Home /News /international /

Pakistan Bijli Crisis: ਬਿਜਲੀ ਸੰਕਟ ਡੂੰਘਾ, ਮਹਿੰਗਾਈ ਕਾਰਨ ਭੜਕੇ ਲੋਕ, ਕਰਾਚੀ ਸਮੇਤ ਕਈ ਸ਼ਹਿਰਾਂ 'ਚ ਜ਼ਬਰਦਸਤ ਪ੍ਰਦਰਸ਼ਨ

Pakistan Bijli Crisis: ਬਿਜਲੀ ਸੰਕਟ ਡੂੰਘਾ, ਮਹਿੰਗਾਈ ਕਾਰਨ ਭੜਕੇ ਲੋਕ, ਕਰਾਚੀ ਸਮੇਤ ਕਈ ਸ਼ਹਿਰਾਂ 'ਚ ਜ਼ਬਰਦਸਤ ਪ੍ਰਦਰਸ਼ਨ

ਬਿਜਲੀ ਦੀਆਂ ਕੀਮਤਾਂ 'ਚ ਵਾਧੇ ਤੋਂ ਨਾਰਾਜ਼ ਕਈ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਬੈਰੀਅਰ ਲਗਾ ਕੇ ਅਤੇ ਟਾਇਰ ਸਾੜ ਕੇ ਆਵਾਜਾਈ ਠੱਪ ਕਰ ਦਿੱਤੀ।

ਬਿਜਲੀ ਦੀਆਂ ਕੀਮਤਾਂ 'ਚ ਵਾਧੇ ਤੋਂ ਨਾਰਾਜ਼ ਕਈ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਬੈਰੀਅਰ ਲਗਾ ਕੇ ਅਤੇ ਟਾਇਰ ਸਾੜ ਕੇ ਆਵਾਜਾਈ ਠੱਪ ਕਰ ਦਿੱਤੀ।

Bijli Sankat: ਪਾਕਿਸਤਾਨ (Pakistan Electricity Crisis) 'ਚ ਲਗਾਤਾਰ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਤੋਂ ਨਾਰਾਜ਼ ਲੋਕਾਂ ਨੇ ਕਰਾਚੀ (Krachi News) ਸਮੇਤ ਕਈ ਸ਼ਹਿਰਾਂ 'ਚ ਖੁੱਲ੍ਹ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ ਕਰਾਚੀ ਦੇ ਕੋਰੰਗੀ ਜ਼ਿਲ੍ਹੇ ਵਿਚ ਕੇ-ਇਲੈਕਟ੍ਰਿਕ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ।

ਹੋਰ ਪੜ੍ਹੋ ...
  • Share this:

ਕਰਾਚੀ: Bijli Sankat: ਪਾਕਿਸਤਾਨ (Pakistan Electricity Crisis) 'ਚ ਲਗਾਤਾਰ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਤੋਂ ਨਾਰਾਜ਼ ਲੋਕਾਂ ਨੇ ਕਰਾਚੀ (Krachi News) ਸਮੇਤ ਕਈ ਸ਼ਹਿਰਾਂ 'ਚ ਖੁੱਲ੍ਹ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ ਕਰਾਚੀ ਦੇ ਕੋਰੰਗੀ ਜ਼ਿਲ੍ਹੇ ਵਿਚ ਕੇ-ਇਲੈਕਟ੍ਰਿਕ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ ਅਤੇ ਕਰਾਚੀ ਦੇ ਇਲਾਕਿਆਂ ਵਿਚ ਬਿਜਲੀ ਦੀਆਂ ਵਧਦੀਆਂ ਦਰਾਂ ਦੇ ਖਿਲਾਫ ਵੱਡੇ ਪ੍ਰਦਰਸ਼ਨ ਕੀਤੇ ਗਏ।

