Football World Cup 2018

ਪਾਕਿਸਤਾਨ ਵਿਚ ਸੁਰੱਖਿਅਤ ਨਹੀਂ ਸਿੱਖ ਭਾਈਚਾਰਾ


Updated: June 13, 2018, 2:41 PM IST
ਪਾਕਿਸਤਾਨ ਵਿਚ ਸੁਰੱਖਿਅਤ ਨਹੀਂ ਸਿੱਖ ਭਾਈਚਾਰਾ

Updated: June 13, 2018, 2:41 PM IST
ਪਾਕਿਸਤਾਨ ਦੇ ਪੇਸ਼ਾਵਰ ਵਿਚ ਘੱਟ ਗਿਣਤੀ ਸਿੱਖ ਭਾਈਚਾਰਾ ਸੁਰੱਖਿਅਤ ਨਹੀਂ ਹੈ। ਆਏ ਦਿਨ ਹੋ ਰਹੇ ਹਮਲਿਆਂ ਕਾਰਨ ਭਾਈਚਾਰੇ ਵਿਚ ਸਹਿਮ ਦਾ ਮਾਹੌਲ ਹੈ। ਇੱਕ ਮੀਡੀਆ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਪੇਸ਼ਾਵਰ ਵਿਚ ਅਤਿਵਾਦੀ ਹਮਲਿਆਂ ਦੇ ਡਰੋਂ 30 ਹਜ਼ਾਰ ਸਿੱਖਾਂ ਵਿਚੋਂ 60 ਫ਼ੀਸਦੀ ਇਥੋਂ ਹਿਜਰਤ ਕਰ ਚੁੱਕੇ ਹਨ। ਦੱਸ ਦਈਏ ਪਿਛਲੇ ਕੁਝ ਸਮੇਂ ਤੋਂ ਇਥੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਹਾਲ ਹੀ ਵਿਚ ਪੇਸ਼ਾਵਰ ਵਿਚ ਮਨੁੱਖੀ ਹੱਕਾਂ ਬਾਰੇ ਕਾਰਕੁਨ ਚਰਨਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਸਾਲ 2016 ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸੰਸਦ ਮੈਂਬਰ ਸੋਰਣ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਤਾਲਿਬਾਨ ਵੱਲੋਂ ਇਸ ਹੱਤਿਆ ਦੀ ਜ਼ਿੰਮੇਵਾਰੀ ਲਏ ਜਾਣ ਦੇ ਬਾਵਜੂਦ ਸਥਾਨਕ ਪੁਲਿਸ ਨੇ ਇਸ ਹੱਤਿਆ ਦੇ ਦੋਸ਼ ਵਿਚ ਉਨ੍ਹਾਂ ਦੇ ਸਿਆਸੀ ਵਿਰੋਧੀ ਅਤੇ ਘੱਟ ਗਿਣਤੀ ਹਿੰਦੂ ਨੇਤਾ ਬਲਦੇਵ ਕੁਮਾਰ ਨੂੰ ਗ੍ਰਿਫਤਾਰ ਕੀਤਾ। ਹਾਲਾਂਕਿ ਦੋ ਸਾਲ ਤੱਕ ਸੁਣਵਾਈ ਚੱਲਣ ਮਗਰੋਂ ਸਬੂਤਾਂ ਦੀ ਘਾਟ ਕਾਰਨ ਬਲਦੇਵ ਕੁਮਾਰ ਨੂੰ ਰਿਹਾਅ ਕਰ ਦਿੱਤਾ ਗਿਆ। ਸਿੱਖ ਭਾਈਚਾਰੇ ਲਈ ਇੱਕ ਹੋਰ ਵੱਡੀ ਸਮੱਸਿਆ ਪੇਸ਼ਾਵਰ ਵਿਚ ਸ਼ਮਸ਼ਾਨ ਘਾਟ ਦੀ ਕਮੀ ਹੈ। ਖੈਬਰ ਪਖਤੂਨਖਵਾ ਸਰਕਾਰ ਨੇ ਸ਼ਮਸ਼ਾਨ ਲਈ ਬੀਤੇ ਸਾਲ ਫੰਡ ਦਿੱਤਾ ਸੀ ਪਰ ਹਾਲੇ ਤੱਕ ਇਸ ਦਾ ਕੰਮ ਸ਼ੁਰੂ ਨਹੀਂ ਹੋਇਆ ਹੈ।
First published: June 13, 2018
ਹੋਰ ਪੜ੍ਹੋ
ਅਗਲੀ ਖ਼ਬਰ