Home /News /international /

ਪਾਕਿ ਪ੍ਰਧਾਨ ਮੰਤਰੀ ਨੇ ਕੀਤੀ ਚੀਨ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ,60 ਅਰਬ ਡਾਲਰ ਦੀ ਲਾਗਤ ਵਾਲੇ ਪ੍ਰੋਜੈਕਟ 'ਤੇ ਜਤਾਈ ਸਹਿਮਤੀ

ਪਾਕਿ ਪ੍ਰਧਾਨ ਮੰਤਰੀ ਨੇ ਕੀਤੀ ਚੀਨ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ,60 ਅਰਬ ਡਾਲਰ ਦੀ ਲਾਗਤ ਵਾਲੇ ਪ੍ਰੋਜੈਕਟ 'ਤੇ ਜਤਾਈ ਸਹਿਮਤੀ

ਪਾਕਿਸਤਾਨ-ਚੀਨ ਵਿਚਾਲੇ 60 ਅਰਬ ਡਾਲਰ ਦੀ ਲਾਗਤ ਵਾਲੇ ਪ੍ਰੋਜੈਕਟ 'ਤੇ ਬਣੀ ਸਹਿਮਤੀ

ਪਾਕਿਸਤਾਨ-ਚੀਨ ਵਿਚਾਲੇ 60 ਅਰਬ ਡਾਲਰ ਦੀ ਲਾਗਤ ਵਾਲੇ ਪ੍ਰੋਜੈਕਟ 'ਤੇ ਬਣੀ ਸਹਿਮਤੀ

ਸ਼ਹਿਬਾਜ਼ ਸ਼ਰੀਫ ਨੇ ਬੀਜਿੰਗ ਦੀ ਆਪਣੀ ਪਹਿਲੀ ਫੇਰੀ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਦੌਰਾਨ ਦੋਵਾਂ ਨੇ ਆਪਣੀ ਸਦੀਵੀ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਅਤੇ 60 ਅਰਬ ਡਾਲਰ ਦੀ ਲਾਗਤ ਵਾਲੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ 'ਤੇ ਸਹਿਮਤੀ ਜ਼ਾਹਰ ਕੀਤੀ ਹੈ।

ਹੋਰ ਪੜ੍ਹੋ ...
  • Share this:

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਚੀਨ ਦੇੇ ਦੌਰੇ 'ਤੇ ਗਏ ਹੋਏ ਹਨ । ਇਸ ਦੌਰਾਨ ਸ਼ਹਿਬਾਜ਼ ਸ਼ਰੀਫ ਨੇ ਬੀਜਿੰਗ ਦੀ ਆਪਣੀ ਪਹਿਲੀ ਫੇਰੀ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਦੌਰਾਨ ਦੋਵਾਂ ਨੇ ਆਪਣੀ ਸਦੀਵੀ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਅਤੇ 60 ਅਰਬ ਡਾਲਰ ਦੀ ਲਾਗਤ ਵਾਲੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ 'ਤੇ ਸਹਿਮਤੀ ਜ਼ਾਹਰ ਕੀਤੀ ਹੈ।ਤੁਹਾਨੂੰ ਦਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਚੀਨ ਦੇ ਦੋ ਦਿਨਾਂ ਦੌਰੇ 'ਤੇ ਮੰਗਲਵਾਰ ਰਾਤ ਬੀਜਿੰਗ ਪਹੁੰਚੇ ਸਨ। ਇਸ ਸਾਲ ਅਪ੍ਰੈਲ ਦੇ ਮਹੀਨੇ ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਚੀਨ ਦੀ ਇਹ ਉਨ੍ਹਾਂ ਦੀ ਪਹਿਲੀ ਚੀਨ ਦੀ ਯਾਤਰਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸ਼ੀ ਜਿਨਪਿੰਗ ਦੇ ਨਾਲ ਇਹ ਉਨ੍ਹਾਂ ਦੀ ਦੂਜੀ ਮੁਲਾਕਾਤ ਹੋਈ ਹੈ।

ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਪਿਛਲੇ ਮਹੀਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਦੌਰਾਨ ਸ਼ੀ ਜਿਨਪਿੰਗ ਦੇ ਨਾਲ ਮੁਲਾਕਾਤ ਕੀਤੀ ਸੀ। ਸਮਰਕੰਦ ਵਿੱਚ ਸ਼ਹਿਬਾਜ਼ ਨਾਲ ਮੁਲਾਕਾਤ ਦੌਰਾਨ ਸ਼ੀ ਨੇ ਸੀਪੀਈਸੀ ਪ੍ਰਾਜੈਕਟਾਂ 'ਤੇ ਕੰਮ ਕਰ ਰਹੇ ਸੈਂਕੜੇ ਚੀਨੀ ਕਾਮਿਆਂ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਪਾਕਿਸਤਾਨ ਦੀ ਸਰਕਾਰੀ-ਸੰਚਾਲਿਤ ਏਪੀਪੀ ਨਿਊਜ਼ ਏਜੰਸੀ ਨੇ ਬੁੱਧਵਾਰ ਨੂੰ ਰਿਪੋਰਟ ਦਿੱਤੀ ਕਿ ਸ਼ਹਿਬਾਜ਼ ਅਤੇ ਸ਼ੀ ਜਿਨਪਿੰਗ ਨੇ ਮੰਗਲਵਾਰ ਨੂੰ ਪੀਪਲਜ਼ ਗ੍ਰੇਟ ਹਾਲ ਆਫ ਚਾਈਨਾ ਵਿੱਚ ਮੁਲਾਕਾਤ ਕੀਤੀ ਅਤੇ ਆਰਥਿਕਤਾ ਅਤੇ ਨਿਵੇਸ਼ ਵਿੱਚ ਵਿਆਪਕ ਸਹਿਯੋਗ 'ਤੇ ਚਰਚਾ ਸਮੇਤ ਖੇਤਰੀ ਅਤੇ ਗਲੋਬਲ ਵਿਕਾਸ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਸੀ।

ਏਪੀਪੀ ਨਿਊਜ਼ ਏਜੰਸੀ ਦੇ ਮੁਤਾਬਕ ਦੋਵੇਂ ਨੇਤਾ ਸੀਪੀਈਸੀ ਅਤੇ ਰਣਨੀਤਕ ਭਾਈਵਾਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਹੁ-ਪੱਧਰੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਸਹਿਮਤ ਹੋਏ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਅਤੇ ਸ਼ੀ ਜਿਨਪਿੰਗ ਨੇ ਦੋਵਾਂ ਦੇਸ਼ਾਂ ਵਿਚਾਲੇ ਟਿਕਾਊ ਰਣਨੀਤਕ ਸਹਿਯੋਗ ਭਾਈਵਾਲੀ ਨੂੰ ਹੋਰ ਵਧਾਉਣ ਦੀ ਇੱਛਾ ਜ਼ਾਹਰ ਕੀਤੀ ।ਸ਼ਹਿਬਾਜ਼ ਸ਼ਰੀਫ ਸਰਕਾਰ ਦੇ ਪਹਿਲੇ ਮੁਖੀ ਹਨ ਜਿਨ੍ਹਾਂ ਨੇ 69 ਸਾਲਾ ਸ਼ੀ ਜਿਨਪਿੰਗ ਨੂੰ ਹਾਲ ਹੀ ਵਿੱਚ ਹੋਈ ਕਮਿਊਨਿਸਟ ਪਾਰਟੀ ਕਾਂਗਰਸ ਵਿੱਚ ਤੀਜੇ ਪੰਜ ਸਾਲ ਦੇ ਕਾਰਜਕਾਲ ਲਈ ਬੇਮਿਸਾਲ ਚੋਣ ਲਈ ਸਾਂਝੇ ਤੌਰ 'ਤੇ ਵਧਾਈ ਦਿੱਤੀ ਹੈ।ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਆਗੂਆਂ ਨੇ ਇਸ ਮੁਲਾਕਾਤ ਦੇ ਦੌਰਾਨ ਆਪਣੀ ਸਦੀਵੀ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਅਤੇ 60 ਅਰਬ ਡਾਲਰ ਦੀ ਲਾਗਤ ਵਾਲੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ 'ਤੇ ਸਹਿਮਤੀ ਜ਼ਾਹਰ ਕੀਤੀ ਹੈ।

Published by:Shiv Kumar
First published:

Tags: China, Meeting, Pakistan, President, Prime Minister