ਨਵੀਂ ਦਿੱਲੀ- ਪਾਕਿਸਤਾਨ ਹਾਈ ਕਮਿਸ਼ਨ ਨੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿੱਚ ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਭਾਰਤੀ ਸਿੱਖ ਯਾਤਰੀਆਂ ਨੂੰ ਲਗਭਗ 3000 ਵੀਜ਼ੇ ਜਾਰੀ ਕੀਤੇ ਹਨ। ਸਿੱਖ ਜਥਾ 17-26 ਨਵੰਬਰ, 2021 ਤੱਕ ਗੁਰਦੁਆਰਾ ਸੱਚਾ ਸੌਦਾ ਸਾਹਿਬ, ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਅਤੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਲ-ਨਾਲ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਮੱਥਾ ਟੇਕਣ ਲਈ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰੇਗਾ।
ਸਿੱਖ ਸ਼ਰਧਾਲੂਆਂ ਨੂੰ ਵੀਜ਼ਾ 1974 ਦੇ ਧਾਰਮਿਕ ਅਸਥਾਨਾਂ ਦੀ ਯਾਤਰਾ 'ਤੇ ਪਾਕਿਸਤਾਨ-ਭਾਰਤ ਪ੍ਰੋਟੋਕੋਲ ਦੇ ਤਹਿਤ ਜਾਰੀ ਕੀਤਾ ਗਿਆ ਹੈ, ਜੋ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਭਾਰਤ ਤੋਂ 3000 ਸਿੱਖ ਸ਼ਰਧਾਲੂਆਂ ਦੀ ਯਾਤਰਾ ਲਈ ਪ੍ਰਦਾਨ ਕਰਦਾ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਵਿੱਚ ਵਸਦੇ ਹਜ਼ਾਰਾਂ ਸਿੱਖ ਸ਼ਰਧਾਲੂ ਵੀ ਪਾਕਿਸਤਾਨ ਜਾਣਗੇ। ਜ਼ਿਕਰਯੋਗ ਹੈ ਕਿ ਨਹਿਰੂ-ਲਿਆਕਤ ਸਮਝੌਤੇ ਦੇ ਤਹਿਤ ਭਾਰਤ ਅਤੇ ਪਾਕਿਸਤਾਨ ਆਪੋ-ਆਪਣੇ ਦੇਸ਼ਾਂ ਦੇ ਨਾਗਰਿਕਾਂ ਨੂੰ ਇਕ ਦੂਜੇ ਦੇਸ਼ਾਂ ਵਿਚ ਆਪਣੇ ਧਾਰਮਿਕ ਸਥਾਨਾਂ 'ਤੇ ਜਾਣ ਲਈ ਸ਼ਰਧਾਲੂ ਵੀਜ਼ਾ ਜਾਰੀ ਕਰਦੇ ਰਹੇ ਹਨ।
ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਸ ਵਿੱਚ ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਵੀਜ਼ਾ ਮੁਕਤ ਕਰਤਾਰਪੁਰ ਸਾਹਿਬ ਲਾਂਘੇ ਦਾ ਇਤਿਹਾਸਕ ਉਦਘਾਟਨ ਸ਼ਾਮਲ ਹੈ। ਸ਼ਾਨਦਾਰ ਨਵਾਂ ਬਣਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਪਾਕਿਸਤਾਨ ਦੇ ਲੋਕਾਂ ਅਤੇ ਉਨ੍ਹਾਂ ਦੀ ਅਗਵਾਈ ਵੱਲੋਂ ਭਾਰਤ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਲਈ ਇੱਕ ਤੋਹਫ਼ਾ ਸੀ।
ਜ਼ਿਕਰਯੋਗ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ, ਜਿਸਦਾ ਉਦਘਾਟਨ 9 ਨਵੰਬਰ, 2021 ਨੂੰ ਹੋਇਆ ਸੀ ਪਰ 16 ਮਾਰਚ, 2020 ਨੂੰ ਕਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਲਾਂਘਾ ਬੰਦ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdwara Kartarpur Sahib, Guru Nanak Dev, Kartarpur Corridor, Pakistan, Pakistan government