HOME » NEWS » World

ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ ਯਾਦਗਾਰੀ ਸਿੱਕਾ ਕੀਤਾ ਜਾਰੀ

News18 Punjab
Updated: October 30, 2019, 12:22 PM IST
share image
ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ ਯਾਦਗਾਰੀ ਸਿੱਕਾ ਕੀਤਾ ਜਾਰੀ
ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ ਯਾਦਗਾਰੀ ਸਿੱਕਾ ਕੀਤਾ ਜਾਰੀ

  • Share this:
  • Facebook share img
  • Twitter share img
  • Linkedin share img
ਪਾਕਿਸਤਾਨ ਸਰਕਾਰ ਨੇ ਮੰਗਲਵਾਰ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਮੌਕੇ ਯਾਦਗਾਰੀ ਸਿੱਕਾ ਜਾਰੀ ਕੀਤਾ। ਇਹ ਕਦਮ ਉਦੋਂ ਸਾਹਮਣੇ ਆਇਆ, ਜਦੋਂ ਇਸਲਾਮਾਬਾਦ ਅਤੇ ਨਵੀਂ ਦਿੱਲੀ ਨੇ ਪਿਛਲੇ ਹਫਤੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਇਕ ਸਮਝੌਤੇ 'ਤੇ ਦਸਤਖਤ ਕੀਤੇ ਸਨ।

ਗੁਰਦੁਆਰਾ ਕਰਤਾਰਪੁਰ ਆਉਣ ਵਾਲੇ ਸਿੱਖ ਸ਼ਰਧਾਲੂ 50 ਰੁਪਏ ਦਾ ਸਿੱਕਾ ਖਰੀਦ ਸਕਣਗੇ। PHOTO: EPTB


The Express Tribune ਵਿੱਚ ਛਪੀ ਖ਼ਬਰ ਮੁਤਾਬਿਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਤਿੰਨ ਦਿਨ ਪਹਿਲਾਂ 9 ਨਵੰਬਰ ਨੂੰ ਲਾਂਘੇ ਦਾ ਰਸਮੀ ਉਦਘਾਟਨ ਕਰਨਗੇ।  ਖ਼ਬਰ ਮੁਤਾਬਿਕ ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ (ਈਪੀਟੀਬੀ) ਦੇ ਚੇਅਰਮੈਨ ਡਾ: ਅਮੀਰ ਅਹਿਮਦ ਨੇ ਦੱਸਿਆ ਕਿ ਅਗਲੇ ਮਹੀਨੇ ਆਪਣੇ ਧਾਰਮਿਕ ਬਾਨੀ ਦੀ ਬਰਸੀ ਮਨਾਉਣ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂ 50 ਰੁਪਏ ਦਾ ਸਿੱਕਾ ਖਰੀਦ ਸਕਣਗੇ।
ਇਸ ਦੇ ਨਾਲ ਹੀ ਗੁਰਦੁਆਰਾ ਜਨਮ ਅਸਥਾਨ ਦਾ ਅਕਸ ਵਾਲੀ ਇੱਕ ਡਾਕ ਟਿਕਟ ਵੀ ਜਾਰੀ ਕੀਤੀ ਜਾਏਗੀ, ਜਿਸਦੀ ਕੀਮਤ 8 ਰੁਪਏ ਹੋਵੇਗੀ ਅਤੇ ਇਸਦੀ ਵਰਤੋਂ ਆਮ ਤੌਰ ਤੇ ਕੀਤੀ ਜਾ ਸਕਦੀ ਹੈ।
First published: October 30, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading