ਇਸਲਾਮਾਬਾਦ: ਪਾਕਿਸਤਾਨ 'ਚ ਭਿਆਨਕ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਰਕੇ ਪੂਰੇ ਪਾਕਿਸਤਾਨ ਨੂੰ ਭਾਰੀ ਨੁਕਸਾਨ ਝੇਲਣਾ ਪੈ ਰਿਹਾ ਹੈ। ਇਨ੍ਹਾਂ ਹੀ ਨਹੀਂ ਹੜ੍ਹ ਕਰਨ ਮਹਿੰਗਾਈ ਵੀ ਆਪਣੇ ਚਰਮ 'ਚ ਹੈ। ਇਸੇ ਵਿਚਕਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਚਿੰਤਾ ਜਾਹਿਰ ਕੀਤੀ ਹੈ। ਪੀਐਮ ਮੋਦੀ ਨੇ ਟਵੀਟ ਕਰ ਕਿਹਾ ਹੀ ਉਹ ਪਾਕਿਸਤਾਨ ਵਿੱਚ ਹੜ੍ਹਾਂ ਕਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਨ। ਅਸੀਂ ਪੀੜਤਾਂ, ਜ਼ਖਮੀਆਂ ਅਤੇ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ। ਉਮੀਦ ਹੈ ਕਿ ਪਾਕਿਸਤਾਨ ਵਿੱਚ ਜਲਦੀ ਹੀ ਆਮ ਸਥਿਤੀ ਬਹਾਲ ਹੋ ਜਾਵੇਗੀ।"
ਸ਼ਹਿਬਾਜ਼ ਸ਼ਰੀਫ ਨੇ ਕੀਤਾ ਧੰਨਵਾਦ
ਪੀਐਮ ਮੋਦੀ ਦੇ ਇਸ ਟਵੀਟ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਦਾ ਵਿਨਾਸ਼ਕਾਰੀ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਨ ਲਈ ਧੰਨਵਾਦ ਕੀਤਾ। ਤਹਾਨੂੰ ਦੱਸ ਦੇਈਏ ਕਿ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਨੇ ਪੂਰੇ ਪਾਕਿਸਤਾਨ ਵਿਚ ਵਿਆਪਕ ਤਬਾਹੀ ਮਚਾਈ ਹੈ। 1,100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 3.3 ਕਰੋੜ ਲੋਕਾਂ ਨੂੰ ਬੇਘਰ ਹੋਣਾ ਪਿਆ ਹੈ।
ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, 'ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੜ੍ਹ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ 'ਤੇ ਦੁੱਖ ਜਤਾਉਣ ਲਈ ਧੰਨਵਾਦ ਕਰਦਾ ਹਾਂ। ਪਾਕਿਸਤਾਨ ਦੇ ਲੋਕ ਆਪਣੇ ਵਿਲੱਖਣ ਗੁਣਾਂ ਨਾਲ, ਇੰਸ਼ਾਅੱਲ੍ਹਾ ਇਸ ਕੁਦਰਤੀ ਆਫ਼ਤ ਦੇ ਮਾੜੇ ਪ੍ਰਭਾਵਾਂ ਨੂੰ ਦੂਰ ਕਰਨਗੇ। ਸਾਡੇ ਜੀਵਨ ਅਤੇ ਭਾਈਚਾਰਿਆਂ ਦਾ ਮੁੜ ਨਿਰਮਾਣ ਕਰੇਗਾ।
China vs Taiwan: ਤਾਈਵਾਨ ਨੇ ਚੀਨ ਨੂੰ ਦਿੱਤਾ ਮੂੰਹ ਤੋੜ ਜਵਾਬ, ਕੀਤੀ ਇਹ ਸਖ਼ਤ ਕਾਰਵਾਈ
ਸੰਯੁਕਤ ਰਾਸ਼ਟਰ ਨੇ ਕੀਤੀ ਇਹ ਅਪੀਲ
ਇਸ ਦੌਰਾਨ, ਪਾਕਿਸਤਾਨ ਦੀ ਸਰਕਾਰ ਅਤੇ ਸੰਯੁਕਤ ਰਾਸ਼ਟਰ ਨੇ ਵਿਨਾਸ਼ਕਾਰੀ ਹੜ੍ਹਾਂ ਨਾਲ ਨਜਿੱਠਣ ਲਈ ਦੇਸ਼ ਦੀ ਮਦਦ ਲਈ 160 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਦੀ ਸਾਂਝੀ ਅਪੀਲ ਕੀਤੀ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਕਿ ਪਾਕਿਸਤਾਨ ਹੜ੍ਹਾਂ ਕਾਰਨ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਭਾਰੀ ਮੀਂਹ ਅਤੇ ਹੜ੍ਹਾਂ ਨੇ ਵਿਆਪਕ ਪ੍ਰਭਾਵ ਪਾਇਆ ਹੈ। ਗੁਟੇਰੇਸ ਨੇ ਕਿਹਾ ਕਿ ਇਸ ਰਾਸ਼ੀ ਨਾਲ 52 ਲੱਖ ਲੋਕਾਂ ਨੂੰ ਭੋਜਨ, ਪਾਣੀ, ਸੈਨੀਟੇਸ਼ਨ, ਐਮਰਜੈਂਸੀ ਸਿੱਖਿਆ, ਸੁਰੱਖਿਆ ਅਤੇ ਸਿਹਤ ਸੰਬੰਧੀ ਮਦਦ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Flood, Narendra modi, Pakistan, Pakistan government, World