ਪਾਕਿਸਤਾਨ ਦੀ ਪੁਲਿਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਕਰੀਬ ਇੱਕ ਦਰਜਨ ਨੇਤਾਵਾਂ ਦੇ ਖਿਲਾਫਭੰਨਤੋੜ ਕਰਨ ਅਤੇ ਸੁਰੱਖਿਆ ਕਰਮਚਾਰੀਆਂ 'ਤੇ ਹਮਲਾ ਕਰਨ ਦੇ ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਗਈ ਹੈ।
ਐਤਵਾਰ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੇ ਬਾਹਰ ਹੰਗਾਮਾ ਕਰਨ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੁਲਿਸ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਅੱਤਵਾਦ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਮਰਾਨ ਖਾਨ ਤੋਸ਼ਾਖਾਨਾ ਕੇਸ ਦੀ ਸੁਣਵਾਈ ਦੌਰਾਨ ਪੇਸ਼ ਹੋਣ ਲਈ ਲਾਹੌਰ ਤੋਂ ਇਸਲਾਮਾਬਾਦ ਆਏ ਸਨ ਜਦੋਂ ਇਸਲਾਮਾਬਾਦ ਨਿਆਂਇਕ ਕੰਪਲੈਕਸ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ।
ਸ਼ਨੀਵਾਰ ਨੂੰ ਪੀਟੀਆਈ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪਾਂ ਦੌਰਾਨ 25 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜ਼ਫਰ ਇਕਬਾਲ ਨੇ ਸੁਣਵਾਈ 30 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਪੀਟੀਆਈ ਵਰਕਰਾਂ ਅਤੇ ਲੋੜੀਂਦੇ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਨਿਊਜ਼ ਚੈਨਲ ਨੇ ਦੱਸਿਆ ਕਿ ਇਸਲਾਮਾਬਾਦ ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਪੀਟੀਆਈ ਦੇ 17 ਨੇਤਾਵਾਂ ਦੇ ਨਾਮ ਦਰਜ ਕੀਤੇ ਗਏ ਹਨ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਕਾਰਕੁਨਾਂ ਨੇ ਪੁਲਿਸ ਚੌਕੀ ਅਤੇ ਨਿਆਂਇਕ ਕੰਪਲੈਕਸ ਦੇ ਮੁੱਖ ਗੇਟ ਨੂੰ ਢਾਹ ਦਿੱਤਾ।
ਪੁਲਿਸ ਮੁਤਾਬਕ ਅੱਗਜ਼ਨੀ, ਪਥਰਾਅ ਅਤੇ ਨਿਆਂਇਕ ਕੰਪਲੈਕਸ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮਾਂ ਤਹਿਤ 18 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਐੱਫ.ਆਈ.ਆਰ. ਮੁਤਾਬਕ, ''ਝੜਪ ਦੌਰਾਨ ਪੁਲਸ ਦੀਆਂ ਦੋ ਗੱਡੀਆਂ ਅਤੇ ਸੱਤ ਮੋਟਰਸਾਈਕਲਾਂ ਨੂੰ ਸਾੜ ਦਿੱਤਾ ਗਿਆ ਅਤੇ ਥਾਣਾ ਇੰਚਾਰਜ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ।'' ਇਮਰਾਨ ਖਾਨ ਅਦਾਲਤ 'ਚ ਪੇਸ਼ ਹੋਣ ਲਈ ਲਾਹੌਰ ਤੋਂ ਇਸਲਾਮਾਬਾਦ ਆਏ ਸਨ। ਕਾਫ਼ਲੇ ਵਿੱਚ ਉਨ੍ਹਾਂ ਦੇ ਸਮਰਥਕ ਵੀ ਉਨ੍ਹਾਂ ਦੇ ਨਾਲ ਸਨ।
ਪੀਟੀਆਈ ਨੇਤਾ ਫਵਾਦ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਖਿਲਾਫ ਮਾਮਲਾ ਦਰਜ ਕਰੇਗੀ ਜੋ ਇਮਰਾਨ ਖਾਨ ਦੀ ਰਿਹਾਇਸ਼ 'ਤੇ "ਗੈਰ-ਕਾਨੂੰਨੀ ਕਾਰਵਾਈ" ਅਤੇ ਹਿੰਸਾ ਵਿੱਚ ਸ਼ਾਮਲ ਸਨ। ਉਨ੍ਹਾਂ ਟਵੀਟ ਕੀਤਾ, “ਅੱਜ ਪਾਰਟੀ ਦੀ ਕਾਨੂੰਨੀ ਟੀਮ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਤਰ੍ਹਾਂ ਪੁਲਸ ਨੇ ਲਾਹੌਰ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਇਮਰਾਨ ਖਾਨ ਦੀ ਰਿਹਾਇਸ਼ 'ਚ ਦਾਖਲ ਹੋਈ, ਉਸ ਨੇ ਘਰ ਦੀ ਮਰਿਆਦਾ ਨੂੰ ਕਾਇਮ ਰੱਖਣ ਦੇ ਸਾਰੇ ਨਿਯਮਾਂ ਨੂੰ ਤੋੜ ਦਿੱਤਾ। ਰਿਹਾਇਸ਼ ਤੋਂ ਸਾਮਾਨ ਚੋਰੀ ਕਰਕੇ ਜੂਸ ਦੇ ਡੱਬੇ ਵਿੱਚ ਲੈ ਗਏ। ਨਿਰਦੋਸ਼ ਲੋਕਾਂ 'ਤੇ ਤਸ਼ੱਦਦ ਕੀਤਾ ਗਿਆ ਸੀ।"
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Imran Khan, Pakistan news, Pakistan Police, Terrorist