ਇਸਲਾਮਾਬਾਦ: ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਹੜ੍ਹ ਕਾਰਨ ਕਰੀਬ 33 ਮਿਲੀਅਨ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹ ਕਾਰਨ 1,456 ਲੋਕ ਜ਼ਖਮੀ ਹੋਏ ਹਨ ਅਤੇ 982 ਲੋਕ ਮਾਰੇ ਗਏ ਹਨ। ਜਿਸ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੂੰ ਬਚਾਅ ਅਤੇ ਰਾਹਤ ਕਾਰਜਾਂ 'ਚ ਮਦਦ ਲਈ ਪਾਕਿਸਤਾਨੀ ਫੌਜ ਨੂੰ ਉਤਾਰਨਾ ਪਿਆ। ਹੜ੍ਹਾਂ ਨੇ ਘਰਾਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ 3,000 ਕਿ.ਮੀ. 150 ਤੋਂ ਵੱਧ ਸੜਕਾਂ, ਕਰੀਬ 150 ਪੁਲ ਅਤੇ ਕਰੀਬ ਸੱਤ ਲੱਖ ਘਰ ਤਬਾਹ ਹੋ ਗਏ ਹਨ।
ਪਾਕਿਸਤਾਨ ਦੇ ਦਿ ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਦੇਸ਼ ਦੇ ਮੌਸਮ ਵਿਭਾਗ ਨੇ ਆਉਣ ਵਾਲੇ ਹਫ਼ਤੇ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸਮੇਂ ਅੱਧੇ ਤੋਂ ਵੱਧ ਦੇਸ਼ ਪਾਣੀ ਵਿੱਚ ਡੁੱਬਿਆ ਹੋਇਆ ਹੈ। ਭਾਰੀ ਮਾਨਸੂਨ ਦੇ ਮੀਂਹ ਕਾਰਨ ਆਏ ਅਚਾਨਕ ਹੜ੍ਹਾਂ ਕਾਰਨ ਲੱਖਾਂ ਲੋਕ ਬੇਘਰ ਹੋ ਗਏ ਹਨ। ਇਸ ਭਾਰੀ ਬਰਸਾਤ ਨੇ 57 ਲੱਖ ਤੋਂ ਵੱਧ ਲੋਕਾਂ ਨੂੰ ਬੇਸਹਾਰਾ ਬਣਾ ਦਿੱਤਾ ਹੈ, ਜੋ ਕਿ ਘਰ ਅਤੇ ਭੋਜਨ ਤੋਂ ਸੱਖਣੇ ਹਨ। ਜ਼ਿਆਦਾਤਰ ਹੜ੍ਹਾਂ ਨੇ ਖੈਬਰ-ਪਖਤੂਨਖਵਾ, ਬਲੋਚਿਸਤਾਨ ਅਤੇ ਸਿੰਧ ਸੂਬਿਆਂ 'ਚ ਤਬਾਹੀ ਮਚਾਈ ਹੈ। ਜਿੱਥੇ ਲਗਾਤਾਰ ਦੂਜੇ ਦਿਨ ਵੀ ਭਾਰੀ ਮੀਂਹ ਜਾਰੀ ਰਿਹਾ, ਉਥੇ ਟੁੱਟੀਆਂ ਸੜਕਾਂ ਅਤੇ ਪੁਲਾਂ ਕਾਰਨ ਕੁਝ ਹਿੱਸਿਆਂ ਦਾ ਸੰਪਰਕ ਟੁੱਟ ਗਿਆ। ਹੜ੍ਹਾਂ ਕਾਰਨ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ ਅਤੇ ਪਸ਼ੂਆਂ ਦੀ ਵੀ ਮੌਤ ਹੋ ਗਈ ਹੈ।
ਪਾਕਿਸਤਾਨ 'ਚ ਐਮਰਜੈਂਸੀ ਦਾ ਐਲਾਨ, ਭਾਰੀ ਮੀਂਹ ਤੇ ਹੜ੍ਹ ਕਾਰਨ ਹਾਲਾਤ ਵਿਗੜੇ, 900 ਤੋਂ ਵੱਧ ਲੋਕਾਂ ਦੀ ਮੌਤ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Flood, Pakistan, Pakistan government, World