
ਪਾਕਿਸਤਾਨ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਡਾ ਐਲਾਨ, ਨਨਕਾਣਾ ਸਾਹਿਬ ਆਉਣ
ਚੰਡੀਗੜ੍ਹ : ਪਾਕਿਸਤਾਨ ਵਿਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਭਾਰਤ ਵਿਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੂਰਬ ਉਤੇ ਨਨਕਾਣਾ ਸਾਹਿਬ ਆਉਣ ਦੇ ਲਈ ਵੀਜਾ ਲੈਣ ਦੇ ਇਛੁੱਕ ਲੋਕ ਸਾਡੇ ਨਾਲ ਸੰਪਰਕ ਕਨ। ਪ੍ਰਧਾਨ ਸੁਖਵੰਤ ਸਿੰਘ ਨੇ ਵਿਸ਼ਵ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 551 ਵੇਂ ਪ੍ਰਕਾਸ਼ ਪੂਰਬ ਮੌਕੇ ਨਨਕਾਣਾ ਸਾਹਿਬ ਨਤਮਸਤਕ ਹੋਣ ਤਾਂ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੂਰਬ ਬੜੀ ਧੂਮਧਾਮ ਨਾਲ ਬਣਾਇਆ ਜਾਵੇ। ਜਿਕਰਯੋਗ ਹੈ ਕਿ ਪੂਰੇ ਵਿਸ਼ਵ ਨੇ ਗੁਰੂ ਨਾਨਕ ਦਾ 550 ਵਾਂ ਪ੍ਰਕਾਸ਼ ਪੂਰਬ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ ਸੀ।ਇਸ ਵਾਰ 551 ਵਾ ਪ੍ਰਕਾਸ਼ ਪੂਰਬ ਬਣਾਇਆ ਜਾਵੇਗਾ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।