ਕੋਰੋਨਾ ਸੰਕ੍ਰਮਣ ਤੋਂ ਆਮ ਲੋਕਾਂ ਦੇ ਨਾਲ-ਨਾਲ ਸਿਆਸੀ ਆਗੂ ਵੀ ਪ੍ਰਭਾਵਿਤ ਹੋ ਰਹੇ ਹਨ। ਹੁਣ ਖਬਰ ਆਈ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੀ ਕੋਰੋਨਾ ਸੰਕ੍ਰਮਿਤ ਹੋ ਗਏ ਹਨ। ਉਨ੍ਹਾਂ ਦੀ ਸਰਕਾਰ 'ਚ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ ਇਸ ਤੋਂ ਪਹਿਲਾਂ ਵੀ ਕੋਰੋਨਾ ਨਾਲ ਸੰਕ੍ਰਮਿਤ ਹੋ ਚੁੱਕੇ ਹਨ। ਉਨ੍ਹਾਂ ਨੂੰ ਇਸ ਸਾਲ ਜਨਵਰੀ ਵਿੱਚ ਅਤੇ ਇਸ ਤੋਂ ਪਹਿਲਾਂ ਜੂਨ 2020 ਵਿੱਚ ਵੀ ਕੋਰੋਨਾ ਸੰਕ੍ਰਮਣ ਹੋ ਚੁੱਕਿਆ ਹੈ।
ਤੁਹਾਨੂੰ ਦਸ ਦਈਏ ਕਿ ਸ਼ਾਹਬਾਜ਼ ਸ਼ਰੀਫ ਹਾਲ ਹੀ ਵਿੱਚ ਲੰਡਨ ਤੋਂ ਵੱਪਸ ਪਰਤੇ ਹਨ, ਜਿੱਥੇ ਉਨ੍ਹਾਂ ਨੇ ਆਪਣੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਨਾਲ ਮੁਲਾਕਾਤ ਵੀ ਕੀਤੀ ਸੀ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦੋਹਾਂ ਭਰਾਵਾਂ ਦੀ ਇਹ ਮੁਲਾਕਾਤ ਪਾਕਿਸਤਾਨ ਦੇ ਨਵੇਂ ਫੌਜ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਸੀ।
وزیراعظم شہباز شریف کورونا پازیٹو ہوگئے ہیں۔ دو روز سے طبیعت ناساز تھی۔ ڈاکٹر کے مشورے سے آج کرونا ٹیسٹ کروایا گیا عوام اور کارکنان سے وزیراعظم کی جلد صحت یابی کی دعا کی اپیل ہے۔
— Marriyum Aurangzeb (@Marriyum_A) November 15, 2022
ਪਾਕਿਸਤਾਨ ਸਰਕਾਰ 'ਚ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਜਿਸ ਕਾਰਨ ਦੋ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਅੱਜ ਡਾਕਟਰ ਦੀ ਸਲਾਹ 'ਤੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜੋ ਪਾਜ਼ੇਟਿਵ ਆਇਆ ਹੈ।ਮਰੀਅਮ ਨੇ ਕਿਹਾ ਕਿ ਆਮ ਜਨਤਾ ਅਤੇ ਪਾਰਟੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona, COVID-19, Pakistan, Prime Minister