਮਦ ਸੱਜਾਦ ਖਾਨ ਨੇ ਸਮਾਚਾਰ ਏਜੰਸੀ ਰਾਇਟਰਸ ਨੂੰ ਦੱਸਿਆ ਕਿ ਕਿੱਸਾ ਖਵਾਨੀ ਬਾਜ਼ਾਰ ਖੇਤਰ 'ਚ ਜਾਮੀਆ ਮਸਜਿਦ 'ਚ ਧਮਾਕਾ ਹੋਇਆ ਹੈ। ਅਸੀਂ ਐਮਰਜੈਂਸੀ ਸਥਿਤੀ ਵਿੱਚ ਹਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਅਸੀਂ ਧਮਾਕੇ ਦੀ ਕਿਸਮ ਦੀ ਜਾਂਚ ਕਰ ਰਹੇ ਹਾਂ, ਪਰ ਇਹ ਇੱਕ ਆਤਮਘਾਤੀ ਹਮਲਾ ਜਾਪਦਾ ਹੈ। ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਦੋ ਹਮਲਾਵਰਾਂ ਨੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ ਦਿੱਤੀ ਅਤੇ ਵਿਸਫੋਟਕ ਲੈ ਕੇ ਅੰਦਰ ਦਾਖਲ ਹੋਏ। ਇਸ ਤੋਂ ਬਾਅਦ ਧਮਾਕਾ ਹੋਇਆ।
At least 30 killed and over 50 injured in blast at a mosque during Friday prayers in Peshawar, #Pakistan. pic.twitter.com/JIcOrswPGR
— Ahmer Khan (@ahmermkhan) March 4, 2022
ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਮੁਹੰਮਦ ਅਸੀਮ ਖਾਨ ਨੇ ਦੱਸਿਆ ਕਿ ਇਹ ਬਹੁਤ ਵੱਡਾ ਧਮਾਕਾ ਸੀ, ਜਿਸ ਵਿੱਚ 30 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 56 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਸੀਂ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ। ਇੱਥੇ ਜੇਕਰ ਘਟਨਾ ਦੇ ਚਸ਼ਮਦੀਦ ਗਵਾਹਾਂ ਦੀ ਮੰਨੀਏ ਤਾਂ ਇਹ ਧਮਾਕਾ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਨੇ ਧਮਾਕੇ ਵਿੱਚ ਖ਼ੁਦ ਨੂੰ ਉਡਾ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।