
ਪਾਕਿਸਤਾਨ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ, ਬਿਜਲੀ ਦਰਾਂ ਵੀ ਘਟਾਈਆਂ (ਫਾਇਲ ਫੋਟੋ)
ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਪੈਟਰੋਲ ਅਤੇ ਬਿਜਲੀ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਨਤਾ 'ਤੇ ਮਹਿੰਗਾਈ ਦੇ ਬੋਝ ਨੂੰ ਘੱਟ ਕਰਨ ਲਈ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ (PKR) ਪ੍ਰਤੀ ਲੀਟਰ, ਜਦੋਂ ਕਿ ਬਿਜਲੀ ਦੀਆਂ ਕੀਮਤਾਂ ਵਿੱਚ 5 ਰੁਪਏ ( (PKR) ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ। ਹਾਲ ਹੀ 'ਚ ਇਮਰਾਨ ਖਾਨ ਨੇ ਕਿਹਾ ਸੀ ਕਿ ਅਗਲੇ ਬਜਟ ਯਾਨੀ ਜੂਨ ਦੇ ਅੰਤ ਤੱਕ ਪੈਟਰੋਲੀਅਮ ਅਤੇ ਬਿਜਲੀ ਦੀਆਂ ਕੀਮਤਾਂ ਨਹੀਂ ਵਧਾਈਆਂ ਜਾਣਗੀਆਂ।
ਪਾਕਿਸਤਾਨ 'ਚ ਵਧਦੀ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਇਮਰਾਨ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਉਛਾਲ ਦਾ ਹਵਾਲਾ ਦਿੰਦੇ ਹੋਏ ਦੇਸ਼ 'ਚ ਪੈਟਰੋਲ ਦੀ ਕੀਮਤ 'ਚ 12.03 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਇਸ ਤੋਂ ਬਾਅਦ ਪੈਟਰੋਲ ਦੀ ਕੀਮਤ 160 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਸੀ। ਪਾਕਿਸਤਾਨ 'ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਸ਼ਿਬਲੀ ਫਰਾਜ ਨੇ ਜਨਤਾ ਨੂੰ ਘੱਟ ਤੋਂ ਘੱਟ ਈਂਧਨ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।