ਇਸਲਾਮਾਬਾਦ: Pakistan Economic Crisis: ਪਾਕਿਸਤਾਨ 'ਚ ਆਰਥਿਕ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਦੇਸ਼ ਵਿੱਚ ਖਾਣ ਪੀਣ ਵਾਲੀਆਂ ਚੀਜ਼ਾਂ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵੱਧ ਕੇ ਅਸਮਾਨ ਨੂੰ ਛੂਹ ਰਹੀਆਂ ਹਨ। ਸਰਕਾਰ ਨੇ ਇੱਕ ਦਿਨ ਵਿੱਚ ਹੀ ਪੈਟਰੋਲ ਅਤੇ ਡੀਜਲ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਦੇਸ਼ ਵਿੱਚ ਪਾਕਿਸਤਾਨ ਵਿੱਚ ਹਾਹਾਕਾਰ ਮੱਚ ਗਈ। ਗੁੱਸੇ ਵਿੱਚ ਆਏ ਲੋਕਾਂ ਨੇ ਲਾਹੌਰ ਵਿੱਚ ਇੱਕ ਪੈਟਰੋਲ ਪੰਪ ਨੂੰ ਹੀ ਅੱਗ ਲਗਾ ਦਿੱਤੀ, ਜਿਸ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਫੈਲ ਰਹੀ ਹੈ।
ਪਾਕਿਸਤਾਨ 'ਚ ਲੋਕ ਪਹਿਲਾਂ ਹੀ ਹੜ੍ਹਾਂ ਅਤੇ ਖਾਣ-ਪੀਣ ਦੀਆਂ ਕੀਮਤਾਂ ਤੋਂ ਪਰੇਸ਼ਾਨ ਸਨ ਪਰ ਹੁਣ ਲੋਕਾਂ 'ਤੇ ਇਕ ਹੋਰ ਮੁਸੀਬਤ ਆ ਗਈ ਹੈ। ਪਾਕਿਸਤਾਨ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਲੋਕਾਂ ਵਿਚ ਹੁਣ ਬਰਦਾਸ਼ਤ ਕਰਨ ਦੀ ਤਾਕਤ ਨਹੀਂ ਰਹੀ। ਪਾਕਿਸਤਾਨ ਦੇ ਟਵਿੱਟਰ ਯੂਜ਼ਰ ਪਾਕ ਮੁਜਾਹਿਦੀਨ ਨੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, 'ਪੈਟਰੋਲ ਦੀ ਕੀਮਤ 35 ਰੁਪਏ ਵਧਣ ਤੋਂ ਬਾਅਦ ਲੋਕਾਂ ਨੇ ਲਾਹੌਰ ਦੇ ਇਕ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ। ਪਾਕਿਸਤਾਨ ਦੇ ਲੋਕ ਬਹੁਤ ਨਾਰਾਜ਼ ਹਨ।
Lahore #Petrol pump set on fire after increase of rs 35 in petrol. People of #Pakistan are very angry. #PakistanEconomy #PetrolDieselPrice #Petrolprice pic.twitter.com/89j0Fxb9Kd
— Pak Mujahideen 🇵🇰 (@pakmujaheed) January 30, 2023
ਦੱਸ ਦੇਈਏ ਕਿ ਪਾਕਿਸਤਾਨ 'ਚ ਹੜ੍ਹਾਂ ਤੋਂ ਬਾਅਦ ਵਧਦੀ ਮਹਿੰਗਾਈ ਕਾਰਨ ਹਾਹਾਕਾਰ ਮੱਚ ਗਈ ਹੈ। ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ, ਲੋਕਾਂ ਲਈ ਰੋਜ਼ਾਨਾ ਜ਼ਰੂਰੀ ਵਸਤਾਂ ਖਰੀਦਣੀਆਂ ਵੀ ਔਖੀਆਂ ਹੋ ਗਈਆਂ ਹਨ। ਪਾਕਿਸਤਾਨ ਦੀ ਆਰਥਿਕ ਹਾਲਤ ਦੇਖ ਕੇ ਲੋਕ ਇਸ ਨੂੰ ਦੂਜਾ ਸ਼੍ਰੀਲੰਕਾ ਕਹਿ ਰਹੇ ਹਨ। ਦੱਸ ਦਈਏ ਕਿ ਸ਼੍ਰੀਲੰਕਾ 'ਚ ਆਰਥਿਕ ਸਥਿਤੀ ਖਰਾਬ ਹੋਣ ਤੋਂ ਬਾਅਦ ਉੱਥੇ ਦੇ ਲੋਕ ਮਹਿੰਗਾਈ ਕਾਰਨ ਸੜਕਾਂ 'ਤੇ ਆ ਗਏ ਅਤੇ ਰਾਸ਼ਟਰਪਤੀ ਭਵਨ 'ਚ ਵੀ ਦਾਖਲ ਹੋ ਗਏ। ਪਾਕਿਸਤਾਨ ਦੇ ਵਿਗੜਦੇ ਹਾਲਾਤਾਂ ਵਿੱਚ ਸਿਆਸਤਦਾਨ ਆਪਸ ਵਿੱਚ ਲੜ ਰਹੇ ਹਨ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diesel price hike, Pakistan government, Pakistan news, Petrol and diesel