ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਨੇਤਾ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਮੰਗਲਵਾਰ ਨੂੰ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਹੋਰ ਮੈਂਬਰਾਂ ਫਵਾਦ ਚੌਧਰੀ ਅਤੇ ਅਸਦ ਉਮਰ ਦੇ ਖਿਲਾਫ ਚੋਣ ਕਮਿਸ਼ਨ ਅਤੇ ਅਦਾਲਤ ਦੀ ਮਾਣਹਾਨੀ ਲਈ ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਇਮਰਾਨ ਖਾਨ ਨੇ ਅਗਸਤ 2022 ਵਿੱਚ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇੱਕ ਮਹਿਲਾ ਜੱਜ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ ਸੀ।
ਇਸ ਤੋਂ ਇਲਾਵਾ ਉਨ੍ਹਾਂ ਰੈਲੀ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਵੀ ਟਿੱਪਣੀਆਂ ਕੀਤੀਆਂ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਾਬਕਾ ਪੀਐਮ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇਬਾ ਚੌਧਰੀ ਖ਼ਿਲਾਫ਼ ਵੀ ਵਿਵਾਦਤ ਟਿੱਪਣੀ ਕੀਤੀ ਸੀ।
ਪਤਾ ਲੱਗਾ ਹੈ ਕਿ ਭਾਸ਼ਣ ਦੇ ਕੁਝ ਘੰਟਿਆਂ ਬਾਅਦ ਹੀ ਇਮਰਾਨ ਖਾਨ ਦੇ ਖਿਲਾਫ ਪੁਲਿਸ ਅਤੇ ਨਿਆਂਪਾਲਿਕਾ ਨੂੰ ਧਮਕਾਉਣ ਦੇ ਦੋਸ਼ 'ਚ ਅੱਤਵਾਦ ਵਿਰੋਧੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਹੁਣ ਨਿਸਾਰ ਦੁਰਾਨੀ ਦੀ ਅਗਵਾਈ ਵਾਲੀ ਚੋਣ ਕਮਿਸ਼ਨ ਦੇ ਚਾਰ ਮੈਂਬਰੀ ਬੈਂਚ ਨੇ ਖਾਨ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀਆਂ ਫਵਾਦ ਚੌਧਰੀ ਅਤੇ ਅਸਦ ਉਮਰ ਖਿਲਾਫ ਵਾਰੰਟ ਜਾਰੀ ਕੀਤੇ ਹਨ। ਵਾਰੰਟ ਤੋਂ ਇਲਾਵਾ ਹਰੇਕ ਵਿਅਕਤੀ 'ਤੇ 50,000 ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Imran Khan, Pakistan