ਇੱਕ ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਪ੍ਰਦਰਸ਼ਨਕਾਰੀਆਂ ਨੇ ਕਰਾਚੀ ਦੇ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੇ-ਇਲੈਕਟ੍ਰਿਕ ਦਫਤਰ ਦੇ ਫਰਨੀਚਰ ਦੀ ਵੀ ਭੰਨਤੋੜ ਕੀਤੀ। ਕਰਾਚੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬਿਜਲੀ ਦੇ ਵਧ ਰਹੇ ਬਿੱਲਾਂ ਅਤੇ ਲੰਬੇ ਸਮੇਂ ਤੋਂ ਬਿਜਲੀ ਕੱਟਾਂ ਨੇ ਲੋਕਾਂ ਨੂੰ ਸੜਕਾਂ 'ਤੇ ਉਤਰਨ ਲਈ ਮਜਬੂਰ ਕਰ ਦਿੱਤਾ ਹੈ। ਬਿਜਲੀ ਦੀਆਂ ਕੀਮਤਾਂ 'ਚ ਵਾਧੇ ਤੋਂ ਨਾਰਾਜ਼ ਕਈ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਬੈਰੀਅਰ ਲਗਾ ਕੇ ਅਤੇ ਟਾਇਰ ਸਾੜ ਕੇ ਆਵਾਜਾਈ ਠੱਪ ਕਰ ਦਿੱਤੀ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਵਧੀਆਂ ਬਿਜਲੀ ਦਰਾਂ ਉਨ੍ਹਾਂ ਦੀ ਸਮਰੱਥਾ ਤੋਂ ਬਾਹਰ ਹਨ।

ਪਾਕਿਸਤਾਨ 'ਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਦੇ ਖਿਲਾਫ ਸੋਮਵਾਰ ਨੂੰ ਪੇਸ਼ਾਵਰ 'ਚ ਕਈ ਥਾਵਾਂ 'ਤੇ ਪ੍ਰਦਰਸ਼ਨ ਵੀ ਹੋਏ। ਲੋਕਾਂ ਨੇ ਬਿਜਲੀ ਸਪਲਾਈ ਕੰਪਨੀ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਰੋਸ ਪ੍ਰਗਟ ਕੀਤਾ। ਪਾਕਿਸਤਾਨ ਵਿੱਚ ਬਿਜਲੀ ਦਾ ਸੰਕਟ ਬਰਕਰਾਰ ਹੈ। ਪਿਛਲੇ ਮਹੀਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਕਿਹਾ ਸੀ ਕਿ ਫੈਡਰਲ ਸਰਕਾਰ ਦੇਸ਼ ਨੂੰ ਦਰਪੇਸ਼ ਵੱਡੇ ਊਰਜਾ ਸੰਕਟ ਨੂੰ ਖਤਮ ਕਰਨ ਲਈ ਰੁਕੇ ਹੋਏ ਪਾਵਰ ਪਲਾਂਟਾਂ ਨੂੰ ਦੁਬਾਰਾ ਚਲਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਪਾਕਿਸਤਾਨ ਵਿਚ ਬਿਜਲੀ ਉਤਪਾਦਨ ਲਈ ਐਲਐਨਜੀ 'ਤੇ ਵੱਧਦੀ ਨਿਰਭਰਤਾ ਕਾਰਨ ਸੰਕਟ ਹੋਰ ਵਧ ਗਿਆ ਹੈ। ਵਿਦੇਸ਼ੀ ਮੁਦਰਾ ਭੰਡਾਰ ਵਿੱਚ ਤੇਜ਼ੀ ਨਾਲ ਕਮੀ ਕਾਰਨ ਪਾਕਿਸਤਾਨ ਨੂੰ ਵਿਦੇਸ਼ਾਂ ਤੋਂ ਆਯਾਤ ਕੀਤੀ ਜਾ ਰਹੀ ਐਲਐਨਜੀ ਦੀ ਕੀਮਤ ਦਾ ਭੁਗਤਾਨ ਕਰਨਾ ਮੁਸ਼ਕਲ ਹੋ ਰਿਹਾ ਹੈ। ਐਲਐਨਜੀ ਦੀ ਸਪਲਾਈ ਲਈ, ਪਾਕਿਸਤਾਨ ਦੇ ਕਤਰ ਨਾਲ ਪਹਿਲਾਂ ਹੀ ਦੋ ਵੱਡੇ ਲੰਬੇ ਸਮੇਂ ਦੀ ਸਪਲਾਈ ਸੌਦੇ ਹਨ। ਪਹਿਲੀ ਡੀਲ 2016 ਵਿੱਚ ਅਤੇ ਦੂਜੀ 2021 ਵਿੱਚ ਹੋਈ ਸੀ। ਇਸ ਦੇ ਬਾਵਜੂਦ ਦੇਸ਼ ਵਿੱਚ ਬਿਜਲੀ ਦੀ ਮੰਗ ਨੂੰ ਪੂਰਾ ਕਰਨਾ ਔਖਾ ਸਾਬਤ ਹੋ ਰਿਹਾ ਹੈ।

Published by:Krishan Sharma
First published:

Tags: Electricity, Pakistan government, World news