Home /News /international /

ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ PM ਮੋਦੀ, 100 ਤੋਂ ਵੱਧ ਦੇਸ਼ਾਂ ਦੇ ਨੇਤਾ ਵੀ ਮੌਜੂਦ

ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ PM ਮੋਦੀ, 100 ਤੋਂ ਵੱਧ ਦੇਸ਼ਾਂ ਦੇ ਨੇਤਾ ਵੀ ਮੌਜੂਦ

ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ PM ਮੋਦੀ, 100 ਤੋਂ ਵੱਧ ਦੇਸ਼ਾਂ ਦੇ ਨੇਤਾ ਵੀ ਮੌਜੂਦ

ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ PM ਮੋਦੀ, 100 ਤੋਂ ਵੱਧ ਦੇਸ਼ਾਂ ਦੇ ਨੇਤਾ ਵੀ ਮੌਜੂਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਇਸ ਦੌਰਾਨ ਮੋਦੀ ਕਾਫੀ ਭਾਵੁਕ ਨਜ਼ਰ ਆਏ। ਆਬੇ ਦੇ ਅੰਤਿਮ ਸੰਸਕਾਰ 'ਚ ਪੀਐੱਮ ਮੋਦੀ ਤੋਂ ਇਲਾਵਾ ਦੁਨੀਆ ਦੇ ਕਈ ਨੇਤਾ ਸ਼ਾਮਲ ਹੋਏ। ਇਸ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੀ ਹਨ।

ਹੋਰ ਪੜ੍ਹੋ ...
 • Share this:

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ANI ਦੇ ਅਨੁਸਾਰ, ਸ਼ਿੰਜੋ ਆਬੇ ਦਾ ਸਰਕਾਰੀ ਅੰਤਿਮ ਸੰਸਕਾਰ ਟੋਕੀਓ ਵਿੱਚ ਹੋ ਰਿਹਾ ਹੈ। ਇਸ ਦੌਰਾਨ ਮੋਦੀ ਕਾਫੀ ਭਾਵੁਕ ਨਜ਼ਰ ਆਏ। ਆਬੇ ਦੇ ਅੰਤਿਮ ਸੰਸਕਾਰ 'ਚ ਪੀਐੱਮ ਮੋਦੀ ਤੋਂ ਇਲਾਵਾ ਦੁਨੀਆ ਦੇ ਕਈ ਨੇਤਾ ਸ਼ਾਮਲ ਹੋਏ। ਇਸ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੀ ਹਨ। ਇਸ ਤੋਂ ਇਲਾਵਾ 20 ਤੋਂ ਵੱਧ ਰਾਜਾਂ ਅਤੇ ਸਰਕਾਰਾਂ ਦੇ ਮੁਖੀਆਂ ਸਮੇਤ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀ ਜਾਪਾਨ ਪਹੁੰਚ ਚੁੱਕੇ ਹਨ।

  ਜ਼ਿਕਰਯੋਗ ਹੈ ਕਿ 8 ਜੁਲਾਈ ਨੂੰ ਆਬੇ 'ਤੇ ਨਾਰਾ ਸ਼ਹਿਰ 'ਚ ਭਾਸ਼ਣ ਦੌਰਾਨ ਹਮਲਾ ਹੋਇਆ ਸੀ। ਸ਼ਿੰਜੋ ਆਬੇ ਨੂੰ ਓਸਾਕਾ ਦੇ ਪੂਰਬ ਵਿੱਚ, ਨਾਰਾ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 11:30 ਵਜੇ ਗੋਲੀ ਮਾਰ ਦਿੱਤੀ ਗਈ, ਜਦੋਂ ਉਹ ਇੱਕ ਗਲੀ ਵਿੱਚ ਚੋਣ ਪ੍ਰਚਾਰ ਭਾਸ਼ਣ ਦੇ ਰਹੇ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਸ਼ਾਮ 5:03 ਵਜੇ ਆਬੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

  ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਭਾਰਤ-ਜਾਪਾਨ ਸਬੰਧਾਂ ਨੂੰ ਲੈ ਕੇ ਗੱਲਬਾਤ ਹੋਈ। ਕਿਸ਼ਿਦਾ ਨਾਲ ਦੁਵੱਲੀ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਕਿਹਾ, "ਮੈਨੂੰ ਭਰੋਸਾ ਹੈ ਕਿ ਤੁਹਾਡੀ ਅਗਵਾਈ ਵਿੱਚ ਭਾਰਤ-ਜਾਪਾਨ ਸਬੰਧ ਡੂੰਘੇ ਹੋਣਗੇ ਅਤੇ ਨਵੀਆਂ ਉਚਾਈਆਂ ਨੂੰ ਛੂਹਣਗੇ ਅਤੇ ਅਸੀਂ ਵਿਸ਼ਵ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਢੁਕਵੀਂ ਭੂਮਿਕਾ ਨਿਭਾਉਣ ਦੇ ਯੋਗ ਹੋਵਾਂਗੇ।"

  ਪ੍ਰਧਾਨ ਮੰਤਰੀ ਮੋਦੀ ਨੇ ਸ਼ਿੰਜੋ ਆਬੇ ਨੂੰ ਯਾਦ ਕੀਤਾ

  ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਫੂਮੀਓ ਕਿਸ਼ਿਦਾ ਨੂੰ ਕਿਹਾ ਕਿ ਅਸੀਂ ਅੱਜ ਦੁੱਖ ਦੀ ਇਸ ਘੜੀ ਵਿੱਚ ਮਿਲ ਰਹੇ ਹਾਂ। ਪਿਛਲੀ ਵਾਰ ਜਦੋਂ ਮੈਂ ਆਇਆ ਸੀ ਤਾਂ ਮੈਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨਾਲ ਲੰਬੀ ਗੱਲਬਾਤ ਕੀਤੀ ਸੀ। ਪੂਰਾ ਭਾਰਤ ਸ਼ਿੰਜੋ ਆਬੇ ਨੂੰ ਯਾਦ ਕਰ ਰਿਹਾ ਹੈ।

  Published by:Ashish Sharma
  First published:

  Tags: Japan, Narendra modi, PM Modi