HOME » NEWS » World

ਪਾਕਿਸਤਾਨੀ ਪੰਜਾਬ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ ਦੀ ਕੋਰੋਨਾਵਾਇਰਸ ਨਾਲ ਹੋਈ ਮੌਤ..

News18 Punjabi | News18 Punjab
Updated: May 20, 2020, 5:18 PM IST
share image
ਪਾਕਿਸਤਾਨੀ ਪੰਜਾਬ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ ਦੀ ਕੋਰੋਨਾਵਾਇਰਸ ਨਾਲ ਹੋਈ ਮੌਤ..
ਪਾਕਿਸਤਾਨੀ ਪੰਜਾਬ ਦੀ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ (Photo: Courtesy Punjab Assembly)

ਰਜ਼ਾ ਨੂੰ ਗੰਭੀਰ ਹਾਲਤ ਵਿੱਚ ਤਿੰਨ ਦਿਨ ਪਹਿਲਾਂ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਐਮ ਪੀ ਏ ਸ਼ੂਗਰ ਦਾ ਮਰੀਜ਼ ਸੀ ਅਤੇ ਬਲੱਡ ਪ੍ਰੈਸ਼ਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸੀ। ਹਸਪਤਾਲ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

  • Share this:
  • Facebook share img
  • Twitter share img
  • Linkedin share img
ਪਾਕਿਸਤਾਨੀ ਪੰਜਾਬ ਦੀ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ (MPA Shaheen Raza) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਹ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਨ ਏ ਇਨਸਾਫ ਦੀ ਮੈਂਬਰ ਸੀ। ਪਾਕਿਸਤਾਨ ਵਿੱਚ ਚੁਣੇ ਹੋਏ ਮੈਂਬਰ ਦੀ ਕੋਰੋਨਾ ਕਾਰਨ ਇਹ ਪਹਿਲੀ ਮੌਤ ਹੈ। ਸ਼ਹੀਨ ਰਜ਼ਾ ਦੀ ਦੋ ਦਿਨਾ ਪਹਿਲਾਂ ਹੀ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਪ੍ਰਧਾਨਮੰਤਰੀ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਰਾਸ਼ਟਰਪਤੀ ਆਰਿਫ ਅਲਵੀ ਅਤੇ ਸੰਘੀ ਸੂਚਨਾ ਮੰਤਰੀ ਸ਼ਿਬਲੀ ਫਰਾਜ਼ ਸਮੇਤ ਹੋਰਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਲਵੀ ਨੇ ਇੱਕ ਟਵੀਟ ਵਿੱਚ ਕਿਹਾ, “ਉਸਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਅੱਲ੍ਹਾ ਪਰਿਵਾਰ ਨੂੰ ਸਦਮਾ ਸਹਿਣ ਕਰਨ ਦਾ ਬਲ ਬਖਸ਼ੇ ।”

 

ਪਾਕਿਸਤਾਨ ਦੇ ਦੀ ਐਕਸਪ੍ਰੈਸ ਟ੍ਰਿਬਿਊਨ ਮੁਤਾਬਿਕ  ਗੁਜਰਾਂਵਾਲਾ ਦੇ ਡਿਪਟੀ ਕਮਿਸ਼ਨਰ ਸੋਹੇਲ ਅਸ਼ਰਫ ਨੇ ਐਮਪੀਏ ਦੀ ਮੌਤ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਦੀ ਸਿਹਤ ਹਫਤੇ ਦੇ ਅੰਤ ਵਿੱਚ ਖ਼ਰਾਬ ਹੋ ਗਈ ਸੀ ਅਤੇ ਉਹ ਵੈਂਟੀਲੇਟਰ ਉੱਤੇ ਸੀ। ਮੇਯੋ ਹਸਪਤਾਲ ਦੇ ਪ੍ਰਸ਼ਾਸਨ ਨੇ ਦੱਸਿਆ ਕਿ ਰਜ਼ਾ ਨੂੰ ਗੰਭੀਰ ਹਾਲਤ ਵਿੱਚ ਤਿੰਨ ਦਿਨ ਪਹਿਲਾਂ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਐਮ ਪੀ ਏ ਸ਼ੂਗਰ ਦਾ ਮਰੀਜ਼ ਸੀ ਅਤੇ ਬਲੱਡ ਪ੍ਰੈਸ਼ਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸੀ। ਹਸਪਤਾਲ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
First published: May 20, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading