HOME » NEWS » World

ਪੰਜਾਬ ਯੂਨੀਵਰਸਿਟੀ ਲਹੌਰ 'ਚ ਹੋਵੇਗੀ "ਗੁਰੂ ਨਾਨਕ" ਚੇਅਰ ਸਥਾਪਤ : ਡਾ. ਓਬਰਾਏ

News18 Punjabi | News18 Punjab
Updated: November 29, 2019, 3:41 PM IST
ਪੰਜਾਬ ਯੂਨੀਵਰਸਿਟੀ ਲਹੌਰ 'ਚ ਹੋਵੇਗੀ
ਪੰਜਾਬ ਯੂਨੀਵਰਸਿਟੀ ਲਹੌਰ 'ਚ ਹੋਵੇਗੀ "ਗੁਰੂ ਨਾਨਕ" ਚੇਅਰ ਸਥਾਪਤ :ਡਾ. ਓਬਰਾਏ

ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨਣ,ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ 'ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ ਕਰਨ ਵਾਲੀ ਮਸ਼ੀਨ ਵੀ ਭੇਜੀ ਜਾਵੇਗੀ

  • Share this:
ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛੱਕਣ ਦੇ ਸਿਧਾਂਤ ਤੇ ਪਹਿਰਾ ਦੇਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਸਮਾਜ ਸੇਵਕ ਤੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ ਵੱਡੇ ਪੱਧਰ ਸੇਵਾ ਕਾਰਜਾਂ ਕਰਨ ਉਪਰੰਤ ਹੁਣ ਪਾਕਿਸਤਾਨ ਵਿੱਚ ਵੀ ਸੇਵਾ ਦੀ ਵੱਡੀ ਜ਼ਿੰਮੇਵਾਰੀ ਚੁੱਕੀ ਹੈ।

ਆਪਣੇ ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਹੁੰਚੇ ਡਾ.ਐਸ.ਪੀ.ਸਿੰਘ ਓਬਰਾਏ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਹੁਤ ਹੀ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨਣ,ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ 'ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ ਕਰਨ ਵਾਲੀ ਮਸ਼ੀਨ ਵੀ ਭੇਜੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਹ ਮਸ਼ੀਨਾਂ ਲੱਗਣ ਤੋਂ ਬਾਅਦ ਟਰੱਸਟ ਵੱਲੋਂ ਛੇਤੀ ਹੀ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਵਿਖੇ ਵੀ ਇਹ ਮਸ਼ੀਨਾਂ ਦਿੱਤੀਆਂ ਜਾਣਗੀਆਂ।

Loading...
ਪਾਕਿਸਤਾਨ ਵਿਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਾ. ਐਸਪੀ ਓਬਰਾਏ
ਡਾਕਟਰ ਓਬਰਾਏ ਨੇ ਇਹ ਵੀ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਲਾਹੌਰ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ "ਗੁਰੂ ਨਾਨਕ ਚੇਅਰ" ਵੀ ਸਥਾਪਤ ਕੀਤੀ ਜਾ ਰਹੀ ਹੈ,ਜਿਸ ਅੰਦਰ ਬਣਨ ਵਾਲੇ ਰਿਸਰਚ ਸੈਂਟਰ 'ਚ ਜਿੱਥੇ ਗੁਰੂ ਨਾਨਕ ਸਾਹਿਬ ਦੀ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਤੇ ਖੋਜ ਕਰਨ ਦੇ ਨਾਲ-ਨਾਲ ਗੁਰੂ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ-ਸਮੇਂ ਸਿਰ ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਇਸ ਕਾਰਜ ਲਈ ਇੱਕ ਨਿਸ਼ਚਿਤ ਰਕਮ ਬੈਂਕ ਅੰਦਰ ਫ਼ਿਕਸ ਕਰਵਾ ਦਿੱਤੀ ਜਾਵੇਗੀ,ਜਿਸ ਦਾ ਸਾਲਾਨਾ ਵਿਆਜ ਜੋ ਕਰੀਬ 35 ਤੋਂ 40 ਲੱਖ ਰੁਪਏ ਬਣੇਗਾ, ਉਸ ਨੂੰ ਹੀ ਇਸ ਕਾਰਜ ਤੋਂ ਇਲਾਵਾ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਖਰਚ ਕੀਤਾ ਜਾਵੇਗਾ। ਜਿਸ ਦਾ ਸਾਰਾ ਲੇਖਾ-ਜੋਖਾ ਯੂਨੀਵਰਸਿਟੀ ਵੱਲੋਂ ਟਰੱਸਟ ਨੂੰ ਦਿੱਤਾ ਜਾਵੇਗਾ।

ਪਾਕਿਸਤਾਨ ਵਿਚ ਯਾਦਗਾਰੀ ਫੋਟੋ ਖਿਚਵਾਉਣ ਮੌਕੇ ਡਾ. ਐਸਪੀ ਓਬਰਾਏ


ਡਾ.ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਅੰਦਰ ਉੱਥੋਂ ਦੀ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ 8 ਧਰਮਾਂ ਦੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ ਵਿੱਚ ਬਣਨ ਵਾਲੀਆਂ ਗੈਲਰੀਆਂ ਅੰਦਰ ਜੋ ਸਿੱਖ ਧਰਮ ਦੀ ਗੈਲਰੀ ਬਣੇਗੀ ਓਸ ਅੰਦਰ ਰੱਖੇ ਜਾਣ ਵਾਲੇ ਹਰੇਕ ਤਰ੍ਹਾਂ ਦੇ ਸਾਜੋ ਸਮਾਨ ਦਾ ਸਮੁੱਚਾ ਖਰਚ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੁੱਕਿਆ ਜਾਵੇਗਾ।
First published: November 29, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...